ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਬਨਿਟ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਨੂੰ ਮਨਜ਼ੂਰੀ ਮਿਲਣ ਪਿੱਛੋਂ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਟਿਕੈਤ ਨੇ ਕਿਹਾ ਕਿ ਇਹ ਅੰਦੋਲਨ ਅਜੇ ਖਤਮ ਨਹੀਂ ਹੋਵੇਗਾ। ਸਾਡੀ 27 ਨਵੰਬਰ ਨੂੰ ਮੀਟਿੰਗ ਹੈ ਜਿਸ ਤੋਂ ਬਾਅਦ ਅਸੀਂ ਅਗਲੇ ਫੈਸਲੇ ਲਵਾਂਗੇ।
ਟਿਕੈਤ ਨੇ ਕਿਹਾ ਕਿ ਮੋਦੀ ਜੀ ਦਾ ਕਹਿਣਾ ਹੈ ਕਿ 1 ਜਨਵਰੀ ਤੋਂ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਵੇਗੀ ਤਾਂ ਅਸੀਂ ਪੁੱਛਾਂਗੇ ਕਿ ਇਹ ਦੁੱਗਣੀ ਕਿਵੇਂ ਹੋਵੇਗੀ। ਕਿਸਾਨਾਂ ਦੀ ਜਿੱਤ ਉਦੋਂ ਹੋਵੇਗੀ ਜਦੋਂ ਉਨ੍ਹਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੀ ਕੀਮਤ ਮਿਲੇਗੀ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਟਿਕੈਤ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਨੁਕਸਾਨ ਹੋਇਆ ਹੈ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਜ਼ਿੰਮੇਵਾਰੀ ਕੌਣ ਲਵੇਗਾ? ਅਸੀਂ MSP ‘ਤੇ ਪੱਕਾ ਗਾਰੰਟੀ ਕਾਰਡ ਲੈ ਕੇ ਹੀ ਵਾਪਿਸ ਜਾਵਾਂਗੇ।
ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ! ਸਰਕਾਰ ਕੌਮਾਂਤਰੀ ਉਡਾਣਾਂ ‘ਤੇ ਹਟਾਉਣ ਜਾ ਰਹੀ ਹੈ ਪਾਬੰਦੀ, ਲੱਖਾਂ ਲੋਕਾਂ ਨੂੰ ਮਿਲੇਗੀ ਰਾਹਤ
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਵਾਲੀ ਕੈਬਨਿਟ ਵੱਲੋਂ ਅੱਜ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਬਿੱਲਾਂ ਨੂੰ 29 ਨਵੰਬਰ ਨੂੰ ਸੰਸਦ ਦੇ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ। ਦੋਵੇਂ ਸਦਨਾਂ ‘ਚ ਪਾਸ ਹੋਣ ਤੋਂ ਬਾਅਦ ਤਿੰਨੋਂ ਖੇਤੀ ਕਾਨੂੰਨ ਪੂਰੀ ਤਰ੍ਹਾਂ ਰੱਦ ਹੋ ਜਾਣਗੇ ਪਰ ਕਿਸਾਨ ਆਗੂਆਂ ਨੇ MSP ‘ਤੇ ਕਾਨੂੰਨੀ ਗਾਰੰਟੀ, ਕਿਸਾਨਾਂ ‘ਤੇ ਦਰਜ ਮੁਕੱਦਮੇ ਵਾਪਸ ਲੈਣ ਵਰਗੇ ਕਈ ਹੋਰ ਮੰਗਾਂ ਨੂੰ ਵੀ ਸਰਕਾਰ ਸਾਹਮਣੇ ਰੱਖਿਆ ਹੈ।