ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸਾਰੇ RTA ਸਕੱਤਰਾਂ ਅਤੇ SDM ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਸਾਰਿਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਵਿੱਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਾਂਝੀ ਟਰੈਫਿਕ ਚੈਕਿੰਗ ਅਭਿਆਨ ਚਲਾਉਣ। ਇਸ ਦੇ ਨਾਲ ਹੀ ਉਲੰਘਣਾ ਕਰਨ ਵਾਲੇ ਹਰੇਕ ਵਿਅਕਤੀ ਨਾਲ ਸਖ਼ਤੀ ਨਾਲ ਨਜਿੱਠਣ।
ਇਸ ਸਬੰਧੀ ਲਿਖੇ ਪੱਤਰ ਵਿੱਚ ਉਨ੍ਹਾਂ ਕਿਹਾ ਹੈ ਕਿ ਹਾਈ ਕੋਰਟ ਵੱਲੋਂ ਸਮੇਂ-ਸਮੇਂ ’ਤੇ ਜਾਰੀ ਹਦਾਇਤਾਂ ਅਤੇ ਹੁਕਮਾਂ ਨੂੰ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਗਿਆ ਹੈ, ਜਿਸ ਦੇ ਮੱਦੇਨਜ਼ਰ ਸਖ਼ਤੀ ਨਾਲ ਟਰੈਫ਼ਿਕ ਚੈਕਿੰਗ ਮੁਹਿੰਮ ਚਲਾਉਣ ਦੀ ਲੋੜ ਹੈ। ਇਸ ਦੌਰਾਨ ਕੈਬਨਿਟ ਮੰਤਰੀ RTA ਸਕੱਤਰਾਂ ਅਤੇ SDM ਨੂੰ ਹਦਾਇਤ ਕੀਤੀ ਕਿ ਸੁਪਰੀਮ ਕੋਰਟ ਵੱਲੋਂ ਗਠਿਤ ‘ਸੜਕ ਸੁਰੱਖਿਆ’ ਆਧਾਰਿਤ ਕਮੇਟੀ ਵੱਲੋਂ ਸੜਕ ਸੁਰੱਖਿਆ ਸਬੰਧੀ ਸਮੇਂ-ਸਮੇਂ ‘ਤੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਰਹੇ ਹਨ। ਇਨ੍ਹਾਂ ਨਿਯਮਾਂ ਨੂੰ ਯਕੀਨੀ ਬਣਾਉਣ ਲਈ ਸਕੱਤਰ RTA ਅਤੇ SDM ਵੱਲੋਂ ਟ੍ਰੈਫਿਕ ਚੈਕਿੰਗ ਵਿੱਚ ਤੇਜ਼ੀ ਲਿਆਂਦੀ ਜਾਵੇ।
ਇਹ ਵੀ ਪੜ੍ਹੋ : ਪੇਰੂ ‘ਚ ਦਰਦਨਾਕ ਹਾਦਸਾ, 60 ਯਾਤਰੀਆਂ ਨਾਲ ਭਰੀ ਬੱਸ ਪਹਾੜੀ ਤੋਂ ਡਿੱਗੀ, 24 ਦੀ ਮੌਤ
ਟਰਾਂਸਪੋਰਟ ਮੰਤਰੀ ਨੇ ਸਕੂਲਾਂ ਦੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਦੇ ਮੱਦੇਨਜ਼ਰ ਬੱਚਿਆਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲ ਪ੍ਰਬੰਧਕਾਂ ਨੂੰ ਆਪਣੇ ਸਕੂਲਾਂ ਵਿੱਚ ਸੇਫ਼ ਸਕੂਲ ਵਹੀਕਲ ਸਕੀਮ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੇਫ਼ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਇਹ ਇੱਕ ਗੰਭੀਰ ਮਾਮਲਾ ਹੈ ਅਤੇ ਸਕੂਲੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਬੱਚਿਆਂ ਦੀ ਸੁਰੱਖਿਆ ਸਬੰਧਤ ਵਿਭਾਗਾਂ ਦੀ ਸਮੂਹਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: