Two people died due to Corona : ਗੁਰਦਾਸਪੁਰ ਜ਼ਿਲੇ ਵਿਚ ਅੱਜ ਐਤਵਾਰ ਕੋਰੋਨਾ ਨੇ ਦੋ ਹੋਰ ਲੋਕਾਂ ਦੀ ਜਾਨ ਲੈ ਲਈ ਹੈ, ਜਿਸ ਨਾਲ ਜ਼ਿਲੇ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 16 ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਵਿਅਕਤੀਆਂ ਵਿਚੋਂ ਇਕ ਗੁਰਦਾਸਪੁਰ ਦਾ ਅਤੇ ਦੂਸਰਾ ਦੀਨਾਨਗਰ ਦਾ ਰਹਣ ਵਾਲਾ ਸੀ। ਇਨ੍ਹਾਂ ਦੀ ਰਿਪੋਰਟ ਵਿਚ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਸੀ। ਦੋਹਾਂ ਦਾ ਇਲਾਜ ਅੰਮ੍ਰਿਤਸਰ ਦੇ ਹਸਪਤਾਲ ਵਿਚ ਹੀ ਚੱਲ ਰਿਹਾ ਸੀ, ਜਿਥੇ ਇਨ੍ਹਾਂ ਨੇ ਅੱਜ ਦਮ ਤੋੜ ਦਿੱਤਾ। ਉਥੇ ਹੀ ਹੁਣ ਪੰਜਾਬ ਵਿਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਵੀ 300 ਹੋ ਗਈਆਂ ਹਨ।
ਦੱਸਣਯੋਗ ਹੈ ਕਿ ਸੂਬੇ ਵਿਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਵਿਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਤੱਕ ਪੰਜਾਬ ਵਿਚ 12840 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਹੁਣ ਤੱਕ 8687 ਲੋਕ ਇਸ ਮਹਾਮਾਰੀ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ, ਪਰ ਅਜੇ ਵੀ ਇਸ ਦੇ 3850 ਮਾਮਲੇ ਐਕਟਿਵ ਹਨ, ਜਿਨ੍ਹਾਂ ਦਾ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ। ਕੋਰੋਨਾ ਦੇ ਵਿਗੜਦੇ ਹਾਲਾਤ ਗੰਬੀਰ ਚਿੰਤਾ ਦਾ ਵਿਸ਼ਾ ਬਣਦੇ ਜਾ ਰਹੇ ਹਨ। ਸ਼ਨੀਵਾਰ ਜਾਰੀ ਅੰਕੜਿਆਂ ਮੁਤਾਬਕ ਬੀਤੇ ਦਿਨ ਵੀ ਸੂਬੇ ਵਿਚ ਕੋਰੋਨਾ ਨਾਲ 9 ਹੋਰ ਮੌਤਾਂ ਦਰਜ ਕੀਤੀਆਂ ਹਨ ਅਤੇ 470 ਤੋਂ ਵੱਧ ਨਵੇਂ ਪਾਜ਼ੇਟਿਵ ਮਾਮਲੇ ਵੀ ਸਾਹਮਣੇ ਆਏ ਹਨ।