Two Punjab farmers returning : ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਨੂੰ 84 ਦਿਨ ਹੋ ਚੁੱਕੇ ਹਨ। ਕਿਸਾਨਾਂ ਨੇ ਜਿਥੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਠਾਣੀ ਹੈ, ਉਥੇ ਹੀ ਸਰਕਾਰ ਵੀ ਆਪਣੇ ਫੈਸਲੇ ਤੋਂ ਹਿਲਦੀ ਨਜ਼ਰ ਨਹੀਂ ਆ ਰਹੀ। ਇਸ ਦੌਰਾਨ ਸੰਘਰਸ਼ ਕਰ ਰਹੇ ਕਈ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ। ਤਾਜ਼ਾ ਮਾਮਲੇ ਵਿੱਚ ਟਿਕਰੀ ਬਾਰਡਰ ਤੋਂ ਪਰਤਦੇ ਸਮੇਂ ਪੰਜਾਹ ਵਾਪਿਸ ਪਰਤ ਰਹੇ ਦੋ ਕਿਸਾਨਾਂ ਨਾਲ ਵੱਡਾ ਹਾਦਸਾ ਵਾਪਰ ਗਿਆ, ਜਿਥੇ ਰੋਹਤਕ-ਦਿੱਲੀ ਹਾਈਵੇ ‘ਤੇ ਬੁੱਧਵਾਰ ਨੂੰ ਇਕ ਬੱਸ ਉਨ੍ਹਾਂ ਦੇ ਟਰੈਕਟਰ-ਟ੍ਰੇਲਰ ‘ਤੇ ਚੜ੍ਹ ਗਈ, ਜਿਸ ਵਿੱਚ ਦੋਵੇਂ ਕਿਸਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖਮੀ ਹੋ ਗਏ।
ਕਿਸਾਨ ਟਿਕਰੀ ਰੋਸ ਪ੍ਰਦਰਸ਼ਨ ਵਾਲੀ ਥਾਂ ਤੋਂ ਆਪਣੇ ਪਿੰਡ ਵਾਪਸ ਜਾ ਰਹੇ ਸਨ ਜਦੋਂ ਰੋਹੜ ਟੋਲ ਪਲਾਜ਼ਾ ਨੇੜੇ ਇਹ ਹਾਦਸਾ ਵਾਪਰਿਆ। ਹਾਦਸੇ ਦਾ ਕਾਰਨ ਧੁੰਦ ਕਾਰਨ ਘੱਟ ਵਿਜ਼ੀਬਿਲਟੀ ਦੱਸਿਆ ਜਾ ਰਿਹਾ ਹੈ। ਕਿਸਾਨ ਕਿਸ ਜਗ੍ਹਾ ਦੇ ਰਹਿਣ ਵਾਲੇ ਸਨ ਅਜੇ ਇਸ ਦੀ ਜਾਣਕਾਰੀ ਨਹੀਂ ਮਿਲੀ ਹੈ। ਦੱਸ ਦੇਈਏ ਕਿ ਕਿਸਾਨ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਤੋਂ ਘੱਟ ਕੁਝ ਵੀ ਮੰਨਣ ਲਈ ਤਿਆਰ ਨਹੀਂ ਹਨ। ਉਨ੍ਹਾਂ ਨੂੰ ਡਰ ਹੈ ਕਿ ਜੇਕਰ ਇਹ ਕਾਨੂੰਨ ਆ ਗਿਆ ਤਾਂ ਐਮਐਸਪੀ ਪ੍ਰਣਾਲੀ ਖਤਮ ਹੋ ਜਾਏਗੀ ਅਤੇ ਉਹ ਪ੍ਰਾਈਵੇਟ ਸੈਕਟਰ ਦੇ ਹੱਥਾਂ ਦੀਆਂ ਕਠਪੁਤਲੀਆਂ ਬਣ ਕੇ ਰਹਿ ਜਾਣਗੇ। ਪਰ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਵਿੱਚ ਸੋਧ ਕਰਨ ਲਈ ਤਾਂ ਤਿਆਰ ਪਰ ਰੱਦ ਕਰਨ ਲਈ। ਹੁਣ ਕਿਸਾਨਾਂ ਨੇ ਆਪਣੇ ਅੰਦੋਲਨ ਨੂੰ ਹੋਰ ਵੀ ਤੇਜ਼ ਕਰਨ ਦਾ ਮਨ ਬਣਾ ਲਿਆ ਹੈ। 18 ਫਰਵਰੀ ਨੂੰ ਦੁਪਹਿਰ 12 ਤੋਂ 4 ਵਜੇ ਤੱਕ ਰੇਲ ਗੱਡੀਆਂ ਰੋਕਣ ਦਾ ਐਲਾਨ ਕੀਤਾ ਗਿਆ ਹੈ।