ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਨੂੰ ਲੈ ਕੇ ਕਿਸਾਨ ਲਗਾਤਾਰ ਧਰਨੇ ਮੁਜ਼ਾਹਰੇ ਕਰ ਰਹੇ ਹਨ। ਇਸੇ ਵਿਚਾਲੇ ਕਿਸਾਨਾਂ ਨੇ ਇੱਕ ਵਾਰ ਫਿਰ ਸੂਬੇ ਦੇ ਟੋਲ ਪਲਾਜ਼ਾ ਬੰਦ ਕਰਨ ਦਾ ਐਲਾਨ ਕੀਤਾ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਵਿਚ ਪੰਜਾਬ ਦੇ ਟੋਲ ਪਲਾਜ਼ਾ 15 ਦਸੰਬਰ ਤੋਂ ਲੈ ਕੇ 15 ਜਨਵਰੀ ਤੱਕ ਬੰਦ ਕੀਤੇ ਜਾਣਗੇ। ਦੂਜੇ ਪਾਸੇ 7 ਦਸੰਬਰ ਨੂੰ ਸਾਰੇ ਡੀਸੀ ਦਫ਼ਤਰਾਂ ਦੇ ਮੁੱਖ ਗੇਟ ਬੰਦ ਕਰ ਦਿੱਤੇ ਜਾਣਗੇ ਤੇ ਚਾਰ ਘੰਟੇ ਲਈ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।
ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਇਸ ਤੋਂ ਬਾਅਦ 12 ਦਸੰਬਰ ਸੂਬੇ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਜੇ ਫਿਰ ਵੀ ਸੁਣਵਾਈ ਨਾ ਹੋਈ ਤਾਂ ਉਨ੍ਹਾਂ ਵੱਲੋਂ 15 ਦਸੰਬਰ ਨੂੰ ਸੂਬੇ ਦੇ ਸਾਰੇ ਟੋਲ ਪਲਾਜ਼ੇ ਬੰਦ ਕਰ ਕੇ ਫਰੀ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਸਾਈਂ ਮੰਦਰ ‘ਚ ਮੱਥਾ ਟੇਕਣ ਦੇ ਬਾਅਦ ਸਿਰ ਨਹੀਂ ਚੁੱਕ ਸਕਿਆ ਭਗਤ, ਹਾਰਟ ਅਟੈਕ ਨਾਲ ਹੋਈ ਮੌਤ
ਕਿਸਾਨਾਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕਰ ਰਹੀ। ਲਖੀਮਪੁਰ ਖੀਰੀ ਮਾਮਲੇ ‘ਚ ਕਿਸਾਨਾਂ ਨੇ ਇਨਸਾਫ਼, ਐਮਐਸਪੀ ਗਰੰਟੀ ਐਕਟ, ਕਿਸਾਨ ਦੇ ਪਰਚੇ ਰੱਦ ਕਰਨ ਦੀ ਮੰਗ ਕੀਤੀ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਕਿਸਾਨ ਅੰਦੋਲਨ ਦੇ ਅਖੀਰ ਵਿੱਚ ਕਿਸਾਨਾਂ ਨਾਲ ਵਾਅਦੇ ਕੀਤੇ ਸਨ ਜੋ ਅਜੇ ਤੱਕ ਪੂਰੇ ਨਹੀਂ ਕੀਤੇ ਹਨ।
ਵੀਡੀਓ ਲਈ ਕਲਿੱਕ ਕਰੋ -: