ਮਹਾਰਾਸ਼ਟਰ ‘ਚ ਧੂਲੇ ਜ਼ਿਲੇ ਦੇ ਸ਼ਿਰਪੁਰ ਤਾਲੁਕਾ ‘ਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਇੱਕ ਬੇਕਾਬੂ ਕੰਟੇਨਰ ਟਰੱਕ ਨੇ ਪਹਿਲਾਂ ਚਾਰ ਵਾਹਨਾਂ ਨੂੰ ਟੱਕਰ ਮਾਰੀ ਅਤੇ ਫਿਰ ਹਾਈਵੇਅ ‘ਤੇ ਇਕ ਹੋਟਲ ‘ਚ ਜਾ ਵੜਿਆ। ਇਸ ਹਾਦਸੇ ਵਿੱਚ 10 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦੋਂ ਕਿ 20 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ।
ਜਾਣਕਾਰੀ ਅਨੁਸਾਰ ਇਹ ਘਟਨਾ ਧੂਲੇ ਜ਼ਿਲੇ ‘ਚ ਮੁੰਬਈ-ਆਗਰਾ ਹਾਈਵੇ ‘ਤੇ ਮੁੰਬਈ ਤੋਂ 300 ਕਿਲੋਮੀਟਰ ਦੂਰ ਪਲਾਸਨੇਰ ਪਿੰਡ ਨੇੜੇ ਵਾਪਰੀ। ਦੱਸਿਆ ਜਾ ਰਿਹਾ ਹੈ ਟਰੱਕ ਦੀ ਬ੍ਰੇਕ ਫੇਲ ਹੋਣ ਕਾਰਨ ਡਰਾਈਵਰ ਗੱਡੀ ਤੋਂ ਕੰਟਰੋਲ ਗੁਆ ਬੈਠਾ, ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰ ਗਿਆ। ਇਸ ਕਾਰਨ ਸਵਾਰੀਆਂ ਵਿੱਚ ਹਾਹਾਕਾਰ ਮੱਚ ਗਿਆ।
ਇਹ ਵੀ ਪੜ੍ਹੋ : ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ ਨੂੰ ਝਾਰਖੰਡ HC ਤੋਂ ਮਿਲੀ ਰਾਹਤ, ਅਗਲੀ ਸੁਣਵਾਈ ਤੱਕ ਸਜ਼ਾ ‘ਤੇ ਰੋਕ
ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ ਯਾਤਰੀ ਹੋਟਲ ‘ਚ ਰੁਕ ਕੇ ਖਾਣਾ ਖਾ ਰਹੇ ਸਨ। ਇਸੇ ਦੌਰਾਨ ਤੇਜ਼ ਰਫਤਾਰ ਟਰੱਕ ਬੇਕਾਬੂ ਹੋ ਕੇ ਹੋਟਲ ਦੇ ਅੰਦਰ ਵੜ ਗਿਆ। ਇਸ ਹਾਦਸੇ ਦਾ ਵਿੱਚ 10 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਸ਼ਿਰਪੁਰ ਅਤੇ ਧੂਲੇ ਦੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਬੱਸ ਦੀ ਉਡੀਕ ਕਰ ਰਹੇ ਕੁਝ ਯਾਤਰੀ ਵੀ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -: