Three people reported Corona : ਫਤਿਹਗੜ੍ਹ ਸਾਹਿਬ ’ਚ ਕੋਰੋਨਾ ਵਾਇਰਸ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਦੋ ਔਰਤਾਂ ਤੇ ਇਕ ਮਰਦ ਸ਼ਾਮਲ ਹੈ। ਮਿਲੀ ਜਾਣਕਾਰੀ ਮੁਤਾਬਕ ਔਰਤਾਂ ਵਿਚ ਇਕ ਮਹਿਲਾ ਅਧਿਆਪਕ ਤੇ ਇਕ ਗਰਭਵਤੀ ਔਰਤ ਦੀ ਰਿਪੋਰਟ ਵਿਚ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਸ ਤੋਂ ਇਲਾਵਾ ਖਮਾਣੋਂ ਦੇ ਪਿੰਡ ਪਨੈਚਾਂ ਦੇ ਇਕ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ, ਜੋਕਿ ਫੋਰਿਟਸ ਹਸਪਤਾਲ ਵਿਚ ਦਾਖਲ ਹੈ। ਇਨ੍ਹਾਂ ਮਾਮਲਿਆਂ ਦੀ ਪੁਸ਼ਟੀ ਫਤਿਹਗੜ੍ਹ ਸਾਹਿਬ ਦੇ ਸਿਵਲ ਸਰਜਨ ਡਾ. ਐਨ. ਕੇ. ਅਗਰਵਾਲ ਵੱਲੋਂ ਕੀਤੀ ਗਈ ਹੈ।
ਦੱਸਣਯੋਗ ਹੈ ਕਿ ਐੱਸ ਐਮ ਓ ਡਾ ਨਿਰਮਲ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਹਿਲਾਂ ਤੋਂ ਹੀ ਕੋਰੋਨਾ ਪਾਜ਼ੀਟਿਵ ਆਈ ਇਕ ਲੜਕੀ ਦੇ ਸੰਪਰਕ ਵਿੱਚ ਆਏ ਸਕੂਲ ਦੀਆ ਅਧਿਆਪਕਾਂ ਦੇ ਸੈਂਪਲ ਸਰਕਾਰੀ ਹਸਪਤਾਲ ਵਿੱਚ 15 ਜੂਨ ਲਏ ਗਏ ਸੀ, ਉਹਨਾਂ ਵਿੱਚੋ ਇਕ ਅਧਿਆਪਿਕਾ ਦੀ ਰਿਪੋਰਟ ਬੀਤੀ ਰਾਤ ਨੂੰ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ ਅਤੇ ਉਸਨੂੰ ਸਿਹਤ ਵਿਭਾਗ ਦੀ ਟੀਮ ਵਲੋਂ ਬਨੂੰੜ ਦੇ ਗਿਆਨ ਸਾਗਰ ਹਸਪਤਾਲ ਵਿੱਚ ਭੇਜਿਆ ਗਿਆ ਹੈ।
ਇਥੇ ਦੱਸ ਦੇਈਏ ਕਿ ਬੀਤੇ ਦਿਨ ਵੀ ਮਦਰਾਸ ਤੋਂ ਪਰਤੇ 62 ਸਾਲਾ ਵਿਅਕਤੀ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਸੀ, ਉਸ ਨੂੰ ਵੀ ਗਿਆਨ ਸਾਗਰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਹ ਮਰੀਜ਼ ਜਿਸ ਇਲਾਕੇ ਵਿਚ ਰਹਿਣ ਵਾਲਾ ਹੈ, ਉਸ ਇਲਾਕੇ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ ਅਤੇ ਵਿਭਾਗ ਵੱਲੋਂ ਉਸ ਦੇ ਸੰਪਰਕ ਵਿਚ ਆਉਣ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਸੈਂਪਲ ਲਏ ਜਾ ਰਹੇ ਹਨ।