ਨਵੀਂ ਦਿੱਲੀ- ਦਿੱਲੀ ਦੇ ਦੱਖਣ ਜ਼ਿਲ੍ਹੇ ‘ਚ ਸਥਿਤ ਇਕ ਇੰਡੀਅਨ ਪਲਬਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਾਣਕਾਰੀ ਮੁਤਾਬਕ ਸਕੂਲ ਨੂੰ ਇਕ ਈਮੇਲ ਭੇਜਿਆ ਗਿਆ ਹੈ ਜਿਸ ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ । ਉੱਥੇ ਹੀ ਖ਼ਬਰ ਮਿਲਦੇ ਹੀ ਪੁਲਿਸ ਅਤੇ ਬੰਬ ਸਕਵਾਇਡ ਮੌਕੇ ‘ਤੇ ਪਹੁੰਚ ਗਏ ਹਨ।
ਮਾਮਲੇ ਦੀ ਸੂਚਨਾ ਮਿਲਣ ‘ਤੇ ਪੂਰੇ ਸਕੂਲ ਨੂੰ ਖ਼ਾਲੀ ਕਰਵਾਇਆ ਗਿਆ ਹੈ। ਇਸਦੇ ਨਾਲ ਹੀ ਸਕੂਲ ਦੀਆਂ ਸਾਰੀਆਂ ਚੀਜ਼ਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸ਼ੁਰੂਆਤੀ ਜਾਂਚ ‘ਚ ਪੁਲਿਸ ਦਾ ਕਹਿਣਾ ਹੈ ਕਿ ਇਹ ਕਿਸੇ ਦੀ ਸ਼ਰਾਰਤ ਹੋ ਸਕਦੀ ਹੈ। ਪਰ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: