ਫਿਰੋਜ਼ਪੁਰ-ਲੁਧਿਆਣਾ ਸੜਕ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ 2 ਗੱਡੀਆਂ ਦੀ ਆਪਸ ਵਿਚ ਜ਼ੋਰਦਾਰ ਟੱਕਰ ਹੋਈ ਤੇ ਇਕ ਗੱਡੀ ਬੇਕਾਬੂ ਹੋ ਕੇ ਪੁਲ ਹੇਠਾਂ ਜਾ ਡਿੱਗੀ। ਹਾਦਸੇ ਵਿਚ ਸਾਮਾਨ ਲੈ ਕੇ ਜਾ ਰਹੇ ਪਤੀ-ਪਤਨੀ ਦੀ ਮੌਤ ਹੋ ਗਈ। ਹਾਦਸੇ ਵਿਚ ਦੂਜਾ ਗੱਡੀ ਚਾਲਕ ਵੀ ਗੰਭੀਰ ਜ਼ਖਮੀ ਹੋ ਗਿਆ ਹੈ ਤੇ ਉਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਾਇਆ ਗਿਆ ਹੈ। ਪੁਲਿਸ ਮੌਕੇ ਉਤੇ ਪਹੁੰਚ ਗਈ ਹੈ ਤੇ ਉਨ੍ਹਾਂ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਪਤੀ-ਪਤਨੀ ਲੁਧਿਆਣਾ ਸਾਮਾਨ ਲੈ ਕੇ ਵਾਪਸ ਆ ਰਹੇ ਸੀ ਕਿ ਰਸਤੇ ਵਿਚ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। 2 ਗਡੀਆਂ ਦੀ ਟੱਕਰ ਹੋ ਗਈ, ਜਿਨ੍ਹਾਂ ਵਿਚੋਂ ਇਕ ਗੱਡੀ ਬੇਕਾਬੂ ਹੋ ਕੇ ਪੁਲ ਹੇਠਾਂ ਜਾ ਡਿੱਗੀ ਜਿਸ ਨਾਲ ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਹਾਦਸੇ ਵਿਚ ਇਕ ਗੰਭੀਰ ਜਖਮੀ ਦੱਸਿਆ ਜਾ ਰਿਹਾ ਹੈ। ਮ੍ਰਿਤਕਾਂ ਦੀ ਪਛਾਣ ਭਾਰਤ ਭੂਸ਼ਣ ਤੇ ਸੋਨੂੰ ਵਜੋਂ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
