ਸੁਲਤਾਨਪੁਰ ਲੋਧੀ ਦੇ ਮੰਡ ਇਲਾਕੇ ਦੇ ਪਿੰਡ ਟਾਕੀਆਂ ਵਿੱਚ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ। ਇਥੇ ਇੱਕੋ ਪਰਿਵਾਰ ਦੇ ਪੰਜ ਮੈਂਬਰ ਜ਼ਹਿਰੀਲੀ ਕਿਰਲੀ ਵਾਲੀ ਚਾਹ ਪੀਣ ਗੰਭੀਰ ਰੂਪ ਵਿੱਚ ਬੀਮਾਰ ਹੋ ਗਏ ਹਨ ਅਤੇ ਉਨ੍ਹਾਂ ਨੂੰ ਜ਼ੀਰਾ ਦੇ ਸਰਕਾਰੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਵਿੱਚ ਇਲਾਜ ਦੌਰਾਨ ਦੋ ਬੱਚਿਆਂ ਦੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਕਥਿਤ ਤੌਰ ‘ਤੇ ਜ਼ਹਿਰੀਲੀ ਕਿਰਲੀ ਵਾਲੀ ਚਾਹ ਪੀਣ ਨਾਲ ਇੱਕੋ ਪਰਿਵਾਰ ਦੇ ਪੰਜ ਮੈਂਬਰ ਗੰਭੀਰ ਰੂਪ ‘ਚ ਬੀਮਾਰ ਹੋ ਗਏ ਹਨ। ਮ੍ਰਿਤਕ ਬੱਚਿਆਂ ਦੀ ਪਛਾਣ ਸ਼ਿਵਰਾਜ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਉਮਰ 6 ਸਾਲ ਪਿੰਡ ਟਾਕੀਆਂ ਅਤੇ ਦਮਨਪ੍ਰੀਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਵੱਲੋਂ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।
ਪਤਾ ਲੱਗਾ ਹੈ ਕਿ ਪਿਛਲੇ ਦਿਨੀਂ ਪਰਿਵਾਰ ਦੇ ਪੰਜ ਮੈਂਬਰਾਂ ਨੇ ਘਰ ਵਿੱਚ ਹੀ ਬਣਾਈ ਚਾਹ ਪੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ। ਦੱਸਿਆ ਜਾਂਦਾ ਹੈ ਕਿ ਚਾਹ ਵਿੱਚ ਕਿਰਲੀ ਡਿੱਗ ਗਈ, ਜਿਸ ਕਾਰਨ ਪੂਰੇ ਪਰਿਵਾਰ ਨੇ ਜ਼ਹਿਰੀਲੀ ਚਾਹ ਪੀ ਲਈ ਅਤੇ ਕੁਝ ਹੀ ਸਮੇਂ ਵਿੱਚ ਪੂਰਾ ਪਰਿਵਾਰ ਬੀਮਾਰ ਹੋ ਗਿਆ।
ਦੋ ਬੱਚਿਆਂ ਸ਼ਿਵਰਾਜ ਅਤੇ ਦਮਨਪ੍ਰੀਤ ਕੌਰ ਦੀ ਮੌਤ ਹੋ ਗਈ ਹੈ ਜਦੋਂਕਿ ਪਰਿਵਾਰ ਦੇ ਤਿੰਨ ਮੈਂਬਰ ਪਿਤਾ ਗੁਰਪ੍ਰੀਤ ਸਿੰਘ, ਮਾਤਾ ਬਲਜੀਤ ਕੌਰ ਅਤੇ ਸਭ ਤੋਂ ਛੋਟੀ ਧੀ ਨਵਰੀਤ ਕੌਰ ਇਸ ਵਲੇ ਜ਼ੇਰੇ ਇਲਾਜ ਹਨ। ਪਰਿਵਾਰ ਦੇ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਸਰਕਾਰ ਅਤੇ ਸਮਾਜਿਕ ਸੰਸਥਾਵਾਂ ਨੂੰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: