Twenty Corona cases : ਜਲੰਧਰ ਵਿਚ ਕੋਰੋਨਾ ਬੇਕਾਬੂ ਹੁੰਦਾ ਜਾ ਰਿਹਾ ਹੈ, ਇਸ ਦੇ ਮਾਮਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਅੱਝ ਫਿਰ ਜ਼ਿਲੇ ਵਿਚ ਕੋਰੋਨਾ ਦੇ 20 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਨਾਲ ਹੁਣ ਜਲੰਧਰ ਵਿਚ ਕੁਲ ਮਰੀਜ਼ਾਂ ਦੀ ਗਿਣਤੀ ਵਧ ਕੇ 777 ਹੋ ਗਈ ਹੈ। ਦੱਸ ਦੇਈਏ ਕਿ ਹੁਣ ਤੱਕ ਕੋਰੋਨਾ ਨਾਲ 22 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਸਣਯੋਗ ਹੈ ਕਿ ਅੱਜ ਸਾਹਮਣੇ ਆਏ ਇਨ੍ਹਾਂ ਮਾਮਲਿਆਂ ਵਿਚੋਂ ਸੱਤ ਮਰੀਜ਼ ਸੰਜੇ ਗਾਂਧੀ ਨਗਰ ਅਤੇ ਬਾਕੀ ਸ਼ਹੀਦ ਬਾਬੂ ਲਾਭ ਸਿੰਘ ਨਗਰ, ਗੁਰੂ ਨਾਨਕ ਨਗਰ ਪਿੰਡ ਪੱਤੜ ਕਲਾਂ ਨਾਲ ਸਬੰਧਤ ਹਨ। ਭੇਜੇ ਗਏ ਸੈਂਪਲਾਂ ਵਿਚੋਂ 200 ਦੇ ਲਗਭਗ ਮਰੀਜ਼ਾਂ ਦੀ ਰਿਪੋਰਟ ਕੋਰੋਨਾ ਨੈਗੇਟਿਵ ਆਈ ਹੈ।
ਦੱਸਣਯੋਗ ਹੈ ਕਿ ਜਲੰਧਰ ਵਿਚ ਕੋਰੋਨਾ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਬੀਤੇ ਦਿਨ ਵੀ ਜ਼ਿਲੇ ਵਿਚ 19 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਸੀ, ਜਿਨ੍ਹਾਂ ਵਿਚ ਤਿੰਨ ਫੌਜ ਦੇ ਜਵਾਨ, ਚਾਰ ਐਨਆਰਆਈਜ਼ ਤੇ ਇਕ ਮੁਲਜ਼ਮ ਸ਼ਾਮਲ ਸੀ। ਇਹ ਫੌਜ ਦੇ ਜਵਾਨ ਜਲੰਧਰ ਛਾਉਣੀ ਸਥਿਤ ਮਿਲਟਰੀ ਹਸਪਤਾਲ ਵਿਚ ਦਾਖਲ ਹਨ ਤੇ ਇਹ ਪਹਿਲਾਂ ਤੋਂ ਹੀ ਪਾਜ਼ੀਟਿਵ ਆਏ ਮਰੀਜ਼ਾਂ ਦੇ ਸੰਪਰਕ ਵਾਲੇ ਹਨ।
ਇਸ ਤੋਂ ਇਲਾਵਾ ਆਦਮਪੁਰ ਵਿਚ ਪੁਲਿਸ ਹਿਰਾਸਤ ਵਿਚ ਲਏ ਗਏ ਇਕ ਹੁਸ਼ਿਆਰਪੁਰ ਦਾ ਵਿਅਕਤੀ, ਪਿਮਸ ਵਿਚ ਤਾਇਨਾਤ ਲੈਬ ਟੈਕਨੀਸ਼ੀਅਨ ਅਤੇ ਸ਼ਿੰਗਾਰਾ ਸਿੰਘ ਹਸਪਤਾਲ ਵਿਚ ਮਹਿਲਾ ਰਿਸੈਪਸ਼ਨਿਸਟ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਸੀ। ਉਥੇ ਹੀ ਸੁਰਾਜਗੰਜ ਮੁਹੱਲੇ ਵਿਚ ਪਾਜ਼ੀਟਿਵ ਆਏ ਮਰੀਜ਼ ਦੇ ਸੰਪਰਕ ਤੋਂ ਬਾਅਦ ਉਸ ਦੇ ਚਾਰ ਪਰਿਵਾਰਕ ਮੈਂਬਰਾਂ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਸੀ। ਇਕ ਮਾਮਲਾ ਰਾਮ ਨਗਰ ਤੋਂ ਸਾਹਮਣਏ ਆਇਆ ਜਿਥੇ ਉੱਤਰ ਪ੍ਰਦੇਸ਼ ਤੋਂ ਆਏ ਇਕ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ।