Twenty cases from Fatehgarh Sahib : ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅੱਜ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਕੋਰੋਨਾ ਦੇ 20 ਨਵੇਂ ਮਾਮਲੇ ਸਾਹਮਣੇ ਆਏ ਹਨ, ਇਥੇ ਹੀ ਨਵਾਂਸ਼ਹਿਰ ਤੋਂ 7 ਤੇ ਸ੍ਰੀ ਮੁਕਤਸਰ ਸਾਹਿਬ ਤੋਂ 2 ਮਰੀਜ਼ ਮਿਲੇ ਹਨ। ਮਿਲੀ ਜਾਣਕਾਰੀ ਮੁਤਾਬਕ ਫਤਿਹਗੜ੍ਹ ਸਾਹਿਬ ਵਿਚ ਕੋਰੋਨਾ ਦੇ 20 ਨਵੇਂ ਮਾਮਲੇ ਵਿਚ 7 ਪੁਲਿਸ ਮੁਲਾਜ਼ਮਾਂ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ, ਜੋਕਿ ਖੇੜੀ ਨੌਧਾ ਸਿੰਘ ਵਿਚ ਡਿਊਟੀ ’ਤੇ ਤਾਇਨਾਤ ਸਨ। ਇਸੇ ਇਲਾਕੇ ਤੋਂ ਹੀ ਇਕ ਹੋਰ ਮਾਮਲਾ ਵੀ ਸਾਹਮਣੇ ਆਇਆ ਹੈ। ਫਤਿਹਗੜ੍ਹ ਸਾਹਿਬ ਤੋਂ ਸਾਹਮਣੇ ਆਏ ਹਨ। ਦੱਸਣਯੋਗ ਹੈ ਕਿ ਹੁਣ ਤੱਕ ਜ਼ਿਲੇ ਵਿਚ ਕੋਰੋਨਾ ਨਾਲ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ ਉਥੇ ਹੀ 169 ਲੋਕਾਂ ਨੂੰ ਠੀਕ ਹੋਣ ’ਤੇ ਹਸਪਤਾਲੋਂ ਛੁੱਟੀ ਦੇ ਦਿੱਤੀ ਗਈ ਹੈ। ਸਿਹਤ ਵਿਭਾਗ ਵੱਲੋਂ ਅੱਜ ਮਿਲੇ ਮਰੀਜ਼ਾਂ ਨੂੰ ਆਈਸੋਲੇਟ ਕਰਕੇ ਉਨ੍ਹਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਸੂਚੀ ਬਣਾਈ ਜਾ ਰਹੀ ਹੈ।
ਉਧਰ ਨਵਾਂਸ਼ਹਿਰ ਤੋਂ ਕੋਰੋਨਾ ਦੇ 7 ਮਾਮਲੇ ਸਾਹਮਣੇ ਆਏ ਹਨ, ਇਸ ਦੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਾਜਿੰਦਰ ਪ੍ਰਸਾਦ ਭਾਟੀਆ ਨੇ ਦੱਸਿਆ ਕਿ 21 ਜੁਲਾਈ ਦੇ 35 ਸੈਂਪਲਾਂ ਦੀ ਅੱਜ ਆਈ ਰਿਪੋਰਟ ਵਿਚ ਚੰਡੀਗੜ੍ਹ ਦੇ DGP ਦਫਤਰ ਵਿਚ ਕੰਮ ਕਰਨ ਵਾਲਾ 35 ਸਾਲਾ ਇਕ ਮੁਲਾਜ਼ਮ ਵੀ ਸ਼ਾਮਲ ਹੈ, ਜੋਕਿ 20 ਜੁਲਾਈ ਨੂੰ ਨਵਾਂਸ਼ਹਿਰ ਆਪਣੇ ਘਰ ਆਇਆ ਸੀ। ਇਸ ਤੋਂ ਇਲਾਵਾ ਨਿਊ ਆਦਰਸ਼ਨ ਨਗਰ ਤੌਂ ਇਕੋ ਹੀ ਪਰਿਵਾਰ ਦੇ 9 ਸਾਲਾ ਬੱਚੇ ਦੇ 2 ਔਰਤਾਂ ਦੀ, ਬਲਾਚੌਰ ਦੇ 60 ਸਾਲਾ ਵਿ੍ਕਤੀ, ਜੋਕਿ 14 ਜੁਲਾਈ ਨੂੰ ਬਿਹਾਰ ਤੋਂ ਆਇਆ ਸੀ ਕੇ ਸਤਿਗੁਰੂ ਨਗਰ ਦੇ ਇਕ ਪਹਿਲਾਂ ਤੋਂ ਹੀ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਆਏ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ।
ਉਥੇ ਹੀ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦੇ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਹਰੀ ਨਾਰਾਇਣ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲੇ ਵਿਚ ਲਏ ਗਏ ਕੋਰੋਨਾ ਸੈਂਪਲਾਂ ਦੀ ਆਈ ਰਿਪੋਰਟ ਵਿਚ ਅੱਜ ਦੋ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਨ੍ਹਾਂ ਵਿਚੋਂ ਇਕ ਨਾਮਦੇਵ ਨਗਰ ਦਾ ਰਹਿਣ ਵਾਲਾ 55 ਸਾਲਾ ਵਿਅਕਤੀ ਹੈ, ਜਦਕਿ ਦੂਸਰਾ ਸੁਰਜਾਰਾਮ ਬਸਤੀ ਦੇ ਰਹਿਣ ਵਾਲੇ 59 ਸਾਲਾ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ।