Two more another Corona cases : ਅੰਮ੍ਰਿਤਸਰ ’ਚ ਕੋਰੋਨਾ ਵਾਇਰਸ ਦੇ ਮਾਮਲੇ ਘਟਣ ਦਾ ਨਾਂ ਨਹੀਂ ਲੈ ਰਹੇ। ਹੁਣ ਫਿਰ ਜ਼ਿਲੇ ਵਿਚ ਦੋ ਹੋਰ ਵਿਅਕਤੀਆਂ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਮਰੀਜ਼ ਵੀ ਬਾਹਰਲੇ ਸੂਬਿਆਂ ਤੋਂ ਪੰਜਾਬ ਆਏ ਹਨ, ਜਿਨ੍ਹਾਂ ਦੀ ਅੱਜ ਸਰਕਾਰੀ ਮੈਡੀਕਲ ਕਾਲਜ ਦੀ ਲੈਬਾਰਟਰੀ ਵਿਚ ਆਈ ਰਿਪੋਰਟ ਕੋਰੋਨਾ ਪਾਜ਼ੀਟਿਵ ਹੈ। ਦੱਸ ਦੇਈਏ ਕਿ ਅੱਜ ਸਵੇਰੇ ਵੀ ਕੋਰੋਨਾ ਵਾਇਰਸ ਗੁਜਰਾਤ ਤੋਂ ਆਏ ਇਕ 45 ਸਾਲਾ ਵਿਅਕਤੀ ਦਿ ਰਿਪੋਰਟ ਪਾਜ਼ੀਟਿਵ ਆਈ ਸੀ। ਇਹ ਮਰੀਜ਼ ਪਿੰਡ ਦਨਿਆਲ ਤਹਿਸੀਲ ਬਾਬਾ ਬਕਾਲਾ ਦਾ ਰਹਿਣ ਵਾਲਾ ਹੈ ਅਤੇ ਕੁਝ ਦਿਨ ਪਹਿਲਾਂ ਹੀ ਗੁਜਰਾਤ ਤੋਂ ਆਇਆ ਸੀ।
ਦੱਸਣਯੋਗ ਹੈ ਕਿ ਜ਼ਿਲੇ ਵਿਚ ਹੁਣ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਵਧ ਕੇ 311 ਹੋ ਗਈ ਹੈ, ਜਿਨ੍ਹਾਂ ਵਿਚੋਂ 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 296 ਸਿਹਤਯਾਬ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਹੁਣ ਤੱਕ ਕੋਰੋਨਾ ਦੇ 2000 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 39 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਥੇ ਰਾਹਤ ਵਾਲੀ ਗੱਲ ਇਹ ਹੈ ਕਿ ਪੰਜਾਬ ਵਿਚ ਵੱਡੀ ਗਿਣਤੀ ’ਚ ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਜੇ ਅੱਜ ਦੇ ਦਿਨ ਦੀ ਗੱਲ ਕਰੀਏ ਤਾਂ ਫਤਿਹਗੜ੍ਹ ਸਾਹਿਬ ਤੋਂ 46 ਅਤੇ ਖਮਾਣੋਂ ਤੋਂ 11 ਮਰੀਜ਼ਾਂ ਨੂੰ ਠੀਕ ਹੋਣ ’ਤੇ ਗਿਆਨ ਸਾਗਰ ਹਸਪਤਾਲ ਬਨੂੜ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਤੋਂ ਵੀ 47 ਕੋਰੋਨਾ ਦੇ ਮਰੀਜਾਂ ਨੂੰ ਬੁਧਵਾਰ ਨੂੰ ਪੀ ਜੀ ਆਈ ਤੋਂ ਛੁੱਟੀ ਮਿਲ ਗਈ ਹੈ ਜਦੋਕਿ 8 ਮਰੀਜਾਂ ਨੂੰ ਸ਼ਾਮ ਨੂੰ ਛੁੱਟੀ ਮਿਲ ਰਹੀ ਹੈ ਇਸ ਤਰ੍ਹਾਂ ਅੱਜ 55 ਮਰੀਜਾਂ ਨੂੰ ਛੁੱਟੀ ਮਿਲ ਜਾਏਗੀ।