Uco Bank employee reported Corona : ਬਿਆਸ ਵਿਚ ਇਕ ਬੈਂਕ ਮੁਲਾਜ਼ਮ ਦੇ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਉਣ ਦੀ ਪੁਸ਼ਟੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਵਿਅਕਤੀ ਬਿਆਸ ਦੇ ਨੇੜੇ ਪੈਂਦੀ ਕਾਲੋਨੀ ਬਾਬਾਸਾਵਨ ਸਿੰਘ ਨਗਰ ਦਾ ਰਹਿਣ ਵਾਲਾ ਹੈ ਅਤੇ ਯੂਕੋ ਬੈਂਕ ਦਾ ਮੁਲਾਜ਼ਮ ਹੈ। ਇਸ ਦੀ ਅੱਜ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਉਕਤ ਵਿਅਕਤੀ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਦੱਸਮਯੋਗ ਹੈ ਕਿ ਕੁਝ ਸਮਾਂ ਪਹਿਲਾਂ ਵਿਚ ਇਸੇ ਬੈਂਕ ਦੇ ਇਕ ਮੈਨੇਜਰ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ, ਜਿਸ ਤੋਂ ਬਾਅਦ ਸਾਰੇ ਬੈਂਕ ਮੁਲਾਜ਼ਮਾਂ ਦੇ ਕੋਰੋਨਾ ਟੈਸਟ ਵਾਸਤੇ ਸੈਂਪਲ ਲਏ ਗਏ ਸਨ। ਉਨ੍ਹਾਂ ਵਿਚੋਂ ਹੀ ਇਸ ਵਿਅਕਤੀ ਦੀ ਰਿਪੋਰਟ ਵਿਚ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ।
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਜ਼ਿਲੇ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਨੇ ਲਗਾਤਾਰ ਰਫਤਾਰ ਫੜੀ ਹੋਈ ਹੈ, ਜਿਸ ਦੇ ਚੱਲਦਿਆਂ ਜ਼ਿਲੇ ਵਿਚ ਇਸ ਦੇ ਪੀੜਤਾਂ ਦੀ ਗਿਣਤੀ ਹੁਣ 831 ਤੱਕ ਪਹੁੰਚ ਗਈ ਹੈ, ਜਦਕਿ ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 32 ਹੋ ਗਈ ਹੈ। ਬੀਤੇ ਦਿਨ ਵੀ ਜ਼ਿਲੇ ਵਿਚ ਕੋਰੋਨਾ ਦੇ 23 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਸਨ, ਉਥੇ ਇਹ ਵਿਅਕਤੀ ਦੀ ਮੌਤ ਵੀ ਹੋਈ ਸੀ। ਹੁਣ ਤੱਕ ਜ਼ਿਲੇ ਵਿਚੋਂ 544 ਲੋਕ ਇਸ ਮਹਾਮਾਰੀ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 255 ਮਰੀਜ਼ਾਂ ਦਾ ਅਜੇ ਵੀ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ।
ਦੱਸਣਯੋਗ ਹੈ ਕਿ ਸੂਬੇ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਹੁਣ ਪੰਜਾਬ ਵਿਚ ਕੋਰੋਨਾ ਪੀੜਤਾਂ ਦਾ ਅੰਕੜਾ 4443 ਤੋਂ ਵੀ ਪਾਰ ਹੋ ਗਿਆ ਹੈ, ਉਥੇ ਹੀ ਇਸ ਨਾਲ 109 ਲੋਕ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ। ਸੂਬੇ ਵਿਚ ਹੁਣ ਤੱਕ 3077 ਮਰੀਜ਼ ਇਸ ਬੀਮਾਰੀ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। ਪਰ ਫਿਰ ਵੀ ਅਜੇ ਵੀ ਇਸ ਦੇ 1253 ਤੋਂ ਵੱਧ ਮਾਮਲੇ ਸਰਗਰਮ ਹਨ, ਜਿਨ੍ਹਾਂ ਦਾ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ।