ਬੀਤੇ ਦਿਨ ਅਜਨਾਲਾ ਸੱਕੀ ਨਾਲੇ ਵਿੱਚ ਗੰਨਿਆਂ ਦੀ ਭਰੀ ਇੱਕ ਟਰਾਲੀ ਡਿੱਗਣ ਨਾਲ ਡਰਾਈਵਰ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਤੋਂ ਬਾਅਦ ਅੱਜ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸੱਕੀ ਨਾਲੇ ‘ਤੇ ਪਹੁੰਚੇ ਜਿੱਥੇ ਉਹਨਾਂ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ ਉੱਥੇ ਹੀ ਉਹਨਾਂ ਕਿਹਾ ਕਿ ਉਹਨਾਂ ਵੱਲੋਂ ਮ੍ਰਿਤਕ ਡਰਾਈਵਰ ਦੇ ਪਰਿਵਾਰ ਦੀ ਪੂਰੀ ਮਦਦ ਕੀਤੀ ਜਾਵੇਗੀ ਅਤੇ ਇਸ ਪੁੱਲ ਨੂੰ ਚੌੜਾ ਵੀ ਕਰਵਾਇਆ ਜਾਵੇਗਾ ਤਾਂ ਜੋ ਅੱਗੇ ਕਿਸੇ ਤਰ੍ਹਾਂ ਦੀ ਕੋਈ ਹੋਰ ਘਟਨਾ ਨਾ ਵਾਪਰੇ।
ਇਸ ਮੌਕੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਬਹੁਤ ਹੀ ਦੁੱਖਦਾਈ ਘਟਨਾ ਵਾਪਰੀ ਹੈ ਜਿਸ ਵਿੱਚ ਡਰਾਈਵਰ ਦੀ ਮੌਤ ਹੋਈ ਹੈ।ਉਨ੍ਗਾਂ ਕਿਹਾ ਕਿ ਇਸ ਪੁੱਲ ਨੂੰ ਚੌੜਾ ਕਰਵਾਇਆ ਜਾਵੇਗਾ ਤੇ ਮ੍ਰਿਤਕ ਡਰਾਈਵਰ ਦੇ ਪਰਿਵਾਰ ਦੀ ਵੀ ਮਾਲੀ ਮਦਦ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
