ਕੋਟਕਪੂਰਾ ਥਾਣਾ ਪੁਲਿਸ ਨੇ 2015 ਦੇ ਬਰਗਾੜੀ ਬੇਅਦਬੀ ਕਾਂਡ ਦੇ ਮੁਲਜ਼ਮ ਅਤੇ ਡੇਰਾ ਸੱਚਾ ਸੌਦਾ ਸਿਰਸਾ ਦੇ ਪੈਰੋਕਾਰ ਪ੍ਰਦੀਪ ਸਿੰਘ ਰਾਜੂ ਦੇ ਕਤਲ ਕੇਸ ਵਿੱਚ ਕੈਨੇਡਾ ਸਥਿਤ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਸਣੇ ਕੁੱਲ ਚਾਰ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ।
ਗੋਲਡੀ ਬਰਾੜ ਤੋਂ ਇਲਾਵਾ ਮਨਪ੍ਰੀਤ ਸਿੰਘ ਉਰਫ਼ ਮਨੀ ਵਾਸੀ ਸੁਸਾਇਟੀ ਨਗਰ ਫ਼ਰੀਦਕੋਟ, ਭੁਪਿੰਦਰ ਸਿੰਘ ਗੋਲਡੀ ਵਾਸੀ ਸ਼ਹੀਦ ਬਲਵਿੰਦਰ ਸਿੰਘ ਨਗਰ ਅਤੇ ਹਰਜਿੰਦਰ ਸਿੰਘ ਉਰਫ਼ ਰਾਜੂ ਵਾਸੀ ਪਿੰਡ ਮੁਨਾਵਾ ਜ਼ਿਲ੍ਹਾ ਮੋਗਾ ਦੇ ਨਾਂ ਸ਼ਾਮਿਲ ਹਨ।
ਘਟਨਾ ਵਾਲੇ ਦਿਨ ਹੀ ਪੁਲਿਸ ਨੂੰ ਫ਼ਰੀਦਕੋਟ ਦੇ ਰਹਿਣ ਵਾਲੇ ਦੋਵੇਂ ਨੌਜਵਾਨਾਂ ਬਾਰੇ ਸੁਰਾਗ ਮਿਲ ਗਿਆ ਅਤੇ ਪੁਲਿਸ ਨੇ ਦੋਵਾਂ ਨੌਜਵਾਨਾਂ ਦੇ ਘਰ ਛਾਪੇਮਾਰੀ ਵੀ ਕੀਤੀ। ਮੋਗਾ ਦਾ ਹਰਜਿੰਦਰ ਸਿੰਘ ਫਰੀਦਕੋਟ ਜੇਲ੍ਹ ‘ਚ ਬੰਦ ਸੀ ਅਤੇ ਇਨ੍ਹੀਂ ਦਿਨੀਂ ਉਹ ਮੋਗਾ ਪੁਲਸ ਦੇ ਰਿਮਾਂਡ ‘ਤੇ ਹੈ। ਇਹ ਹਰਜਿੰਦਰ ਸਿੰਘ ਹੀ ਸੀ ਜਿਸ ਨੇ ਦੋਵੇਂ ਦੋਸ਼ੀ ਫਰੀਦਕੋਟ ਵਾਸੀ ਗੋਲਡੀ ਬਰਾੜ ਦੇ ਸੰਪਰਕ ‘ਚ ਲਏ ਸਨ।
ਇਹ ਵੀ ਪੜ੍ਹੋ : ਮਹਿੰਗਾਈ ‘ਚ ਜਲਦ ਰਾਹਤ ਦੀ ਉਮੀਦ, RBI ਗਵਰਨਰ ਨੇ ਦੱਸੇ ਸਾਰੇ ਪਹਿਲੂ
ਜ਼ਿਕਰਯੋਗ ਹੈ ਕਿ ਸ਼ੂਟਰ ਬਾਈਕ ‘ਤੇ ਖਾਲੀ ਹੱਥ ਕੋਟਕਪੂਰਾ ‘ਚ ਦਾਖਲ ਹੋਏ ਸਨ। ਇਸ ਤੋਂ ਇਲਾਵਾ ਵਾਰਦਾਤ ਨੂੰ ਅੰਜਾਮ ਦੇਣ ਦੇ ਬਾਅਦ ਸ਼ੂਟਰਾਂ ਨੇ ਗੋਲਡੀ ਬਰਾੜ ਨਾਲ ਫੋਨ ‘ਤੇ ਗੱਲਬਾਤ ਕੀਤੀ ਸੀ। ਦਈਸ ਦੇਈਏ ਕਿ 6 ਸ਼ੂਟਰਾਂ ਨੇ ਪ੍ਰਦੀਪ ਰਾਜੂ ਦਾ ਕਤਲ ਕੀਤਾ ਸੀ ਪੁਲਿਸ ਵੱਲੋਂ 3 ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਗ੍ਰਿਫਤਾਰ ਕੀਤੇ ਗਏ ਮੁਲਜ਼ਮ ਜਤਿੰਦਰ ਵੱਲੋਂ ਵੱਡੇ ਖੁਲਾਸੇ ਕੀਤੇ ਗਏ ਹਨ। ਉਸ ਵੱਲੋਂ ਅੰਬਾਲਾ ਵਿਚ ਵੀ ਡਬਲ ਮਰਡਰ ਨੂੰ ਅੰਜਾਮ ਦਿੱਤਾ ਗਿਆ ਸੀ ਤੇ ਲਾਰੈਂਸ ਦੇ ਵਿਰੋਧੀ ਦਾ ਵੀ ਜਤਿੰਦਰ ਵੱਲੋਂ ਕਤਲ ਕੀਤਾ ਗਿਆ। ਡੇਰਾ ਪ੍ਰੇਮੀ ਦੇ ਕਾਤਲ ਜਤਿੰਦਰ ਵੱਲੋਂ ਇਹ ਖੁਲਾਸੇ ਕੀਤੇ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: