Trump admin urges US court: ਵਾਸ਼ਿੰਗਟਨ: ਅਮਰੀਕਾ ਵਿੱਚ ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਕਦਮ ਚੁੱਕਦਿਆਂ H-1B ਵੀਜ਼ਾ ਧਾਰਕਾਂ ਲਈ ਮੰਗ ਰੱਖੀ ਗਈ ਹੈ । ਜਿਸ ਵਿੱਚ ਟਰੰਪ ਪ੍ਰਸ਼ਾਸਨ ਨੇ ਸੰਘੀ ਜ਼ਿਲ੍ਹਾ ਅਦਾਲਤ ਤੋਂ ਲੈ ਕੇ ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਸਰਕਾਰ ਦੇ ਉਸ ਨਿਯਮ ‘ਤੇ ਰੋਕ ਨਾ ਲਾਉਣ ਦੀ ਅਪੀਲ ਕੀਤੀ ਹੈ ਜਿਸ ਵਿੱਚ H-1B ਵੀਜ਼ਾ ਧਾਰਕਾਂ ਦੇ ਪਤੀ/ਪਤਨੀਆਂ ਨੂੰ ਦੇਸ਼ ਵਿੱਚ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਹੈ ।
ਦਰਅਸਲ, ਅਮਰੀਕੀ ਗ੍ਰਹਿ ਮੰਤਰਾਲੇ ਵੱਲੋਂ ਅਮਰੀਕੀ ਜ਼ਿਲ੍ਹਾ ਅਦਾਲਤ ਵਾਸ਼ਿੰਗਟਨ ਵਿੱਚ ਦਲੀਲ ਦਿੱਤੀ ਗਈ ਹੈ ਕਿ H-1B ਵੀਜ਼ਾ ਧਾਰਕਾਂ ਨੂੰ ਕੰਮ ਕਰਨ ਦੀ ਮਨਜ਼ੂਰੀ ਦੇਣ ਵਾਲੇ 2015 ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੇ ਅਮਰੀਕੀ ਤਕਨਾਲੋਜੀ ਪੇਸ਼ੇਵਰਾਂ ਨੂੰ ਇਸ ਤਰ੍ਹਾਂ ਦੀ ਮਨਜ਼ੂਰੀ ਨਾਲ ਕੋਈ ਨੁਕਸਾਨ ਨਹੀਂ ਪਹੁੰਚਾਇਆ ਗਿਆ ਹੈ ।
ਦੱਸ ਦੇਈਏ ਕੀ H-4 ਵੀਜ਼ਾ ਅਮਰੀਕਾ ਦੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸੇਵਾ ਵੱਲੋਂ H-1B ਵੀਜ਼ਾ ਧਾਰਕਾਂ ਦੇ ਪਰਿਵਾਰ ਦੇ ਕਰੀਬੀ ਮੈਂਬਰਾਂ ਨੂੰ ਦਿੱਤਾ ਜਾਂਦਾ ਹੈ । ਜਿਸ ਵਿੱਚ ਜ਼ਿਆਦਾਤਰ H-1B ਵੀਜ਼ਾ ਧਾਰਕ ਭਾਰਤੀ ਆਈਟੀ ਪੇਸ਼ੇਵਰ ਹੁੰਦੇ ਹਨ । ਇਹ ਸਧਾਰਨ ਤੌਰ ‘ਤੇ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਪਹਿਲਾਂ ਰੋਜ਼ਗਾਰ ਅਧਾਰਿਤ ਕਾਨੂੰਨੀ ਸਥਾਈ ਵਸਨੀਕ ਦਾ ਦਰਜਾ ਹਾਸਿਲ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ।
ਇਹ ਵੀ ਪੜ੍ਹੋ: US ‘ਤੇ ਸਭ ਤੋਂ ਵੱਡਾ ਅਟੈਕ ਹੈ ਕੋਰੋਨਾ, ਪਰਲ ਹਾਰਬਰ ਤੇ 9/11 ਤੋਂ ਵੀ ਡਰਾਵਣਾ: ਟਰੰਪ
ਕੋਰੋਨਾ ਵਾਇਰਸ ਨਾਲ ਸੁਪਰ ਪਾਵਰ ਅਮਰੀਕਾ ਇੰਨਾ ਬਰਬਾਦ ਹੋ ਚੁੱਕਿਆ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਦੀ ਤੁਲਨਾ ਦੂਜੇ ਵਿਸ਼ਵ ਯੁੱਧ ਵਿੱਚ ਹੋਏ ਪਰਲ ਹਾਰਬਰ ਹਮਲੇ ਅਤੇ 9/11 ਦੇ ਹਮਲੇ ਨਾਲ ਕੀਤੀ ਹੈ । ਦਰਅਸਲ, ਟਰੰਪ ਨੇ ਵ੍ਹਾਈਟ ਹਾਊਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਅਸੀਂ ਹੁਣ ਤੱਕ ਦੇ ਸਭ ਤੋਂ ਭਿਆਨਕ ਹਮਲੇ ਦਾ ਸਾਹਮਣਾ ਕਰ ਰਹੇ ਹਾਂ । ਕੋਰੋਨਾ ਦਾ ਹਮਲਾ ਹੁਣ ਤੱਕ ਦਾ ਸਭ ਤੋਂ ਡਰਾਉਣਾ ਹੈ । ਉਨ੍ਹਾਂ ਕਿਹਾ ਕਿ ਇਹ ਪਰਲ ਹਾਰਬਰ ਅਤੇ 9/11 ਦੇ ਹਮਲੇ ਨਾਲੋਂ ਵੀ ਵਧੇਰੇ ਡਰਾਵਣਾ ਹੈ । ਕੋਰੋਨਾ ਵਾਇਰਸ ਕਾਰਨ ਅਮਰੀਕਾ ਵਿੱਚ ਲਾਕਡਾਊਨ ਜਾਰੀ ਹੈ ਅਤੇ ਜ਼ਿਆਦਾਤਰ ਆਰਥਿਕ ਗਤੀਵਿਧੀਆਂ ਬੰਦ ਹਨ ।