ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰ ਪੂਰਬੀ ਸੂਬੇ ਮਣੀਪੁਰ ਵਿਚ ਹਿੰਸਾ ਕਾਰਨ ਫਸੇ ਪੰਜਾਬੀ ਨੌਜਵਾਨਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਹੈਲਪਲਾਈਨ ਨੰਬਰ 9417936222 ਜਾਰੀ ਕੀਤਾ ਹੈ।
ਇਸ ਤੋਂ ਪਹਿਲਾਂ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਦੇ ਨੌਜਵਾਨ ਰਾਹੁਲ ਕੁਮਾਰ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਅਤੇ ਉਹ ਜਲਦੀ ਹੀ ਉਹ ਵਾਪਸ ਘਰ ਪਹੁੰਚ ਜਾਵੇਗਾ। ਸੀ.ਐੱਮ. ਮਾਨ ਨੇ ਕਿਹਾ ਕਿ ਜੋ ਵੀ ਵਿਅਕਤੀ ਜਾਂ ਵਿਦਿਆਰਥੀ ਮਣੀਪੁਰ ਵਿੱਚ ਫਸਿਆ ਹੋਇਆ ਹੈ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਪੰਜਾਬ ਸਰਕਾਰ ਤੋਂ ਕਿਸੇ ਵੀ ਤਰ੍ਹਾਂ ਦੀ ਮਦਦ ਚਾਹੁੰਦੇ ਹਨ, ਉਹ ਹੈਲਪਲਾਈਨ ਨੰਬਰ 94 179 36 222 ‘ਤੇ ਸੰਪਰਕ ਕਰ ਸਕਦੇ ਹਨ ਜਾਂ ਈਮੇਲ ਆਈਡੀ sahotramanjeet@gmail.com ‘ਤੇ ਸੰਪਰਕ ਕਰ ਸਕਦੇ ਹਨ।
ਮਣੀਪੁਰ ਵਿੱਚ ਫਸੇ ਨੌਜਵਾਨਾਂ ਦੇ ਬੇਚੈਨ ਪਰਿਵਾਰਾਂ ਨਾਲ ਇੱਕਮੁੱਠਤਾ ਪ੍ਰਗਟ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਦੇ ਨਾਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਜ਼ੁਕ ਸਥਿਤੀ ਵਿੱਚ ਇਨ੍ਹਾਂ ਪਰਿਵਾਰਾਂ ਨੂੰ ਪੂਰਾ ਸਹਿਯੋਗ ਦੇਣਾ ਸੂਬਾ ਸਰਕਾਰ ਦਾ ਫਰਜ਼ ਹੈ।
ਇਹ ਵੀ ਪੜ੍ਹੋ : ‘ਮਨ ਕੀ ਬਾਤ’ ਨਾ ਸੁਣਨ ‘ਤੇ ਨਰਸਿੰਗ ਦੀਆਂ 36 ਵਿਦਿਆਰਥਣਾਂ ਖਿਲਾਫ਼ ਕੀਤੀ ਗਈ ਕਾਰਵਾਈ, ਦਿੱਤੀ ਸਜ਼ਾ
ਉਨ੍ਹਾਂ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਮਣੀਪੁਰ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਦੇ ਦਖਲ ਦੀ ਲੋੜ ਹੈ। ਸੀ.ਐੱਮ. ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਭਾਰਤ ਸਰਕਾਰ ਮਣੀਪੁਰ ਹਿੰਸਾ ਵਿੱਚ ਫਸੇ ਸਾਰੇ ਲੋਕਾਂ ਲਈ ਮਦਦ ਦਾ ਹੱਥ ਵਧਾਏਗੀ।
ਵੀਡੀਓ ਲਈ ਕਲਿੱਕ ਕਰੋ -: