Two cases of Positive : ਚੰਡੀਗੜ੍ਹ ’ਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਅੱਜ ਐਤਵਾਰ ਨੂੰ ਵੀ ਚੰਡੀਗੜ੍ਹ ਵਿਚ ਕੋਰੋਨਾ ਦੇ ਦੋ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਥੇ ਪਤੀ- ਪਤਨੀ ਦੋਹਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਸੈਕਟਰ-16 ਵਿਚ ਰਹਿਣ ਵਾਲੇ 60 ਸਾਲਾ ਰਮੇਸ਼ ਕੁਮਾਰ ਅਤੇ ਉਸ ਦੀ ਪਤਨੀ 56 ਸਾਲਾ ਪਤਨੀ ਰਸ਼ਮੀ ਸਿੰਗਲਾ ਦੀ ਰਿਪੋਰਟ ਵਿਚ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਦੋ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਚੰਡੀਗੜ੍ਹ ਵਿਚ ਕੁਲ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵਧ ਕੇ 352 ਹੋ ਗਈ ਹੈ ਇਸ ਤੋਂ ਇਲਾਵਾ ਇਸ ਸਮੇਂ ਚੰਡੀਗੜ੍ਹ ਵਿਚ ਕੁਲ 52 ਐਕਟਿਵ ਕੇਸ ਹਨ।
ਬੀਤੇ ਦਿਨ ਵੀ ਚੰਡੀਗੜ੍ਹ ਦੇ ਸੈਕਟਰ-47 ਵਿਚ ਇਕੋ ਹੀ ਪਰਿਵਾਰ ਵਿਚ 40 ਸਾਲਾ ਔਰਤ ਤੇ ਉਸ ਦੀਆਂ ਦੋ ਧੀਆਂ ਵੀ ਪਾਜ਼ੀਟਿਵ ਪਾਈਆਂ ਗਈਆਂ ਸਨ। ਇਸ ਤੋਂ ਇਲਾਵਾ ਸੈਕਟਰ-26 ਬਾਪੂਧਾਮ ਕਾਲੋਨੀ ਵਿਚ ਛੇ ਦਿਨ ਦੀ ਬੱਚੀ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਮਿਲੀ ਹੈ। ਬੱਚੀ ਦੇ ਪਰਿਵਾਰ ਵਾਲੇ ਪਹਿਲਾਂ ਤੋਂ ਹੀ ਕੋਰੋਨਾ ਪਾਜ਼ੀਟਿਵ ਹਨ। ਇਸ ਤੋਂ ਇਲਾਵਾ ਖੁੱਡਾ ਜੱਸੂ ਤੋਂ 14 ਸਾਲ ਦੀ ਲੜਕੀ ਪਾਜ਼ੀਟਿਵ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ।
ਉਥੇ ਹੀ ਮੋਹਾਲੀ ਜ਼ਿਲੇ ਵਿਚ ਵੀ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਲਾਲੜੂ ਵਿਚ ਪੰਜ ਤੇ ਨਯਾਗਾਂਵ ਵਿਚ ਦੋ ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਇਸ ਤੋਂ ਪਹਿਲਾਂ ਹੀ ਮੋਹਾਲੀ ਵਿਚ ਸ਼ਨੀਵਾਰ ਨੂੰ ਵੀ ਕੋਰੋਨਾ ਦੇ 11 ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ਵਿਚ ਤਿੰਨ ਬਲਟਾਨਾ ਅਤੇ ਅੱਠ ਮੁਬਾਰਕਪੁਰ ਤੋਂ ਸਨ।