ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਅਤੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਦੇ ਵਾਈਸ ਚਾਂਸਲਰ (ਵੀਸੀ) ਦੀ ਨਿਯੁਕਤੀ ਦੇ ਮਾਮਲੇ ਕਾਨੂੰਨੀ ਪੇਚ ਵਿੱਚ ਫਸ ਗਏ ਹਨ। ਦੋਵਾਂ ਮਾਮਲਿਆਂ ਵਿੱਚ ਸਰਕਾਰ ਨੇ ਯੂਨੀਵਰਸਿਟੀ ਦੇ ਚਾਂਸਲਰ ਅਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਤੋਂ ਮਨਜ਼ੂਰੀ ਨਹੀਂ ਲਈ ਹੈ।
ਇਸ ਦੇ ਬਾਵਜੂਦ ਪੰਜਾਬ ਦੀ ਮਾਨ ਸਰਕਾਰ ਨੇ ਡਾ. ਸਤਬੀਰ ਸਿੰਘ ਗੋਸਲ ਨੂੰ ਪੀਏਯੂ ਦੇ ਵੀਸੀ ਦੇ ਅਹੁਦੇ ‘ਤੇ ਨਿਯੁਕਤ ਕੀਤਾ ਹੈ, ਜਦਕਿ ਰਾਜਪਾਲ ਨੇ ਇਸ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ।
ਨਤੀਜੇ ਵਜੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਹੁਣ ਇਨ੍ਹਾਂ ਮਾਮਲਿਆਂ ਵਿੱਚ ਕਾਨੂੰਨੀ ਰਾਏ ਲੈ ਰਹੇ ਹਨ। ਜਦੋਂਕਿ ਸੀ.ਐੱਮ. ਭਗਵੰਤ ਮਾਨ ਗੁਜਰਾਤ ਅਤੇ ਹਰਿਆਣਾ ਦੇ ਆਦਮਪੁਰ ਵਿੱਚ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ। ਦੋਵਾਂ ਯੂਨੀਵਰਸਿਟੀਆਂ ਵਿੱਚ ਸਥਾਈ ਵੀਸੀ ਦੀ ਨਿਯੁਕਤੀ ਨਾ ਹੋਣ ਕਾਰਨ ਯੂਨੀਵਰਸਿਟੀ ਦੇ ਕਈ ਪ੍ਰਸ਼ਾਸਨਿਕ ਕੰਮ ਠੱਪ ਹੋ ਕੇ ਰਹਿ ਗਏ ਹਨ।
ਸੂਤਰਾਂ ਮੁਤਾਬਕ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਵੀਸੀ ਨੇ ਵਿਦੇਸ਼ ਦੌਰੇ ਲਈ ਛੁੱਟੀ ਮੰਗੀ ਹੈ। ਰਾਜਪਾਲ ਨੇ ਸਰਕਾਰ ਨੂੰ ਪੁੱਛਿਆ ਹੈ ਕਿ ਇਸ ਸਮੇਂ ਦੌਰਾਨ ਵਾਧੂ ਕੰਮ ਕਿਸ ਨੂੰ ਸੌਂਪਿਆ ਜਾਵੇਗਾ।
ਇਹ ਵੀ ਪੜ੍ਹੋ : ‘ਚਿੱਟਾ ਇਥੇ ਮਿਲਦਾ ਹੈ’, ਅੰਮ੍ਰਿਤਸਰ ਦੀਆਂ ਗਲੀਆਂ-ਬਾਜ਼ਾਰਾਂ ‘ਚ ਲੱਗੇ ਨਸ਼ੇ ਦੇ ਪੋਸਟਰ
ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਚੱਲ ਰਹੀ ਖਿੱਚੋਤਾਣ ਦਾ ਦੋਵਾਂ ਯੂਨੀਵਰਸਿਟੀਆਂ ਦੇ ਪ੍ਰਸ਼ਾਸਨਿਕ ਕੰਮਾਂ ‘ਤੇ ਅਸਰ ਪੈਣਾ ਤੈਅ ਹੈ, ਜਿਸ ਦਾ ਅਸਰ ਪੰਜਾਬ ਦੀ ਸਿੱਖਿਆ ਪ੍ਰਣਾਲੀ ‘ਤੇ ਪਵੇਗਾ। ਅਸਲ ਵਿੱਚ ਮੁੱਖ ਫੈਸਲੇ ਯੂਨੀਵਰਸਿਟੀ ਦੇ ਵੀਸੀ ਵੱਲੋਂ ਲਏ ਜਾਂਦੇ ਹਨ। ਵੀਸੀ ਕੋਲ ਵਿੱਤ ਕਮੇਟੀ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਹੁੰਦੀ ਹੈ ਅਤੇ ਯੂਨੀਵਰਸਿਟੀ ਵਿੱਚ ਹੋਣ ਵਾਲੀਆਂ ਨਿਯੁਕਤੀਆਂ ਵਿੱਚ ਵੀਸੀ ਦੀ ਅਹਿਮ ਭੂਮਿਕਾ ਹੁੰਦੀ ਹੈ ਪਰ ਵੀਸੀ ਦੀ ਸਥਾਈ ਨਿਯੁਕਤੀ ਨਾ ਹੋਣ ਕਾਰਨ ਅਜਿਹੇ ਪ੍ਰਸ਼ਾਸਨਿਕ ਕੰਮ ਅਧੂਰੇ ਰਹਿ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: