ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਵਿੱਚ ਮੰਗਲਵਾਰ ਸਵੇਰੇ ਕਰੀਬ 3.00 ਵਜੇ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਹਾਜੀਪੁਰ ਚੌਕ ਨੇੜੇ ਵਾਪਰਿਆ।
ਮ੍ਰਿਤਕਾਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਮੌਕੇ ‘ਤੇ ਪਹੁੰਚੇ ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਤੜਕੇ ਕਰੀਬ 3 ਵਜੇ ਹਾਜੀਪੁਰ ਚੌਕ ਵਿਖੇ ਤਿੰਨ ਵਾਹਨਾਂ ਦੀ ਆਪਸ ਵਿਚ ਹੋਈ ਟੱਕਰ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਸਾਰੇ ਵਾਹਨ ਪਠਾਨਕੋਟ ਤੋਂ ਟਾਂਡਾ ਵੱਲ ਜਾ ਰਹੇ ਸਨ।
ਉਨ੍ਹਾਂ ਦੱਸਿਆ ਕਿ ਦੋ ਟਿੱਪਰਾਂ ਵਿਚਾਲੇ ਇੱਕ ਲੱਕੜ ਨਾਲ ਭਰੀ ਗੱਡੀ, ਜਿਸ ਵਿੱਚ ਤਿੰਨ ਨੌਜਵਾਨ ਸਵਾਰ ਸਨ, ਜਾ ਰਹੇ ਸਨ। ਇਸ ਦੌਰਾਨ ਸਭ ਤੋਂ ਅੱਗੇ ਚੱਲ ਰਹੇ ਟਿੱਪਰ ਚਾਲਕ ਨੇ ਅਚਾਨਕ ਬ੍ਰੇਕ ਲਗਾ ਦਿੱਤ। ਹਫੜਾ-ਦਫੜੀ ਦੀ ਸਪੀਡ ਘੱਟ ਕਰਨ ਦੇ ਚੱਕਰ ਵਿੱਚ ਲੱਕੜ ਨਾਲ ਭਰੀ ਗੱਡੀ ਦੇ ਡਰਾਈਵਰ ਨੇ ਵੀ ਬ੍ਰੇਕ ਲਗਾ ਦਿੱਤ ਅਤ ਪਿੱਛੋਂ ਆ ਰਹੇ ਤੇਜ਼ ਰਫਤਾਰ ਟਿੱਪਰ ਵਿੱਚ ਇਸ ਵਾਹਨ ਨੂੰ ਟੱਕਰ ਮਾਰ ਦਿੱਤੀ। ਲੱਕੜ ਨਾਲ ਭਰੇ ਵਾਹਨ ਦੇ ਦੋਵਂ ਟਿਪਰਾਂ ਦੇ ਪਰਖੱਚੇ ਉੱਡ ਗਏ, ਜਿਸ ਕਾਰਨ ਵਾਹਨ ਵਿੱਚ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪਿੰਡ ਰਾਮਪੁਰ ਕੋਲ ਬੇਕਾਬੂ ਬੱਸ ਟਕਰਾਈ ਦਰੱਖਤ ਨਾਲ, 30 ਲੋਕ ਜ਼ਖਮੀ, ਇੱਕ ਦੀ ਮੌਤ
ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਦੀ ਪਛਾਣ ਨਹੀਂ ਹੋ ਸਕੀ ਹੈ। ਮ੍ਰਿਤਕ ਕੋਲੋਂ ਇਕ ਮੋਬਾਈਲ ਬਰਾਮਦ ਹੋਇਆ ਹੈ, ਜਿਸ ਰਾਹੀਂ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਤਿੰਨੋਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ। ਲਾਸ਼ਾਂ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।