ਮੁੰਬਈ ਦੇ ਧੀਰੂਭਾਈ ਅੰਬਾਨੀ ਇੰਟਰਨੈਸ਼ਨਲ ਸਕੂਲ ਨੂੰ ਉਡਾਉਣ ਦੀ ਧਮਕੀ ਮਿਲੀ ਹੈ। ਮੰਗਲਵਾਰ ਨੂੰ ਸਕੂਲ ਨੂੰ ਇਕ ਧਮਕੀ ਭਰਿਆ ਫੋਨ ਆਇਆ ਜਿਸ ਵਿੱਚ ਕਿਸੇ ਅਣਪਛਾਤੇ ਵਿਅਕਤੀ ਨੇ ਸਕੂਲ ਨੂੰ ਉਡਾਉਣ ਦੀ ਧਮਕੀ ਦਿੱਤੀ। ਮੁੰਬਈ ਪੁਲਿਸ ਮੁਤਾਬਕ ਸ਼ਾਮ 4.30 ਵਜੇ ਸਕੂਲ ਦੀ ਲੈਂਡਲਾਈਨ ‘ਤੇ ਇੱਕ ਕਾਲ ਆਈ ਸੀ। ਕਾਲਰ ਨੇ ਸਕੂਲ ਵਿੱਚ ਟਾਈਮ ਬੰਬ ਲਗਾਉਣ ਦਾ ਦਾਅਵਾ ਕੀਤਾ। ਫੋਨ ਕਾਲ ਤੋਂ ਬਾਅਦ ਸਕੂਲ ‘ਚ ਹਫੜਾ-ਦਫੜੀ ਮਚ ਗਈ। ਇਸ ਧਮਕੀ ਤੋਂ ਤੁਰੰਤ ਬਾਅਦ ਸਕੂਲ ਪ੍ਰਸ਼ਾਸਨ ਨੇ ਸਥਾਨਕ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ।
ਇਹ ਵੀ ਪੜ੍ਹੋ : ਮਾਨ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਪ੍ਰਿੰਟਿਡ ਮਟੀਰੀਅਲ ਮੁਹੱਈਆ ਕਰਵਾਉਣ ਲਈ 3.25 ਕਰੋੜ ਦੀ ਗ੍ਰਾਂਟ ਜਾਰੀ
ਜਾਣਕਾਰੀ ਅਨੁਸਾਰ ਸਕੂਲ ਦੀ ਸ਼ਿਕਾਇਤ ਦੇ ਆਧਾਰ ‘ਤੇ BKC ਥਾਣੇ ‘ਚ ਅਣਪਛਾਤੇ ਕਾਲਰ ਦੇ ਖ਼ਿਲਾਫ਼ IPC ਦੀ ਧਾਰਾ 505 (1) (ਬੀ) ਅਤੇ 506 ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਮੁੰਬਈ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਕਾਲ ਕਰਨ ਵਾਲੇ ਦਾ ਪਤਾ ਲਗਾ ਲਿਆ ਹੈ ਅਤੇ ਜਲਦ ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: