ਜੰਮੂ-ਕਸ਼ਮੀਰ ‘ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਮਾਰੇ ਗਏ। ਪੁਲਿਸ ਦੇ ਇੱਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖਾਸ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਸੁਰੱਖਿਆ ਬਲਾਂ ਨੇ ਰਾਤ ਨੂੰ ਸ਼ਹਿਰ ਦੇ ਜਕੁਰਾ ਇਲਾਕੇ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।
ਉਨ੍ਹਾਂ ਕਿਹਾ ਕਿ ਜਦੋਂ ਸੁਰੱਖਿਆ ਬਲ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾ ਰਹੇ ਸਨ ਤਾਂ ਉਥੇ ਲੁਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ ਹਨ।
ਕਸ਼ਮੀਰ ਦੇ ਪੁਲਿਸ ਇੰਸਪੈਕਟਰ ਜਨਰਲ (ਆਈਜੀਪੀ) ਵਿਜੇ ਕੁਮਾਰ ਨੇ ਦੱਸਿਆ ਕਿ ਇਹ ਅੱਤਵਾਦੀ ਲਸ਼ਕਰ-ਏ-ਤੋਇਬਾ ਨਾਲ ਸਬੰਧਤ ‘ਦਿ ਰੇਸਿਸਟੈਂਸ ਫਰੰਟ’ (ਟੀਆਰਐਫ) ਦੇ ਸਨ। ਇਨ੍ਹਾਂ ‘ਚੋਂ ਇਕ ਅੱਤਵਾਦੀ 29 ਜਨਵਰੀ ਨੂੰ ਅਨੰਤਨਾਗ ‘ਚ ਹੈੱਡ ਕਾਂਸਟੇਬਲ ਅਲੀ ਮੁਹੰਮਦ ਗਨੀ ਦੀ ਹੱਤਿਆ ‘ਚ ਸ਼ਾਮਲ ਸੀ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਕਸ਼ਮੀਰ ਦੇ ਆਈਜੀਪੀ ਨੇ ਟਵੀਟ ਕੀਤਾ, ‘ਸ਼੍ਰੀਨਗਰ ਪੁਲਿਸ ਨੇ ਅੱਤਵਾਦੀ ਸੰਗਠਨ ਲਸ਼ਕਰ/ਟੀਆਰਐਫ ਦੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਮਾਰੇ ਗਏ ਅੱਤਵਾਦੀਆਂ ‘ਚੋਂ ਇਕ ਇਖਲਾਕ ਹਜਾਮ, ਹਾਲ ਹੀ ‘ਚ ਅਨੰਤਨਾਗ ਦੇ ਹਸਨਪੋਰਾ ‘ਚ ਹੈੱਡ ਕਾਂਸਟੇਬਲ ਅਲੀ ਮੁਹੰਮਦ ਦੀ ਹੱਤਿਆ ‘ਚ ਸ਼ਾਮਲ ਸੀ। ਕੁਮਾਰ ਨੇ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਦੋ ਪਿਸਤੌਲਾਂ ਸਮੇਤ ਅਪਰਾਧਿਕ ਸਮੱਗਰੀ ਬਰਾਮਦ ਕੀਤੀ ਗਈ ਹੈ।’