ਕੋਲਕਾਤਾ: ਪੱਛਮੀ ਬੰਗਾਲ ਦੇ ਜਲਪਾਈਗੁੜੀ ਜ਼ਿਲੇ ‘ਚ ਹੋਏ ਰੇਲ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਜਾਣ ਦੀ ਪੁਸ਼ਖਟੀ ਹੋਈ ਹੈ। ਮੌਕੇ ਵਾਲੀ ਥਾਂ ‘ਤੇ ਜ਼ਖਮੀਆਂ ਵਾਸਤੇ 51 ਐਂਬੂਲੈਂਸਾਂ ਭੇਜੀਆਂ ਗਈਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਹਾਦਸੇ ਬਾਰੇ ਜਾਣਕਾਰੀ ਲੈਣ ਲਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਫ਼ੋਨ ਕੀਤਾ। ਰੇਲਵੇ ਨੇ ਇਸ ਹਾਦਸੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਜਾਣਕਾਰੀ ਮੁਤਾਕ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ ਤੇ ਲਗਭਗ 45 ਲੋਕ ਜ਼ਖਮੀ ਹੋਏ।
ਸੂਚਨਾ ਮਿਲਦੇ ਹੀ ਰੇਲਵੇ ਪੁਲਿਸ ਪ੍ਰਸ਼ਾਸਨ ਸਣੇ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਤੇ ਰਾਹਤ ਕਾਰਜ ਸ਼ੁਰੂ ਕਰ ਦਿੱਤਾ ਹੈ। ਹਾਦਸੇ ਦੇ ਸ਼ਿਕਾਰ ਲੋਕਾਂ ਨੂੰ ਗੱਡੀ ਦੇ ਡੱਬਿਆਂ ਤੋਂ ਕੱਢ ਕੇ ਸਥਾਨਕ ਹਸਪਤਾਲ ਭੇਜਿਆ ਜਾ ਰਿਹਾ ਹੈ। ਹਾਦਸੇ ਵਿੱਚ ਰੇਲਗੱਡੀ ਦੇ ਲਗਭਗ 12 ਡੱਬੇ ਪਟੜੀ ਤੋਂ ਉਤਰੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ਸਬੰਧੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੱਲਬਾਤ ਕਰਕੇ ਸਥਿਤੀ ਜਾ ਜਾਇਜ਼ਾ ਲਿਆ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ।
ਰੇਲਵੇ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 5-5 ਲੱਖ, ਗੰਭੀਰ ਜ਼ਖਮੀਆਂ ਨੂੰ 1 ਲੱਖ ਤੇ ਮਾਮੂਲੀ ਜ਼ਖਮੀਆਂ ਨੂੰ 25 ਹਜ਼ਾਰ ਰੁਪਏ ਦੀ ਮਦਦ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
ਦੱਸਣਯੋਗ ਹੈ ਕਿ ਪੱਛਮੀ ਬੰਗਾਲ ਦੇ ਦੋਮੋਹਾਨੀ ਵਿੱਚ ਵੀਰਵਾਰ ਨੂੰ ਰੇਲ ਹਾਦਸਾ ਵਾਪਰ ਗਿਆ। ਪਟਨਾ ਤੋਂ ਗੁਹਾਟੀ ਜਾ ਰਹੀ ਬੀਕਾਨੇਰ ਐਕਸਪ੍ਰੈੱਸ ਦੇ ਕੁਝ ਡੱਬੇ ਪਟੜੀ ਤੋਂ ਉਤਰ ਗਏ। ਮੁੱਢਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਸ਼ਾਮ ਕਰੀਬ 5 ਵਜੇ ਵਾਪਰਿਆ। ਰੇਲ ਗੱਡੀ ਦੇ ਚਾਰ ਤੋਂ ਪੰਜ ਡੱਬੇ ਪਟੜੀ ਤੋਂ ਉਤਰ ਗਏ ਅਤੇ ਪਟੜੀ ਨੇੜੇ ਪਲਟ ਗਏ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਇਸ ਟਰੇਨ ਨੇ ਦੁਪਹਿਰ 12:30 ਵਜੇ ਗੁਹਾਟੀ ਪਹੁੰਚਣਾ ਸੀ ਪਰ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਇਹ ਦੋਮੋਹਾਨੀ (ਪੱਛਮੀ ਬੰਗਾਲ) ਵਿੱਚ ਪਲਟ ਗਈ। ਹਾਦਸੇ ਤੋਂ ਬਾਅਦ ਰੇਲਵੇ ਨੇ ਜ਼ਖਮੀਆਂ ਦੇ ਪਰਿਵਾਰਾਂ ਲਈ ਦੋ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਇਨ੍ਹਾਂ ਦੋ ਨੰਬਰਾਂ 03612731622, 03612731623 ‘ਤੇ ਡਾਇਲ ਕਰਕੇ ਯਾਤਰੀਆਂ ਦੇ ਰਿਸ਼ਤੇਦਾਰ ਜਾਣਕਾਰੀ ਲੈ ਸਕਦੇ ਹਨ।