ਬੀਤੀ ਰਾਤ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਹਾਦਸੇ ਵਿਚ ਇਕ ਵਿਅਕਤੀ ਦੀ ਜਾਨ ਚਲੇ ਜਾਣ ਦੀ ਵੀ ਖਬਰ ਹੈ। ਟਿੱਪਰ ਦੀ ਟੱਕਰ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਜਿਸ ਦੀ ਉਮਰ 54 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਹਰਮੇਲ ਸਿੰਘ ਵਜੋਂ ਹੋਈ ਹੈ।
ਹਾਦਸਾ ਬਠਿੰਡਾ-ਅੰਮ੍ਰਿਤਸਰ ਮੇਨ ਹਾਈਵੇ ਉਤੇ ਵਾਪਰਿਆ ਹੈ। ਪਿੰਡ ਹਰਿ ਰਾਏਪੁਰ ਨੇੜੇ ਬੀਤੀ ਰਾਤ ਇਹ ਘਟਨਾ ਵਾਪਰੀ ਹੈ ਨਾਲ ਹੀ ਸਹਾਰਾ ਜਨ ਸੇਵਾ ਟੀਮ ਨੂੰ ਇਸ ਦੀ ਜਾਣਕਾਰੀ ਜਦੋਂ ਮਿਲੀ ਤਾਂ ਉਹ ਐਂਬੂਲੈਂਸ ਰਾਹੀਂ ਮ੍ਰਿਤਕ ਦੇਹ ਨੂੰ ਹਸਪਤਾਲ ਲੈ ਕੇ ਗਏ ਤੇ ਡਰਾਈਵਰ ਨੇ ਦੱਸਿਆ ਕਿ ਟਿੱਪਰ ਦੀ ਟੱਕਰ ਲੱਗਣ ਕਾਰਨ ਵਿਅਕਤੀ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ : ਨਿਊਜ਼ੀਲੈਂਡ ਨਾਲ ਹਾਰ ਤੋਂ ਬਾਅਦ ਭਖਿਆ ਮਾਹੌਲ, ਪਾਕਿ ਕ੍ਰਿਕਟਰ ਖੁਸ਼ਦਿਲ ਸ਼ਾਹ ਦੀ ਪ੍ਰਸ਼ੰਸਕਾਂ ਨਾਲ ਹੋਈ ਲੜਾਈ
ਲਾਪ੍ਰਵਾਹੀ ਕਿਸ ਦੀ ਹੈ, ਇਸ ਬਾਰੇ ਅਜੇ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਵੀ ਮੌਕੇ ਉਤੇ ਪਹੁੰਚ ਗਏ ਸਨ ਜਿਸ ਦੇ ਬਾਅਦ ਮ੍ਰਿਤਕ ਦੇ ਵਾਰਸਾਂ ਨੂੰ ਬੁਲਾਇਆ ਗਿਆ ਤੇ ਹੁਣ ਮ੍ਰਿਤਕ ਦੇਹ ਨੂੰ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਗਿਆ ਹੈ। ਹਾਦਸੇ ਦੇ ਬਾਅਦ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
