ਪੰਜਾਬ ਦੇ ਅਬੋਹਰ-ਫਾਜ਼ਿਲਕਾ ਕੌਮੀ ਮਾਰਗ ‘ਤੇ ਪੈਂਦੇ ਪਿੰਡ ਡੰਗਰਖੇੜਾ ਪੁੱਲ ਨੇੜੇ ਅੱਜ ਸਵੇਰੇ ਟਰਾਲੀ ਅਤੇ ਟਰੱਕ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ‘ਚ ਟਰੱਕ ਦਾ ਡਰਾਈਵਰ ਅਤੇ ਕੰਡਕਟਰ ਬੁਰੀ ਤਰ੍ਹਾਂ ਜ਼ਖਮੀ ਹੋਏ ਹਨ। ਦੋਵਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਟਰਾਲੀ ਚਾਲਕ ਟੱਕਰ ਮਾਰ ਕੇ ਮੌਕੇ ਤੋਂ ਫ਼ਰਾਰ ਹੋ ਗਿਆ।
ਜਾਣਕਾਰੀ ਅਨੁਸਾਰ ਟਰੱਕ ਚਾਲਕ ਮੰਗੀ ਲਾਲ ਪੁੱਤਰ ਧੱਲਾ ਰਾਮ ਅਤੇ ਉਸ ਦਾ ਸਾਥੀ ਹਰਜੀ ਰਾਮ ਪੁੱਤਰ ਸੂਰਜਾ ਰਾਮ ਵਾਸੀ ਬਾਰਹਮੇਰ, ਰਾਜਸਥਾਨ ਟਰੱਕ ਵਿੱਚ ਆਟਾ ਲੱਦ ਕੇ ਸ੍ਰੀਗੰਗਾਨਗਰ ਤੋਂ ਸ੍ਰੀਨਗਰ ਜਾ ਰਹੇ ਸਨ। ਜਦੋਂ ਉਹ ਡੰਗਰਖੇੜਾ ਪੁੱਲ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਟਰਾਲੀ ਚਾਲਕ ਨੇ ਟਰੱਕ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਦੇਰ ਰਾਤ ਟੈਕਸੀ ਡਰਾਈਵਰ ਦਾ ਕ.ਤਲ, ਅਣਪਛਾਤੇ ਹਮਲਾਵਰ ਖ਼ਿਲਾਫ਼ ਕੇਸ ਦਰਜ
ਦੱਸਿਆ ਜਾ ਰਿਹਾ ਹੈ ਟਰੱਕ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਜਦੋਂਕਿ ਟਰੱਕ ਵਿੱਚ ਸਵਾਰ ਦੋਵੇਂ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਆਸਪਾਸ ਦੇ ਲੋਕਾਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ। ਦੂਜੇ ਪਾਸੇ ਸੂਚਨਾ ਮਿਲਦੇ ਹੀ PCR ਸਟਾਫ਼ ਮੌਕੇ ‘ਤੇ ਪਹੁੰਚ ਗਿਆ ਅਤੇ ਸੜਕ ਦੇ ਵਿਚਕਾਰ ਖੜ੍ਹੇ ਟਰੱਕ ਨੂੰ ਸਾਈਡ ‘ਤੇ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਕਰਵਾਇਆ।
ਵੀਡੀਓ ਲਈ ਕਲਿੱਕ ਕਰੋ -: