ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਦੀ ਧੀ ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਦੀ ਐਡੀਸ਼ਨਲ ਅਦਾਲਤ ਨੇ ਰਿਹਾਅ ਕਰ ਦਿੱਤਾ ਸੀ ਤਾਂ ਹੁਣ ਇਸ ਮਾਮਲੇ ਵਿਚ ਨਵਾਂ ਮੋੜ ਆਇਆ ਹੈ। ਹੁਣ ਪੁਲਿਸ ਹਾਈਕੋਰਟ ਦਾ ਰੁਖ਼ ਕਰ ਸਕਦੀ ਹੈ। ਹਾਲਾਂਕਿ ਅਦਾਲਤ ਵੱਲੋਂ ਰਿਹਾਅ ਕਰਨ ਦਾ ਹੁਕਮ ਸੁਣਾਇਆ ਗਿਆ ਸੀ ਕਿ ਤਾਂ ਇਸ ਬਾਬਤ ਐੱਸਪੀ ਰਿਪੁਤਪਨ ਵੱਲੋਂ ਕਿਹਾ ਗਿਆ ਸੀ ਕਿ ਇਨ੍ਹਾਂ ਹੁਕਮਾਂ ਨੂੰ ਵਾਂਝ ਕੇ ਕੇਸ ਫਾਈਲ ਵਿਚ ਯੋਗ ਸਬੂਤ ਮੌਜੂਦ ਹੋਣ ਕਰਕੇ ਲੀਗਲ ਰਾਏ ਲੈ ਕੇ ਅਦਾਲਤਾਂ ਵਿਚ ਅਪੀਲ ਦਾਇਰ ਕੀਤੀ ਜਾਵੇਗੀ। ਮਾਮਲੇ ਦੀ ਜਾਂਚ ਰਹੇਗੀ।
ਇਹ ਵੀ ਪੜ੍ਹੋ : ਚੰਡੀਗੜ੍ਹ ਵਿਚ ਨਹੀਂ ਬਣੇਗੀ ਹਰਿਆਣਾ ਦੀ ਵੱਖਰੀ ਵਿਧਾਨ ਸਭਾ, ਕੇਂਦਰ ਨੇ ਨਹੀਂ ਦਿੱਤੀ ਮਨਜ਼ੂਰੀ
ਦੱਸ ਦੇਈਏ ਕਿ ਕੰਚਨਪ੍ਰੀਤ ਕੌਰ ਨੂੰ ਮਜੀਠਾ ਥਾਣੇ ਵਿਚ ਪੁੱਛਗਿਛ ਲਈ ਬੁਲਾਇਆ ਗਿਆ ਸੀ ਤੇ ਉਥੇ ਹੀ ਲੰਬੀ ਪੁੱਛਗਿਛ ਮਗਰੋਂ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਅਦਾਲਤ ਵਿਚ ਰਾਤ ਲਗਭਗ 10.30 ਵਜੇ ਸੁਣਵਾਈ ਸ਼ੁਰੂ ਹੋਈ ਤੇ ਵਕੀਲਾਂ ਦੀ ਲੰਬੀ ਚੱਲੀ ਬਹਿਸ ਮਗਰੋਂ ਭਲ਼ਕੇ ਸਵੇਰੇ 4 ਵਜੇ ਦੇ ਕਰੀਬ ਕੰਚਨਪ੍ਰੀਤ ਕੌਰ ਨੂੰ ਅਦਾਲਤ ਵੱਲੋਂ ਰਿਹਾਅ ਕਰ ਦਿੱਤਾ ਗਿਆ ਤੇ ਰਿਹਾਈ ਮਗਰੋਂ ਪੁਲਿਸ ਦਾ ਬਿਆਨ ਸਾਹਮਣੇ ਆਇਆ ਹੈ।
ਵੀਡੀਓ ਲਈ ਕਲਿੱਕ ਕਰੋ -:
























