ਪੰਜਾਬ ਦੇ ਜਲੰਧਰ ਸ਼ਹਿਰ ਦੇ ਚੌਗਿੱਟੀ ਫਲਾਈਓਵਰ ‘ਤੇ ਅੰਮ੍ਰਿਤਸਰ ਹਾਈਵੇਅ ‘ਤੇ ਵਾਪਰੇ ਇਕ ਦਰਦਨਾਕ ਹਾਦਸੇ ਨੇ ਇਕ ਨੌਜਵਾਨ ਦੀ ਜਾਨ ਲੈ ਲਈ। ਇਹ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਅੰਮ੍ਰਿਤਸਰ ਹਾਈਵੇਅ ‘ਤੇ ਜਾ ਰਿਹਾ ਸੀ ਕਿ ਇਕ ਤੇਜ਼ ਰਫਤਾਰ ਟਰਾਲੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਪੁਲਿਸ ਨੇ ਟਰਾਲੀ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਸ ਹਾਦਸੇ ‘ਚ ਨੌਜਵਾਨ ਦਾ ਮੋਟਰਸਾਈਕਲ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਹਾਦਸੇ ਤੋਂ ਬਾਅਦ ਨੌਜਵਾਨ ਦੀ ਲਾਸ਼ ਕਾਫੀ ਦੇਰ ਤੱਕ ਹਾਈਵੇਅ ਦੇ ਕਿਨਾਰੇ ਪਈ ਰਹੀ। ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਿਸ ਮੌਕੇ ‘ਤੇ ਪਹੁੰਚ ਗਈ। ਹਾਦਸੇ ਤੋਂ ਬਾਅਦ ਹਾਈਵੇਅ ‘ਤੇ ਲੰਮਾ ਜਾਮ ਲੱਗ ਗਿਆ। ਪੁਲੀਸ ਨੇ ਮੌਕੇ ’ਤੇ ਆ ਕੇ ਜਾਮ ਖੁਲ੍ਹਵਾਇਆ। ਮ੍ਰਿਤਕ ਨੌਜਵਾਨ ਦੀ ਪਛਾਣ ਪਵਨ ਉਰਫ ਹੈਪੀ ਪੁੱਤਰ ਜੋਗਿੰਦਰ ਸਿੰਘ ਵਾਸੀ ਗੜ੍ਹਾ ਵਜੋਂ ਹੋਈ ਹੈ। ਪਵਨ ਸਵੇਰੇ ਕੰਮ ਲਈ ਘਰੋਂ ਨਿਕਲਿਆ ਸੀ ਪਰ ਰਸਤੇ ਵਿੱਚ ਹੀ ਉਹ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ।
ਇਹ ਵੀ ਪੜ੍ਹੋ : ਰਾਹੁਲ ਦੀ ਪੰਜਾਬ ‘ਚ ਖਾਤਿਰਦਾਰੀ, ‘ਭਾਰਤ ਜੋੜੋ ਯਾਤਰਾ’ ‘ਚ ਪਰੋਸੇ ਚਿਕਨ, ਪਾਲਕ ਪਨੀਰ ਸਣੇ 8 ਤਰ੍ਹਾਂ ਦੇ ਪਕਵਾਨ
ਚੌਗਿੱਟੀ ਫਲਾਈਓਵਰ ‘ਤੇ ਜਦੋਂ ਟਰਾਲੀ ਮੋਟਰਸਾਈਕਲ ਨੂੰ ਟੱਕਰ ਮਾਰਨ ਅਤੇ ਕੁਚਲਣ ਤੋਂ ਬਾਅਦ ਅੱਗੇ ਆਈ ਤਾਂ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਅੱਗੇ ਟਰਾਲੀ ਨੂੰ ਰੋਕ ਲਿਆ ਅਤੇ ਟਰਾਲੀ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ। ਮੌਕੇ ’ਤੇ ਮੌਜੂਦ ਥਾਣਾ ਰਾਮਾਮੰਡੀ ਦੇ ਇੰਚਾਰਜ ਅਜੈਬ ਸਿੰਘ ਨੇ ਡਰਾਈਵਰ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਟਰਾਲੀ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: