ਬਾਘਾਪੁਰਾਣਾ ਵਿਚ ਵਿਆਹ ਸਮਾਰੋਹ ਵਿਚ ਟਰਾਈ ਸਾਈਕਲ ਸਕੂਟੀ ‘ਤੇ ਘਰ ਪਰਤ ਰਹੇ ਸਰਕਾਰੀ ਟੀਚਰ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਹਾਦਸੇ ਵਿਚ ਉਹ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ। ਆਸ-ਪਾਸ ਦੇ ਲੋਕਾਂ ਵੱਲੋਂ ਉਸ ਨੂੰ ਹਸਪਤਾਲ ਲਿਜਾਂਦਾ ਗਿਆ ਜਿਥੇ ਜ਼ਖਮਾਂ ਦੀ ਤਾਬ ਨਾ ਸਹਿੰਦੇ ਹੋਏ ਉਸ ਨੇ ਦਮ ਤੋੜ ਦਿੱਤਾ। ਪੁਲਿਸ ਨੇ ਟਰੈਕਟਰ-ਟਰਾਲੀ ਨੂੰ ਕਬਜ਼ੇ ਵਿਚ ਲੈਣ ਦੇ ਬਾਅਦ ਚਾਲਕ ਖਿਲਾਫ ਕੇਸ ਦਰਜ ਕਰ ਲਿਆ ਹੈ।
ਥਾਣਾ ਬਾਘਾਪੁਰਾਣਾ ਦੇ ਸਬ-ਇੰਸਪੈਕਟਰ ਗੁਰਤੇਜ ਸਿੰਘ ਨੇ ਦੱਸਿਆ ਕਿ ਕਸਬਾ ਬਾਘਾਪੁਰਾਣਾ ਵਾਸੀ ਦਿਵਿਆਂਗ ਰਾਜੀਵ ਕੁਮਾਰ (50) ਸਰਕਾਰੀ ਟੀਚਰ ਸਨ। ਐਤਵਾਰ ਰਾਤ ਨੂੰ ਉਹ ਪਿੰਡ ਰਾਜੋਆਣਾ ਵਿਚ ਆਪਣੇ ਰਿਸ਼ਤੇਦਾਰ ਦੇ ਵਿਆਹ ਵਿਚ ਗਏ ਸਨ। ਰਾਤ ਨੂੰ ਟਰਾਈ ਸਾਈਕਲ ਸਕੂਟੀ ਤੋਂ ਘਰ ਪਰਤ ਰਹੇ ਸਨ। ਹਾਈਵੇ ‘ਤੇ ਸੜਕ ਦੇ ਵਿਚ ਟਰੈਕਟਰ-ਟਰਾਲੀ ਨਾਲ ਉਨ੍ਹਾਂ ਦੀ ਸਕੂਟੀ ਜਾ ਟਕਰਾਈ। ਹਾਦਸੇ ਵਿਚ ਉਹ ਗੰਭੀਰ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਤੇਜ਼ ਰਫਤਾਰ ਟਰਾਲੀ ਕਾਰਨ ਵਾਪਰਿਆ ਹਾਦਸਾ, ਕਈ ਗੱਡੀਆਂ ਨੂੰ ਮਾਰੀ ਟੱਕਰ
ਰਾਜੀਵ ਕੁਮਾਰ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਂਦਾ ਗਿਆ ਜਿਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਮਾਮਲੇ ਦੀ ਸੂਚਨਾ ਤੇ ਪੁਲਿਸ ਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਦਿੱਤੀ ਗਈ। ਪੁਲਿਸ ਨੇ ਪਰਿਵਾਰ ਵਾਲਿਆਂ ਦੀ ਸ਼ਿਕਾਇਤ ‘ਤੇ ਟਰੈਕਟਰ ਚਾਲਕ ਖਿਲਾਫ ਕੇਸ ਦਰਜ ਕਰ ਲਿਆ ਹੈ। ਨਾਲ ਹੀ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: