ਲੁਧਿਆਣਾ ਜ਼ਿਲ੍ਹੇ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਰਫਤਾਰ ਕਾਫੀ ਘੱਟ ਗਈ ਹੈ, ਉਥੇ ਹੀ ਰਾਹਤ ਵਾਲੀ ਗੱਲ ਇਹ ਹੈ ਕਿ ਇਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਵੀ ਗਿਰਾਵਟ ਆਉਣੀ ਸ਼ੁਰੂ ਹੋ ਗਈ ਹੈ।
ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 9 ਮੌਤਾਂ ਹੋਈਆਂ ਹਨ, ਜਿਨ੍ਹਾਂ ਵਿੱਚੋਂ 6 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ ਜਦਕਿ 2 ਸੰਗਰੂਰ ਅਤੇ 1 ਰੋਪੜ ਜ਼ਿਲ੍ਹੇ ਨਾਲ ਸੰਬੰਧਤ ਹਨ। ਅੱਜ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ 255 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਹੁਣ ਤੱਕ ਜ਼ਿਲ੍ਹੇ ਵਿੱਚ 1413624 ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ ਜੋ ਕਿ ਆਰ. ਟੀ. ਪੀ. ਸੀ. ਆਰ.-891872, ਐਂਟੀਜਨ-504994 ਤੇ ਟਰੂਨੈਟ-16758 ਹਨ। ਪੈਂਡਿੰਗ ਰਿਪੋਰਟਾਂ ‘ਚੋਂ 255 ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਜਿਨ੍ਹਾਂ ‘ਚੋਂ 228 ਜਿਲ੍ਹਾ ਲੁਧਿਆਣਾ ਦੇ ਅਤੇ 27 ਸੈਂਪਲਾਂ ਦੀ ਰਿਪੋਰਟ ਬਾਹਰਲੇ ਜਿਲ੍ਹੇ ਨਾਲ ਸਬੰਧਤ ਹੈ।
ਇਸ ਵੇਲੇ ਜਿਲ੍ਹਾ ਲੁਧਿਆਣਾ ‘ਚ ਪਾਜ਼ੀਟਿਵ ਕੇਸਾਂ ਦੀ ਗਿਣਤੀ 84850 ਹੋ ਚੁੱਕੀ ਹੈ ਅਤੇ ਬਾਹਰਲੇ ਜ਼ਿਲ੍ਹਿਆਂ/ ਰਾਜਾਂ ਦੇ ਕੁਲ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਗਿਣਤੀ 11078 ਹੋ ਗਈ ਹੈ।
ਇਹ ਵੀ ਪੜ੍ਹੋ : ਡਾ. ਧਰਮਵੀਰ ਗਾਂਧੀ ਨੇ ਸੁਖਪਾਲ ਖਹਿਰਾ ਦੇ ਪਾਰਟੀ ਬਦਲਣ ‘ਤੇ ਪੰਜਾਬੀਆਂ ਨੂੰ ਦਿੱਤੀ ਇਹ ਸਲਾਹ
ਹੁਣ ਤੱਕ ਕੋਰੋਨਾ ਨਾਲ ਜਿਲ੍ਹਾ ਲੁਧਿਆਣਾ ‘ਚ 2007 ਲੋਕਾਂ ਦੀ ਮੌਤ ਹੋ ਚੁੱਕੀ ਹੈ। 341 ਵਿਅਕਤੀਆਂ ਨੂੰ ਹੋਮ ਕੁਆਰੰਟਾਈਨ ਕੀਤਾ ਗਿਆ ਹੈ। 6143 ਵਿਅਕਤੀਆਂ ਦੇ ਸੈਂਪਲ ਟੈਸਟ ਲਈ ਭੇਜੇ ਜਾ ਚੁੱਕੇ ਹਨ। ਭਾਵੇਂ ਕਿ ਕੋਰੋਨਾ ਦੇ ਮਾਮਲਿਆਂ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ ਪਰ ਪ੍ਰਸ਼ਾਸਨ ਵੱਲੋਂ ਕਿਸੇ ਤਰ੍ਹਾਂ ਦੀ ਲਾਪਰਵਾਹੀ ਨਾ ਵਰਤਣ ਲਈ ਕਿਹਾ ਗਿਆ ਹੈ ਅਤੇ ਕੋਰੋਨਾ ਪ੍ਰੋਟੋਕਾਲਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।