ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਇੱਕ ਪਰਿਵਾਰ ਨੂੰ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਕਾਰ ਸਵਾਰ ਜੋੜੇ ਦੀ ਮੌਕੇ ਤੇ ਹੀ ਮੌਤ ਹੋ ਗਈ। ਘਟਨਾ ‘ਤੋਂ ਬਾਅਦ ਟਰੱਕ ਡਰਾਈਵਰ ਮੌਕੇ ‘ਤੋਂ ਫਰਾਰ ਹੋ ਗਿਆ ਹੈ। ਮਾਮਲੇ ਸਬੰਧੀ ਥਾਣਾ ਚਾਟੀਵਿੰਡ ਦੀ ਪੁਲਿਸ ਨੇ ਅਣਪਛਾਤੇ ਟਰੱਕ ਡਰਾਈਵਰ ਖਿਲਾਫ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਮੀ ਦਿੱਤੀ ਸ਼ਿਕਾਇਤ ਵਿੱਚ ਬੁੱਧ ਪ੍ਰਕਾਸ਼ ਸਿੰਘ ਵਾਸੀ ਚੱਕ ਟਾਹਲੀ ਥਾਣਾ ਜਲਾਲਾਬਾਦ ਜ਼ਿਲ੍ਹਾ ਫਾਜ਼ਿਲਕਾ ਨੇ ਦੱਸਿਆ ਕਿ ਉਹ ਆਪਣੇ ਭਰਾ ਕੁਲਵਿੰਦਰ ਸਿੰਘ (35) ਅਤੇ ਸਾਲੇ ਸੁਰਜੀਤ ਕੈਰ (32) ਅਤੇ ਬੱਚਿਆਂ ਆਰਮਦੀਪ ਸਿੰਘ ( 7), ਲੜਕੀ ਜਪਜੀਤ ਕੈਰ (5), ਨਵਲਦੀਪ (9) ਸ਼ਨੀਵਾਰ ਸ਼ਾਮ ਨੂੰ ਕਾਰ ਵਿੱਚ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੀ ਸੀ।
ਬੁੱਧ ਪ੍ਰਕਾਸ਼ ਨੇ ਦੱਸਿਆ ਕਿ ਉਹ ਕਾਰ ਚਲਾ ਰਿਹਾ ਸੀ ਅਤੇ ਉਸ ਦਾ ਭਰਾ ਉਸ ਦੇ ਨਾਲ ਵਾਲੀ ਸੀਟ ‘ਤੇ ਬੈਠਾ ਸੀ। ਪਿਛਲੀਆਂ ਸੀਟਾਂ ‘ਤੇ ਬੱਚੇ ਅਤੇ ਭਰਜਾਈ ਬੈਠੇ ਸਨ। ਜਦੋਂ ਉਹ ਰਾਤ ਕਰੀਬ 11 ਵਜੇ ਮਾਨਾਂਵਾਲਾ ਨੇੜੇ ਪਹੁੰਚੇ ਤਾਂ ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਉਨ੍ਹਾਂ ਦੀ ਕਾਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਅਤੇ ਫ਼ਰਾਰ ਹੋ ਗਿਆ। ਹਾਦਸੇ ਦੌਰਾਨ ਉਸ ਦਾ ਭਰਾ ਅਤੇ ਭਰਜਾਈ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : PM ਮੋਦੀ ਅੱਜ 70000 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ, 43 ਥਾਵਾਂ ‘ਤੇ ਲਗਾਏ ਜਾਣਗੇ ਰੁਜ਼ਗਾਰ ਮੇਲੇ
ਇਸ ਹਾਦਸੇ ਵਿੱਚ 7 ਸਾਲਾ ਆਰਮਦੀਪ ਸਿੰਘ ਅਤੇ 5 ਸਾਲਾ ਜਪਜੀਤ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਮਾਨਾਂਵਾਲਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ASI ਨਿਰੰਜਨ ਸਿੰਘ ਨੇ ਦੱਸਿਆ ਕਿ ਬੁੱਧ ਪ੍ਰਕਾਸ਼ ਦੇ ਬਿਆਨ ਦਰਜ ਕਰਕੇ ਅਣਪਛਾਤੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: