ਕਰਜ਼ੇ ਦੇ ਬੋਝ ਤੇ ਕਣਕ ਦੇ ਘੱਟ ਝਾੜ ਤੋਂ ਪ੍ਰੇਸ਼ਾਨ ਹੋ ਕੇ ਬਠਿੰਡਾ ਦੇ ਦੋ ਕਿਸਾਨਾਂ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕਾਂ ਦੀ ਪਛਾਣ ਪਿੰਡ ਮਾਈਸਰਖਾਨਾ ਦੇ ਕਿਸਾਨ ਜਸਪਾਲ ਸਿੰਘ ਅਤੇ ਪਿੰਡ ਮਾਨਸਾ ਖੁਰਦ ਦੇ ਕਿਸਾਨ ਗੁਰਦੀਪ ਸਿੰਘ ਵਜੋਂ ਹੋਈ ਹੈ।
ਕਿਸਾਨ ਜਸਪਾਲ ਸਿੰਘ ਉਪਰ 9 ਲੱਖ ਦਾ ਕਰਜ਼ਾ ਸੀ ਤੇ ਉਹ ਆਪਣੇ ਪਿੱਛੇ 17 ਸਾਲਾ ਲੜਕੀ ਤੇ 14 ਸਾਲ ਦਾ ਪੁੱਤਰ ਛੱਡ ਗਿਆ ਹੈ। ਜਸਪਾਲ ਸਿੰਘ ਕਣਕ ਦਾ ਝਾੜ ਘੱਟ ਹੋਣ ਕਾਫੀ ਪ੍ਰੇਸ਼ਾਨ ਸੀ। ਇਸੇ ਤੋਂ ਦੁਖੀ ਜਸਪਾਲ ਨੇ ਬੀਤੀ ਰਾਤ ਬਠਿੰਡਾ ਅੰਬਾਲਾ ਰੇਲਵੇ ਲਾਈਨ ਤੇ ਗੱਡੀ ਹੇਠ ਆ ਕੇ ਆਤਮਹੱਤਿਆ ਕਰ ਲਈ ਹੈ ।
ਇਸੇ ਤਰ੍ਹਾਂ ਪਿੰਡ ਮਾਨਸਾ ਖੁਰਦ ਦੇ ਕਿਸਾਨ ਗੁਰਦੀਪ ਜਿਸ ਦੀ ਉਮਰ 28 ਸਾਲ ਦੇ ਲਗਭਗ ਦੱਸੀ ਜਾ ਰਹੀ ਹੈ, ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਮੁਤਾਬਕ 10 ਸਾਲ ਪਹਿਲਾਂ ਜਸਪਾਲ ਨੇ ਭਰਾ ਨੇ ਵੀ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਆਤਮਹੱਤਿਆ ਕੀਤੀ ਸੀ। ਕਿਸਾਨ ਆਗੂਆਂ ਨੇ ਦੋਨੋਂ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਲਈ 10-10 ਲੱਖ ਰੁਪਏ ਆਰਥਿਕ ਮੁਆਵਜ਼ਾ’ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਅਤੇ ਸਾਰਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਗੌਰਤਲਬ ਹੈ ਕਿ ਇਸ ਵਾਰ ਕਣਕ ਦਾ ਝਾੜ ਘੱਟ ਹੋਣ ਕਾਰਨ ਕਿਸਾਨਾਂ ‘ਤੇ ਆਰਥਿਕ ਬੋਝ ਵਧਿਆ ਹੈ ਤੇ ਉਹ ਲਗਾਤਾਰ ਖੁਦਕੁਸ਼ੀਆਂ ਵੱਲ ਵਧ ਰਹੇ ਹਨ। ਇਸ ਲਈ ਸੂਬਾ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।