ਹਰਿਆਣਾ ਦੇ ਸੋਨੀਪਤ ਦਾ FIMS ਹਸਪਤਾਲ ਇਕ ਵਾਰ ਫਿਰ ਸੁਰਖੀਆਂ ਵਿਚ ਹੈ। ਇਥੇ FIMS ਹਸਪਤਾਲ ‘ਚ ਇਲਾਜ ਦੌਰਾਨ ਹੋਈ ਮੌਤ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪ੍ਰਸ਼ਾਸਨ ਅਤੇ ਡਾਕਟਰ ‘ਤੇ ਗੰਭੀਰ ਦੋਸ਼ ਲਗਾਏ ਹਨ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਮਰੀਜ਼ ਦੀ ਮੌਤ ਹੋ ਜਾਨ ‘ਤੋਂ ਬਾਅਦ ਵੀ ਡਾਕਟਰਾਂ ਨੇ ਜਾਣਬੁੱਝ ਕੇ ਲਾਸ਼ਨੂੰ ਇਲਾਜ ਲਈ ਰੱਖਿਆ ਅਤੇ ਲੱਖਾਂ ਰੁਪਏ ਦਾ ਬਿੱਲ ਬਣਾ ਦਿੱਤਾ। ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪ੍ਰਸ਼ਾਸਨ ਅਤੇ ਡਾਕਟਰਾਂ ‘ਤੇ ਲਾਪ੍ਰਵਾਹੀ ਦਾ ਦੋਸ਼ ਲਾਉਂਦੇ ਹੋਏ ਹੰਗਾਮਾ ਕੀਤਾ।
ਜਾਣਕਾਰੀ ਅਨੁਸਾਰ ਸੋਨੀਪਤ ਦੇ ਪਿੰਡ ਰਾਏ ਦੇ ਰਹਿਣ ਵਾਲੇ ਧਰਮਵੀਰ ਦੇ ਪਰਿਵਾਰਕ ਮੈਂਬਰਾਂ ਨੇ 10 ਦਿਨ ਪਹਿਲਾਂ ਧਰਮਵੀਰ ਨੂੰ ਹਾਈ ਬੀਪੀ ਦੀ ਸ਼ਿਕਾਇਤ ਤੋਂ ਬਾਅਦ ਸੋਨੀਪਤ ਦੇ FIMS ਹਸਪਤਾਲ ਵਿੱਚ ਭਰਤੀ ਕਰਵਾਇਆ ਸੀ। ਬਾਅਦ ‘ਚ ਡਾਕਟਰਾਂ ਨੇ ਦੱਸਿਆ ਕਿ ਉਸ ਦੇ ਦਿਮਾਗ ਦੀ ਨਸ ਫਟ ਗਈ ਹੈ। ਜਿਸ ਕਰਕੇ ਡਾਕਟਰਾਂ ਨੇ 4 ਲੱਖ ਰੁਪਏ ਜਮ੍ਹਾ ਕਰਵਾਉਣ ਲਈ ਕਿਹਾ। ਇਨ੍ਹਾਂ ਹੀ ਨਹੀਂ ਡਾਕਟਰਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਅਪਰੇਸ਼ਨ ਤੋਂ ਬਾਅਦ ਧਰਮਵੀਰ ਠੀਕ ਹੋ ਜਾਵੇਗਾ।
ਇਹ ਵੀ ਪੜ੍ਹੋ :ਲੁਧਿਆਣਾ ‘ਚ ਵਿਆਹੁਤਾ ਦੀ ਸ਼ੱਕੀ ਹਲਾਤਾਂ ‘ਚ ਮੌਤ, ਮਾਪਿਆਂ ਨੇ ਸਹੁਰਿਆਂ ‘ਤੇ ਲਾਏ ਕੁੱਟਮਾਰ ਤੇ ਫਾਹਾ ਲਾਉਣ ਦੇ ਦੋਸ਼
ਇਸਦੇ ਨਾਲ ਹੀ ਪਰਿਵਾਰ ਦੇ ਮੈਂਬਰਾ ਦਾ ਕਹਿਣਾ ਹੈ ਕਿ ਇਲਾਜ ਦੌਰਾਨ ਧਰਮਵੀਰ ਨੂੰ ਮਿਲਣ ਵੀ ਨਹੀਂ ਦਿੱਤਾ ਗਿਆ। ਇਸ ਤੋਂ ਬਾਅਦ ਡਾਕਟਰ ਨੇ ਪਰਿਵਾਰ ਨੂੰ ਦੱਸਿਆ ਕਿ ਉਨ੍ਹਾਂ ਦੇ ਮਰੀਜ਼ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਪਿੰਡ ਵਾਸੀਆਂ ਨਾਲ ਹਸਪਤਾਲ ‘ਚ ਹੰਗਾਮਾ ਸ਼ੁਰੂ ਕਰ ਦਿੱਤਾ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਪ੍ਰਸ਼ਾਸ਼ਨ ਵੀ ਮੌਕੇ ‘ਤੇ ਪਹੁੰਚ ਗਈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਹਸਪਤਾਲ ਪ੍ਰਸ਼ਾਸਨ ਮ੍ਰਿਤਕ ਦੇਹ ਦੇਣ ਤੋਂ ਇਨਕਾਰ ਕਰ ਰਿਹਾ ਹੈ ਅਤੇ ਕਹਿ ਰਿਹਾ ਹੈ ਕਿ ਪਹਿਲਾਂ ਬਕਾਇਆ ਰਾਸ਼ੀ ਜਮ੍ਹਾਂ ਕਰਵਾਈ ਜਾਵੇ। ਪਰਿਵਾਰ ਦਾ ਹਸਪਤਾਲ ‘ਤੇ ਦੋਸ਼ ਹੈ ਕਿ ਉਨ੍ਹਾਂ ਦੇ ਮਰੀਜ਼ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਅਤੇ ਡਾਕਟਰਾਂ ਨੇ ਜਾਣਬੁੱਝ ਕੇ ਮ੍ਰਿਤਕ ਦਾ ਇਲਾਜ ਕੀਤਾ। ਉਨ੍ਹਾਂ ਨੇ 10 ਦਿਨਾਂ ਲਈ 14 ਲੱਖ ਰੁਪਏ ਦਾ ਬਿੱਲ ਬਣਾ ਦਿੱਤਾ। ਇੱਕ ਗਰੀਬ ਪਰਿਵਾਰ ਇੰਨਾ ਵੱਡਾ ਬਿੱਲ ਕਿੱਥੋਂ ਭਰੇਗਾ।