ਫਗਵਾੜਾ-ਜਲੰਧਰ ਨੈਸ਼ਨਲ ਹਾਈਵੇ ‘ਤੇ ਸਥਿਤ ਪਿੰਡ ਖਜੂਰਲਾ ਵਿਚ ਸਟੇਟ ਬੈਂਕ ਆਫ ਇੰਡੀਆ ਦੇ ATM ਨੂੰ ਕੱਟ ਕੇ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਘਟਨਾ ਦੀ ਜਾਣਕਾਰੀ ਪਿੰਡ ਦੇ ਸਰਪੰਚ ਵੱਲੋਂ ਪੁਲਿਸ ਨੂੰ ਦਿੱਤੀ ਗਈ ਜਿਸ ਦੇ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਤੇ ਜਾਂਚ ਸ਼ੁਰੂ ਕੀਤੀ ਗਈ। ਮੌਕੇ ‘ਤੇ ਪਹੁੰਚੇ ਡੀਐੱਸਪੀ ਭਾਰਤ ਭੂਸ਼ਣ ਨੇ ਦੱਸਿਆ ਕਿ ਬੈਂਕ ਮੈਨੇਜਮੈਂਟ ਵੱਲੋਂ ਅਜੇ ਤਕ ਨਾ ਤਾਂ ATM ਦੀ ਸੀਸੀਟੀਵੀ ਫੁਟੇਜ ਉਪਲਬਧ ਕਰਵਾਈ ਗਈ ਹੈ ਤੇ ਨਾ ਲੀ ਏਟੀਐੱਮ ਵਿਚ ਮੌਜੂਦ ਨਕਦੀ ਦੀ ਜਾਣਕਾਰੀ ਦਿੱਤੀ ਗਈ ਹੈ। ਇਸ ਕਾਰਨ ਪੁਲਿਸ ਜਾਂਚ ਵਿਚ ਰੁਕਾਵਟ ਆ ਰਹੀ ਹੈ।
ਪਿੰਡ ਖਜੂਰਲਾ ਦੇ ਵਸਨੀਕਾਂ ਨੇ ਦੱਸਿਆ ਕਿ 2022 ਵਿਚ ਵੀ ਇਸੇ ਏਟੀਐੱਮ ਵਿਚ ਲੁੱਟ ਹੋ ਚੁੱਕੀ ਹੈ ਪਰ ਇਸ ਦੇ ਬਾਵਜੂਦ ਸੁਰੱਖਿਆ ਦੇ ਇੰਤਜ਼ਾਮ ਨਹੀਂ ਕੀਤੇ ਗਏ। ਪਿੰਡ ਵਾਸੀਆਂ ਵਿਚ ਦਹਿਸ਼ਤ ਦਾ ਮਾਹੌਲ ਹੈ ਤੇ ਬੈਂਕ ਦੀ ਲਾਪ੍ਰਵਾਹੀ ‘ਤੇ ਸਵਾਲ ਖੜ੍ਹੇ ਹੋ ਰਹੇ ਹਨ। ਫਿਲਹਾਲ ਪੁਲਿਸ ਆਸ-ਪਾਸ ਦੇ ਇਲਾਕਿਆਂ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ ਤੇ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਜਲਦ ਮਾਮਲੇ ਦਾ ਖੁਲਾਸਾ ਕਰਨ ਦਾ ਭਰੋਸਾ ਦਿਵਾਇਆ ਹੈ।
ਇਹ ਵੀ ਪੜ੍ਹੋ : ਕੋਟ ਈਸੇ ਖਾਂ : ਤੇਜ਼ ਰਫਤਾਰ ਟਰੱਕ ਦੀ ਚਪੇਟ ‘ਚ ਆਇਆ ਬਾਈਕ ਸਵਾਰ, ਮੌਕੇ ‘ਤੇ ਮੌ/ਤ, 1 ਜ਼ਖਮੀ
DSP ਭਾਰਤ ਭੂਸ਼ਣ ਨੇ ਕਿਹਾ ਕਿ ਪੁਲਿਸ ਨੇ ਬੈਂਕ ਨੂੰ ਕਾਫੀ ਦੇਰ ਤੋਂ ਲੈਟਰ ਜਾਰੀ ਕੀਤੇ ਹਨ ਪਰ ਅਜੇ ਤੱਕ ਕੋਈ ਸਕਿਓਰਿਟੀ ਗਾਰਡ ਨਹੀਂ ਰੱਖਿਆ ਗਿਆ। ਬੈਂਕ ਨੇ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਹੈ। ਅਜਿਹੇ ਵਿਚ ਬੈਂਕ ਖਿਲਾਫ ਤੁਰੰਤ ਐਕਸ਼ਨ ਲੈਣ ਲਈ ਵੱਡੇ ਅਧਿਕਾਰੀਆਂ ਨੂੰ ਕਿਹਾ ਜਾਵੇਗਾ। ਫੋਰੈਂਸਿਕ ਟੀਮ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ATM ਨੂੰ ਸੀਲ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























