ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸਹਿਯੋਗੀ ਲਵਪ੍ਰੀਤ ਤੂਫਾਨ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਤੂਫ਼ਾਨ ਅਤੇ ਜਥੇਬੰਦੀ ਦੇ ਹੋਰ ਮੈਂਬਰਾਂ ਨੇ ਬੋਲੇ ਸੋ ਨਿਹਾਲ ਦੇ ਨਾਅਰੇ ਲਾਏ। ਹੁਣ ਉਹ ਆਪਣੇ ਸਾਥੀਆਂ ਸਣੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਜਾਣਗੇ। ਇਸ ਦੌਰਾਨ ਲਵਪ੍ਰੀਤ ਨੇ ਕਿਹਾ ਕਿ ਪੁਲਿਸ ਹਿਰਾਸਤ ਵਿੱਚ ਉਸ ਨਾਲ ਕੋਈ ਬੁਰਾ ਵਿਵਹਾਰ ਨਹੀਂ ਕੀਤਾ ਗਿਆ।
ਇਸ ਤੋਂ ਪਹਿਲਾਂ ਐਸਐਸਪੀ ਨੇ ਕਿਹਾ ਸੀ ਕਿ ਤੂਫ਼ਾਨ ਨੇ ਸਬੂਤ ਪੇਸ਼ ਕੀਤੇ ਕਿ ਉਹ ਮੌਕੇ ‘ਤੇ ਮੌਜੂਦ ਨਹੀਂ ਸੀ। ਅਸੀਂ ਅਦਾਲਤ ਵਿੱਚ ਪੇਸ਼ ਕਰ ਦਿੱਤਾ ਹੈ। ਅੰਮ੍ਰਿਤਪਾਲ ਦੇ ਸਾਥੀ ਪੱਪਲ ਪ੍ਰੀਤ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਕੋਈ ਨਿੱਜੀ ਲੜਾਈ ਨਹੀਂ ਲੜ ਰਿਹਾ, ਉਹ ਸਿੱਖ ਕੌਮ ਦੀ ਲੜਾਈ ਲੜ ਰਿਹਾ ਹੈ। ਉਨ੍ਹਾਂ ਕਿਹਾ ਕਿ ਤੂਫਾਨ ਦੀ ਰਿਹਾਈ ਤੋਂ ਬਾਅਦ ਉਨ੍ਹਾਂ ਦੇ ਸਾਰੇ ਵਰਕਰ ਵੀ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਜਾਣਗੇ।
ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਹੁਣ ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਦੇ ਸਾਥੀਆਂ ਖ਼ਿਲਾਫ਼ ਦਰਜ ਕੇਸਾਂ ਦੀ ਜਾਂਚ ਕਰੇਗੀ। ਪੁਲਿਸ ਦੇ ਇਸ ਭਰੋਸੇ ਦੇ ਬਾਵਜੂਦ ਧਰਨਾਕਾਰੀਆਂ ਨੇ ਥਾਣੇ ਦੇ ਬਾਹਰ ਧਰਨਾ ਜਾਰੀ ਰੱਖਿਆ। ਪੰਜਾਬ ਪੁਲਿਸ ਦੇ ਬਾਰਡਰ ਜ਼ੋਨ ਦੇ ਆਈਜੀ ਮੁਨੀਸ਼ ਚਾਵਲਾ ਅਤੇ ਅੰਮ੍ਰਿਤਸਰ (ਦਿਹਾਤੀ) ਦੇ ਐਸਐਸਪੀ ਸਤਿੰਦਰ ਸਿੰਘ ਦਾ ਕਹਿਣਾ ਹੈ ਕਿ ਵਾਰਿਸ ਪੰਜਾਬ ਦੇ ਨੁਮਾਇੰਦਿਆਂ ਨਾਲ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਹੋਈ ਹੈ।
ਜਥੇਬੰਦੀ ਦੇ ਵਰਕਰਾਂ ਨੇ ਧਰਨਾ ਵਾਪਸ ਲੈਣ ਦੀ ਹਾਮੀ ਭਰੀ ਅਤੇ ਭਰੋਸਾ ਦਿੱਤਾ ਕਿ ਵਰਕਰ ਕਿਸੇ ਵੀ ਸੂਰਤ ਵਿੱਚ ਮਾਹੌਲ ਖਰਾਬ ਨਹੀਂ ਕਰਨਗੇ। ਪੁਲਿਸ ਵਾਲੇ ਪਾਸਿਓਂ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਜੱਥੇਬੰਦੀ ਦੇ ਕਾਰਕੁਨ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਨੂੰ ਰਿਹਾਅ ਕਰ ਦਿੱਤਾ ਜਾਵੇਗਾ। ਕੇਸ ਨੂੰ ਰੱਦ ਕਰਨ ਅਤੇ ਇਸ ਦੀ ਤਹਿ ਤੱਕ ਜਾਂਚ ਕਰਨ ਲਈ ਐਸਆਈਟੀ ਦਾ ਗਠਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਅਤੇ ਸਮੂਹ ਦੇ ਨੁਮਾਇੰਦਿਆਂ ਦਰਮਿਆਨ ਗੱਲਬਾਤ ਸਦਭਾਵਨਾ ਵਾਲੇ ਮਾਹੌਲ ਵਿੱਚ ਹੋਈ। ਇਸ ਦੌਰਾਨ ਉਨ੍ਹਾਂ ਦੇ ਨਾਲ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਸਣੇ ਵੱਖ-ਵੱਖ ਪੁਲਿਸ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਯੂਕਰੇਨ-ਰੂਸ ਜੰਗ ਦਾ ਇੱਕ ਸਾਲ, 3 ਲੱਖ ਮੌਤਾਂ, 63 ਲੱਖ ਬੇਘਰ… ਬਹੁਤ ਕੁਝ ਬਰਬਾਦ ਹੋ ਗਿਆ
ਅੰਮ੍ਰਿਤਪਾਲ ਸਿੰਘ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਨੇ ਪੁਲਿਸ ਨਾਲ ਗੱਲਬਾਤ ਕੀਤੀ ਹੈ। ਪੁਲਿਸ ਨੇ ਸ਼ੁੱਕਰਵਾਰ ਸਵੇਰੇ ਲਵਪ੍ਰੀਤ ਸਿੰਘ ਨੂੰ ਰਿਹਾਅ ਕਰਨ ਦਾ ਭਰੋਸਾ ਦਿੱਤਾ ਹੈ। ਇਹ ਵੀ ਕਿਹਾ ਕਿ ਮਾਮਲੇ ਦੀ ਜਾਂਚ ਲਈ ਐਸਆਈਟੀ ਬਣਾਈ ਜਾਵੇਗੀ। ਜਦੋਂ ਪੁਲਿਸ ਸਵੇਰੇ ਲਵਪ੍ਰੀਤ ਨੂੰ ਛੱਡ ਦੇਵੇਗੀ ਤਾਂ ਅਸੀਂ ਵਾਪਸ ਚਲੇ ਜਾਵਾਂਗੇ।
ਦੱਸ ਦੇਈਏ ਕਿ ਪੁਲੀਸ ਨੇ 17 ਫਰਵਰੀ ਨੂੰ ਵਰਿੰਦਰ ਸਿੰਘ ਨਾਮਕ ਨੌਜਵਾਨ ਦੇ ਬਿਆਨਾਂ ’ਤੇ ਅੰਮ੍ਰਿਤਪਾਲ ਸਿੰਘ, ਉਸ ਦੇ ਛੇ ਸਾਥੀਆਂ ਅਤੇ 20 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਅਜਨਾਲਾ ਵਿੱਚ ਕੇਸ ਦਰਜ ਕੀਤਾ ਸੀ। ਵਰਿੰਦਰ ਸਿੰਘ ਨੇ ਦੋਸ਼ ਲਾਇਆ ਸੀ ਕਿ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨੇ ਉਸ ਨੂੰ ਅਗਵਾ ਕੀਤਾ, ਉਸ ਦੀ ਕੁੱਟਮਾਰ ਕੀਤੀ ਅਤੇ ਕਕਾਰਾਂ ਦੀ ਬੇਅਦਬੀ ਕੀਤੀ। ਉਸ ਦਾ ਪੈਸਾ ਵੀ ਲੁੱਟ ਲਿਆ। ਇਸ ਮਾਮਲੇ ਵਿੱਚ ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਸੀ। ਵੀਰਵਾਰ ਨੂੰ ਅੰਮ੍ਰਿਤਪਾਲ ਨੇ ਪੰਜਾਬ ਭਰ ਤੋਂ ਆਪਣੇ ਸਮਰਥਕਾਂ ਨੂੰ ਅਜਨਾਲਾ ਥਾਣੇ ਪਹੁੰਚਣ ਦਾ ਸੱਦਾ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: