ਦੱਖਣੀ ਕਸ਼ਮੀਰ ਦੇ ਸ਼ੋਪੀਆਂ ਵਿੱਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਨਾਲ ਮੁਠਭੇੜ ‘ਚ ਦੋ ਜਵਾਨ ਸ਼ਹੀਦ ਹੋ ਜਾਣ ਦੀ ਖਬਰ ਹੈ। ਦੂਜੇ ਪਾਸੇ ਮੁਠਭੇੜ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ ਹੈ। ਇਲਾਕੇ ਵਿੱਚ ਸੁਰੱਖਿਆ ਬਲਾਂ ਵੱਲੋਂ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਕ ਇਸ ਮੁਠਭੇੜ ‘ਚ ਸਿਪਾਹੀ ਸੰਤੋਸ਼ ਯਾਦਵ (1ਆਰਆਰ ਬਟਾਲੀਅਨ) ਤੇ ਚਵਨ ਰੋਨਿਤ ਤਾਨਾਜੀ (1 ਆਰਆਰ ਬਟਾਲੀਅਨ) ਗੋਲੀ ਲੱਗਮ ਨਾਲ ਸ਼ਹੀਦ ਹੋ ਗਏ। ਸ਼ਹੀਦ ਹੋਏ ਦੋਵੇਂ ਜਵਾਨ 1 ਆਰਆਰ (ਰਾਸ਼ਟਰੀ ਰਾਈਫਲ) ਤੋਂ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਸ਼ੋਪੀਆਂ ਵਿੱਚ ਜੈਨਾਪੁਰਾ ਇਲਾਕੇ ਦੇ ਚੇਰਮਾਰਗ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕੀਤੀ ਤੇ ਉਥੇ ਸਰਚ ਮੁਹਿੰਮ ਚਲਾਈ। ਉਨ੍ਹਾਂ ਦੱਸਿਆ ਕਿ ਜਦੋਂ ਸੁਰੱਖਿਆ ਬਲ ਇਲਾਕੇ ਵਿੱਚ ਸਰਚ ਮੁਹਿੰਮ ਚਲਾ ਰਹੇ ਸਨ ਤਾਂ ਉਥੇ ਲੁਕੇ ਅੱਤਵਾਦੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਪਿੱਛੋਂ ਮੁਠਭੇੜ ‘ਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਜ਼ਿਕਰਯੋਗ ਹੈ ਕਿ ਦੱਖਣੀ ਕਸ਼ਮੀਰ ਨੂੰ ਕਾਫ਼ੀ ਸੰਵੇਦਨਸ਼ੀਲ ਇਲਾਕਾ ਮੰਨਿਆ ਜਾਂਦਾ ਹੈ। ਅਕਸਰ ਇਥੇ ਸੁਰੱਖਿਆਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਤੁਹਾਨੂੰ ਦੱਸ ਦੇਈਏ ਕਿ ਫ਼ਰਵਰੀ ਦੇ ਪਹਿਲੇ ਹਫਤੇ ਵਿੱਚ ਹੀ ਸੁਰੱਖਿਆ ਬਲਾਂ ਨੇ ਸ਼੍ਰੀਨਗਰ ਵਿੱਚ ਹੋਈ ਮੁਠਭੇੜ ਵਿੱਚ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਢੇਰ ਕਰ ਦੱਤੇ ਸਨ।
ਕਸ਼ਮੀਰ ਦੇ ਆਈ.ਜੀ.ਪੀ. ਵਿਜੇ ਕੁਮਾਰ ਨੇ ਦੱਸਿਆ ਕਿ ਅੱਤਵਾਦੀ ਲਸ਼ਕਰ-ਏ-ਤੋਇਬਾ ਨਾਲ ਜੁੜੇ ‘ਦਿ ਰੇਜਿਸਟੇਂਸ ਫਰੰਟ’ (ਟੀ.ਆਰ.ਐੱਫ.) ਤੋਂ ਸਨ। ਅੱਤਵਾਦੀਆਂ ਵਿੱਚੋਂ ਇੱਕ 29 ਜਨਵਰੀ ਨੂੰ ਅਨੰਤਨਾਗ ਵਿੱਚ ਇੱਕ ਹੈੱਡ ਕਾਂਸਟੇਬਲ ਅਲੀ ਮੁਹੰਮਦ ਗਨੀ ਦੀ ਹੱਤਿਆ ਵਿੱਚ ਸ਼ਾਮਲ ਸੀ।