ਭਾਜਪਾ ਵੱਲੋਂ ਹੰਸਰਾਜ ਹੰਸ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਦਿੱਲੀ ਨੌਰਥ ਵੈਸਟ ਤੋਂ ਉਨ੍ਹਾਂ ਦੀ ਟਿਕਟ ਕੱਟ ਦਿੱਤੀ ਗਈ ਹੈ ਤੇ ਉਨ੍ਹਾਂ ਦੀ ਥਾਂ ‘ਤੇ ਯੋਗਿੰਦਰ ਚੰਦੋਲੀਆ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਇਨ੍ਹਾਂ ਸਭ ਦੇ ਦਰਮਿਆਨ ਇਹ ਵੀ ਚਰਚਾ ਹੈ ਕਿ ਹੰਸ ਰਾਜ ਹੰਸ ਨੂੰ ਪੰਜਾਬ ਤੋਂ ਟਿਕਟ ਦਿੱਤੀ ਜਾ ਸਕਦੀ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਪੰਜਾਬ ਦੇ ਜਲੰਧਰ ਜ਼ਿਲ੍ਹੇ ਤੋਂ ਹੰਸਰਾਜ ਹੰਸ ਨੂੰ ਟਿਕਟ ਦਿੱਤੀ ਜਾ ਸਕਦੀ ਹੈ ਪਰ ਇਸ ਦੀ ਪੁਸ਼ਟੀ ਕਿਸੇ ਵੀ ਭਾਜਪਾ ਆਗੂ ਵੱਲੋਂ ਨਹੀਂ ਕੀਤੀ ਗਈ।
ਦੱਸ ਦੇਈਏ ਕਿ ਬੀਤੇ ਦਿਨੀਂ ਭਾਜਪਾ ਨੇ ਲੋਕ ਸਭਾ ਚੋਣਾਂ ਲਈ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ। 72 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਹੈ ਜਿਸ ਵਿਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਨੂੰ ਕਰਨਾਲ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਖੱਟਰ ਨੇ ਵਿਧਾਨ ਸਭਾ ਤੋਂ ਵੀ ਅਸਤੀਫਾ ਦੇ ਦਿੱਤਾ ਹੈ ਤੇ ਅਜਿਹੇ ਵਿਚ ਚਰਚਾ ਹੈ ਕਿ ਉਨ੍ਹਾਂ ਨੂੰ ਪੰਜਾਬ ਦਾ ਰਾਜਪਾਲ ਬਣਾਇਆ ਜਾ ਸਕਦਾ ਹੈ। ਇਸੇ ਤਰ੍ਹਾਂ ਅਸ਼ੋਕ ਤੰਵਰ ਨੂੰ ਸਿਰਸਾ ਤੋਂ ਉਮੀਦਵਾਰ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ : ਰਾਮ ਲੀਲਾ ਮੈਦਾਨ ‘ਚ ਕਿਸਾਨਾਂ ਦੀ ਮਹਾਪੰਚਾਇਤ ਅੱਜ, ਦਿੱਲੀ ਟ੍ਰੈਫਿਕ ਪੁਲਿਸ ਨੇ ਜਾਰੀ ਕੀਤੀ ਐਡਵਾਈਜਰੀ
ਬੰਤੋ ਕਟਾਰੀਆ ਨੂੰ ਅੰਬਾਲਾ ਤੋਂ ਟਿਕਟ ਦਿੱਤੀ ਗਈ ਹੈ ਜਦਕਿ ਰਾਓ ਇੰਦਰਜੀਤ ਸਿੰਘ ਨੂੰ ਗੁਰੂਗ੍ਰਾਮ ਤੋਂ ਮਹੇਂਦਰਗੜ੍ਹ ਚੋਂ ਚੌਧਰੀ ਧਰਮਵੀਰ ਸਿੰਘ ਜਦਕਿ ਫਰੀਦਾਬਾਦ ਤੋਂ ਕ੍ਰਿਸ਼ਨਪਾਲ ਗੁੱਜਰ ਨੂੰ ਟਿਕਟ ਦਿੱਤੀ ਗਈ ਹੈ। ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਤੋਂ ਅਨੁਰਾਗ ਠਾਕੁਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: