ਪੰਜਾਬ ਸਕੂਲ ਸਿੱਖਿਆ ਬੋਰਡ (PSEB) 12ਵੀਂ ਜਮਾਤ ਦੇ ਅੰਗਰੇਜ਼ੀ ਦੇ ਪੇਪਰ ਲੀਕ ਮਾਮਲੇ ਵਿੱਚ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਵੀਰ ਸਿੰਘ ਅਤੇ ਗਗਨ ਵਜੋਂ ਹੋਈ ਹੈ। ਫਿਲਹਾਲ ਪੁਲਿਸ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਉਨ੍ਹਾਂ ਦੇ ਹੋਰ ਸਾਥੀਆਂ ਦਾ ਪਤਾ ਲਗਾਇਆ ਜਾ ਸਕੇ। ਗੁਰਦਾਸਪੁਰ ਦੇ ਥਾਣਾ ਸਿਟੀ ਪੁਲਿਸ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਹੈ।
ਜ਼ਿਕਰਯੋਗ ਹੈ ਕਿ ਅੰਗਰੇਜ਼ੀ ਦੀ ਪ੍ਰੀਖਿਆ ਤੋਂ ਕੁਝ ਘੰਟੇ ਪਹਿਲਾਂ ਹੀ ਪੇਪਰ ਲੀਕ ਹੋ ਗਿਆ ਸੀ। ਇਸ ਦਾ ਪਤਾ ਲੱਗਣ ’ਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ’ਤੇ ਪ੍ਰੀਖਿਆ ਰੱਦ ਕਰ ਦਿੱਤੀ ਗਈ। ਮੰਤਰੀ ਨੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਸਨ।
ਦੂਜੇ ਪਾਸੇ ਪੰਜਾਬ ਸਕੂਲ ਸਿੱਖਿਆ ਬੋਰਡ ਨੇ 24 ਫਰਵਰੀ ਨੂੰ ਮੁਲਤਵੀ 12ਵੀਂ ਜਮਾਤ ਦੀ ਪ੍ਰੀਖਿਆ ਲੈਣ ਦੀ ਨਵੀਂ ਤਰੀਕ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਬਾਰ੍ਹਵੀਂ ਜਮਾਤ ਦੀ ਡੇਟਸ਼ੀਟ ਵਿੱਚ ਵੀ ਅੰਸ਼ਿਕ ਸੋਧ ਕੀਤੀ ਗਈ ਹੈ।
ਇਹ ਵੀ ਪੜ੍ਹੋ : ਗੋਇੰਦਵਾਲ ਜੇਲ੍ਹ ਗੈਂਗਵਾਰ ਮਾਮਲੇ ‘ਚ ਨਾਟਕੀ ਮੋੜ, ਸਾਰੇ ਜੇਲ੍ਹ ਅਧਿਕਾਰੀ ਬਰੀ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੈਸ ਨੂੰ ਜਾਰੀ ਕੀਤੀ ਜਾਣਕਾਰੀ ਅਨੁਸਾਰ ਬਾਰ੍ਹਵੀਂ ਜਮਾਤ ਦੀ ਲਾਜ਼ਮੀ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਪ੍ਰਸ਼ਾਸਨਿਕ ਕਾਰਨਾਂ ਕਰਕੇ 24 ਫਰਵਰੀ ਨੂੰ ਮੁਲਤਵੀ ਕਰਨੀ ਪਈ ਸੀ। ਹੁਣ ਨਵੀਆਂ ਤੈਅ ਮਿਤੀਆਂ ਮੁਤਾਬਕ 24 ਫਰਵਰੀ 2023 ਤੱਕ ਮੁਲਤਵੀ ਕੀਤੀ ਗਈ ਅੰਗਰੇਜ਼ੀ ਵਿਸ਼ੇ (001) ਦੀ ਇਹ ਲਾਜ਼ਮੀ ਪ੍ਰੀਖਿਆ 24 ਮਾਰਚ 2023 ਨੂੰ ਪਹਿਲਾਂ ਤੋਂ ਤੈਅ ਸਮੇਂ ਅਤੇ ਪ੍ਰੀਖਿਆ ਕੇਂਦਰਾਂ ‘ਤੇ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -: