Trump urges governor: ਅਮਰੀਕਾ ਵਿੱਚ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਦਾ ਅੰਕੜਾ ਤੇਜ਼ੀ ਨਾਲ ਇੱਕ ਲੱਖ ਤੱਕ ਵੱਧ ਰਿਹਾ ਹੈ । ਪਿਛਲੇ 24 ਘੰਟਿਆਂ ਵਿੱਚ ਅਮਰੀਕਾ ਵਿੱਚ ਕੋਰੋਨਾ ਮਹਾਂਮਾਰੀ ਕਾਰਨ 532 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਮੌਤਾਂ ਦੀ ਕੁੱਲ ਗਿਣਤੀ 98218 ਤੱਕ ਪਹੁੰਚ ਗਈ ਹੈ, ਜੋ ਕਿ ਕਿਸੇ ਵੀ ਦੇਸ਼ ਵਿੱਚ ਸਭ ਤੋਂ ਵੱਧ ਹੈ । ਜੌਨ ਹਾਪਕਿਨਜ਼ ਯੂਨੀਵਰਸਿਟੀ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਅਮਰੀਕਾ ਵਿੱਚ ਕੋਰੋਨਾ ਵਾਇਰਸ ਦੇ 1.6 ਮਿਲੀਅਨ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਜੋ ਕਿ ਵਿਸ਼ਵ ਵਿੱਚ ਸਭ ਤੋਂ ਵੱਧ ਹੈ । ਅਮਰੀਕਾ ਵਿੱਚ 24 ਘੰਟਿਆਂ ਵਿੱਚ ਮੌਤਾਂ ਦਾ ਇਹ ਅੰਕੜਾ ਕੁਝ ਦਿਨਾਂ ਵਿੱਚ ਸਭ ਤੋਂ ਘੱਟ ਹੈ ।
ਦਰਅਸਲ, ਇੱਕ ਪਾਸੇ ਜਿੱਥੇ ਅਮਰੀਕਾ ਵਿੱਚ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਤਾਂ ਉੱਥੇ ਹੀ ਦੂਜੇ ਪਾਸੇ ਹੁਣ ਦੇਸ਼ ਨੂੰ ਖੋਲ੍ਹਣ ਲਈ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ । ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਸਾਰੇ ਰਾਜਾਂ ਨੂੰ ਕਿਹਾ ਗਿਆ ਹੈ ਕਿ ਉਹ ਛੋਟ ਦੇਣਾ ਸ਼ੁਰੂ ਕਰਨ ਅਤੇ ਬਾਜ਼ਾਰ, ਚਰਚ ਅਤੇ ਸਕੂਲ ਖੋਲ੍ਹਣਾ ਸ਼ੁਰੂ ਕਰਨ । ਇੰਨਾ ਹੀ ਨਹੀਂ ਟਰੰਪ ਵੱਲੋਂ ਚੇਤਾਵਨੀ ਵੀ ਦਿੱਤੀ ਗਈ ਹੈ ਕਿ ਜੇ ਰਾਜ ਅਜਿਹਾ ਨਹੀਂ ਕਰਦੇ ਹਨ ਤਾਂ ਉਹ ਰਾਸ਼ਟਰਪਤੀ ਦੀ ਸ਼ਕਤੀ ਦੀ ਵਰਤੋਂ ਕਰਦਿਆਂ ਖੁਦ ਆਦੇਸ਼ ਜਾਰੀ ਕਰ ਦੇਣਗੇ ।