ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਕੁੰਡਲੀ-ਮਾਨੇਸਰ-ਪਲਵਰ ਕੇਐੱਮਪੀ ਐਕਸਪ੍ਰੈਸ-ਵੇ ‘ਤੇ ਦੋ ਦਿਨ ਪਹਿਲਾਂ ਹਾਦਸੇ ਵਿਚ ਹੋਈ ਮੌਤ ‘ਤੇ ਟਰਾਲਾ ਚਾਲਕ ਕਾਸਿਮ ਖਾਨ ਨੇ ਆਪਣਾ ਗੁਨਾਹ ਕਬੂਲਿਆ ਹੈ। ਗ੍ਰਿਫਤਾਰੀ ਤੋਂ ਬਾਅਦ ਸੋਨੀਪਤ ਦੇ ਥਾਣਾ ਖਰਖੌਦਾ ਦੀ ਪੁਲਿਸ ਨੇ ਉਸ ਤੋਂ ਪੁੱਛਗਿਛ ਕੀਤੀ ਤਾਂ ਉਸ ਦਾ ਜਵਾਬ ਇਹੀ ਸੀ ਕਿ ਉਸ ਤੋਂ ਗਲਤੀ ਹੋਈ ਸੀ। ਫਿਲਹਾਲ ਕੋਈ ਨਵਾਂ ਖੁਲਾਸਾ ਹੋਣ ਤੱਕ ਪੁਲਿਸ ਦੀਪ ਸਿੱਧੂ ਦੀ ਮੌਤ ਦੇ ਜ਼ਿੰਮੇਵਾਰ ਚਾਲਕ ਕਾਸਿਮ ਨੂੰ ਮੰਨ ਕੇ ਹੀ ਕੇਸ ਦੀ ਕੜੀ ਨੂੰ ਜੋੜ ਕੇ ਅੱਗੇ ਵਧੇਗੀ। ਪੁਲਿਸ ਡਰਾਈਵਰ ਨੂੰ ਸ਼ੁੱਕਰਵਾਰ ਦੁਪਹਿਰ ਨੂੰ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ‘ਤੇ ਲੈਣ ਦੀ ਕੋਸ਼ਿਸ਼ ਕਰੇਗੀ।
ਦੱਸ ਦੇਈਏ ਕਿ ਕਿਸਾਨੀ ਅੰਦੋਲਨ ਦੌਰਾਨ ਚਰਚਾ ਵਿਚ ਆਏ ਦੀਪ ਸਿੱਧੂ 15 ਫਰਵਰੀ ਦੀ ਸ਼ਾਮ ਨੂੰ ਆਪਣੀ ਮਹਿਲਾ ਮਿੱਤਰ ਰੀਨਾ ਰਾਏ ਉਰਫ ਰਾਜਵਿੰਦਰ ਕੌਰ ਨਾਲ ਸਕਾਰਪੀਓ ਵਿਚ ਦਿੱਲੀ ਤੋਂ KMP ਦੇ ਰਸਤੇ ਪੰਜਾਬ ਜਾ ਰਹੇ ਹਨ। ਸੋਨੀਪਤ ਦੇ ਖਰਖੌਦਾ ਵਿਚ ਪੀਪਲੀ ਟੋਲ ਕੋਲ ਉਸ ਦੀ ਕਾਰ ਦੀ ਪਿੱਛੇ ਤੋਂ ਇੱਕ ਟਰਾਲੇ ਵਿਚ ਟੱਕਰ ਹੋ ਗਈ ਸੀ। ਇਸ ਦਰਦਨਾਕ ਹਾਦਸੇ ਵਿਚ ਦੀਪ ਸਿੱਧੂ ਦੀ ਮੌਤ ਹੋ ਗਈ ਤੇ ਰੀਨਾ ਜ਼ਖਮੀ ਹੋ ਗਈ ਸੀ। ਹਾਦਸੇ ਤੋਂ ਬਾਅਦ ਟਰਾਲਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਐੱਸਪੀ ਸੋਨੀਪਤ ਰਾਹੁਲ ਸ਼ਰਮਾ ਨੇ ਫਰਾਰ ਟਰਾਲਾ ਚਾਲਕ ਦੀ ਗ੍ਰਿਫਤਾਰੀ ਲਈ ਪੁਲਿਸ ਦੀਆਂ ਟੀਮਾਂ ਦਾ ਗਠਨ ਕੀਤਾ ਸੀ। ਖਰਖੌਦਾ ਪੁਲਿਸ ਨੇ ਵੀਰਵਾਰ ਸ਼ਾਮ ਨੂੰ ਫਰਾਰ ਚਾਲਕ ਕਾਸਿਮ ਖਾਨ ਨਿਵਾਸੀ ਪਿੰਡ ਸਿੰਗਾਰਾ, ਜ਼ਿਲ੍ਹਾ ਨੁੰਹ ਨੂੰ ਗ੍ਰਿਫਤਾਰ ਕਰ ਲਿਆ।ਥਾਣਾ ਖਰਖੌਦਾ ਦੇ ਐੱਸ. ਐੱਚ. ਓ. ਜਸਪਾਲ ਸਿੰਘ ਨੇ ਦੱਸਿਆ ਕਿ ਕਾਸਿਮ ਖਾਨ ਨੇ ਆਪਣਾ ਅਪਰਾਧ ਮੰਨ ਲਿਆ ਹੈ। ਉਸ ਨੇ ਮੰਨਿਆ ਕਿ ਉਸ ਨੇ ਟਰਾਲੇ ਨੂੰ ਅਚਾਨਕ ਤੋਂ ਬ੍ਰੇਕ ਲਗਾ ਦਿੱਤੇ ਸਨ, ਜਿਸ ਨਾਲ ਪਿੱਛੇ ਤੋਂ ਆ ਰਹੀ ਦੀਪ ਸਿੱਧੂ ਦੀ ਗੱਡੀ ਟਕਰਾ ਗਈ। ਹਾਦਸੇ ਤੋਂ ਬਾਅਦ ਉਹ ਬੁਰੀ ਤਰ੍ਹਾਂ ਤੋਂ ਡਰ ਗਿਆ ਸੀ ਤੇ ਮੌਕੇ ਤੋਂ ਭੱਜ ਗਿਆ।
ਇਹ ਵੀ ਪੜ੍ਹੋ : ਕੇਜਰੀਵਾਲ ਦਾ ਪਲਟਵਾਰ, ‘ਕੁਮਾਰ ਵਿਸ਼ਵਾਸ ਕਵੀ ਹੈ ਕੁਝ ਵੀ ਕਹਿ ਦਿੰਦਾ ਹੈ, ਨੇਤਾ ਸੀਰੀਅਸਲੀ ਲੈ ਗਏ’
ਕਾਸਿਮ ਖਾਨ ਨੂੰ ਅਗਲੇ ਦਿਨ ਪਤਾ ਲੱਗਾ ਕਿ ਉਸ ਦੀ ਗੱਡੀ ਨਾਲ ਟਕਰਾ ਕੇ ਜਿਸ ਨੌਜਵਾਨ ਦੀ ਮੌਤ ਹੋ ਗਈ ਹੈ, ਉਹ ਕੋਈ ਸਾਧਾਰਨ ਵਿਅਕਤੀ ਨਹੀਂ ਸਗੋਂ ਪੰਜਾਬੀ ਫਿਲਮਾਂ ਦਾ ਮਸ਼ਹੂਰ ਅਦਾਕਾਰ ਦੀਪ ਸਿੱਧੂ ਸੀ। ਕਾਸਿਮ ਨੂੰ ਉਸ ਦੀ ਮੌਤ ਦਾ ਬਹੁਤ ਪਛਤਾਵਾ ਹੋਇਆ। ਉਸ ਨੇ ਦੱਸਿਆ ਕਿ ਉਹ ਗੁਜਰਾਤ ਦੇ ਅਹਿਮਦਾਬਾਦ ਤੋਂ ਟਰਾਲੇ ਵਿਚ ਕੋਲਾ ਲੋਡ ਕਰਕੇ ਉੱਤਰ ਪ੍ਰਦੇਸ਼ ਦੇ ਮੁਜ਼ੱਫਨਗਰ ਜਾ ਰਿਹਾ ਸੀ। ਰਸਤੇ ਵਿਚ KMP ‘ਤੇ ਹਾਦਸਾ ਹੋ ਗਿਆ।