Thirtheenth death in Mohali : ਮੋਹਾਲੀ ਜ਼ਿਲੇ ਵਿਚ ਕੋਰੋਨਾ ਨਾਲ ਇਕ ਹੋਰ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ, ਉਥੇ ਹੀ ਜ਼ਿਲੇ ਵਿਚ 15 ਨਵੇਂ ਮਾਮਲੇ ਵੀ ਮਿਲੇ ਹਨ। ਮਿਲੀ ਜਾਣਕਾਰੀ ਮੁਤਾਬਕ ਡੇਰਾਬੱਸੀ ਦੇ ਹਸਪਤਾਲ ਵਿਚ ਇਕ 52 ਸਾਲਾ ਵਿਅਕਤੀ ਨੇ ਹਾਲਤ ਗੰਭੀਰ ਹੋਣ ਦੇ ਚੱਲਦਿਆਂ ਇਲਾਜ ਦੌਰਾਨ ਦਮ ਤੋੜ ਦਿੱਤਾ। ਇਸ ਵਿਅਕਤੀ ਨੂੰ 21 ਜੁਲਾਈ ਨੂੰ ਇਸ ਨੂੰ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿਸ ਦੀ ਮੌਤ ਤੋਂ ਬਾਅਦ ਉਸ ਦੀ ਰਿਪੋਰਟ ਵਿਚ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਹ ਵਿਅਕਤੀ ਮੋਹਾਲੀ ਦੇ ਸੈਕਟਰ-66 ਦਾ ਰਹਿਣ ਵਾਲਾ ਸੀ। ਇਸ ਦੇ ਨਾਲ ਹੀ ਜ਼ਿਲੇ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 13 ਹੋ ਗਈ ਹੈ।
ਦੱਸ ਦੇਈਏ ਕਿ ਬੀਤੇ ਦਿਨ ਵੀ ਜ਼ਿਲੇ ਵਿਚ ਕੋਰੋਨਾ ਦੇ 36 ਮਾਮਲੇ ਸਾਹਮਣੇ ਆਏ ਸਨ ਅਤੇ ਮੌਲੀਜਾਗਰਾਂ ਦੇ ਵਿਕਾਸ ਨਗਰ ਦੀ ਇਕ 61 ਸਾਲਾ ਬਜ਼ੁਰਗ ਦੀ ਮੌਤ ਹੋਗਈ ਸੀ। ਇਨ੍ਹਾਂ ਵਿਚ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਦੇ ਦੋ ਨਰਸਿੰਗ ਆਫਿਸਰਆਫੀਸਰ, ਪੀਜੀਆਈ ਕੈਂਪਸ ਤੋਂ ਚਾਰ ਕੋਰੋਨਾ ਪਾਜ਼ੀਟਿਵ ਮਰੀਜ਼ ਵੀ ਸ਼ਾਮਲ ਸਨ। ਇਸ ਸਮੇਂ ਜ਼ਿਲੇ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਸਰਗਰਮ ਮਾਮਲਿਆਂ ਦੀ ਗਿਣਤੀ 256 ਹੋ ਗਈ ਹੈ। ਬੀਤੇ ਦਿਨ ਵੀ ਜ਼ਿਲੇ ਵਿਚੋਂ ਕੋਰੋਨਾ ਮਹਾਮਾਰੀ ਨੂੰ ਮਾਤ ਦੇਣਵਾਲੇ 36 ਲੋਕਾਂ ਨੂੰ ਹਸਪਤਾਲੋਂ ਛੁੱਟੀ ਦੇ ਕੇ ਘਰ ਭੇਜਿਆ ਗਿਆ ਹੈ, ਜਿਸ ਨਾਲ ਹੁਣ ਤੱਕ ਜ਼ਿਲੇ ਵਿਚ ਕੋਰੋਨਾ ਨਾਲ ਠੀਕ ਹੋਣ ਵਾਲਿਆਂ ਦੀ ਗਿਣਤੀ 379 ਹੋ ਗਈ ਹੈ।
ਦੱਸਣਯੋਗ ਹੈ ਕਿ ਆਰਟੀਓ ਦਫਤਰ ਵਿਚ ਕੰਮ ਕਰਨ ਵਾਲਾ ਇਕ ਮੁਲਾਜ਼ਮ ਵੀ ਕੋਰੋਨਾ ਪਾਜ਼ੀਟਿਵ ਹੋਣ ਤੋਂ ਬਾਅਦ ਦਫਤਰ ਬੰਦ ਕਰਵਾ ਦਿੱਤਾ ਗਿਆ ਹੈ। ਉਸ ਨੂੰ ਸੈਨੇਟਾਈਜ਼ ਕਰਵਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਸਿਵਲ ਹਸਪਤਾਲ ਮੋਹਾਲੀ ਫੇਜ਼-16 ਵਿਖੇ ਸਾਰੇ ਸਟਾਫ ਦੇ ਟੈਸਟ ਕੀਤੇ ਜਾ ਰਹੇ ਹਨ। ਉਥੇ ਹੀ ਅਧਿਕਾਰੀਆਂ ਵੱਲੋਂ ਖੁਦ ਨੂੰ ਕੁਆਰੰਟਾਈਨ ਕਰ ਲਿਆ ਗਿਆ ਹੈ।