ਉਨ੍ਹਾਂ ਪੰਜਾਬ ਸਰਕਾਰ ਨੂੰ ਇੱਕ ਨੋਡਲ ਅਧਿਕਾਰੀ ਵੀ ਨਿਯੁਕਤ ਕਰਨ ਲਈ ਕਿਹਾ ਹੈ, ਜੋ ਕੇਂਦਰ ਸਰਕਾਰ ਤੇ ਵਿਦੇਸ਼ ਮੰਤਰਾਲਾ ਨਾਲ ਵਿਦਿਆਰਥੀਆਂ ਦੀ ਜਲਦ ਵਾਪਸੀ ਨੂੰ ਲੈ ਕੇ ਤਾਲਮੇਲ ਕਰ ਸਕੇ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਇੱਕ ਨਿਸ਼ਚਿਤ ਫ਼ੋਨ ਨੰਬਰ ਸਥਾਪਤ ਕੀਤਾ ਹੈ ਪਰ ਇਸ ਉਦੇਸ਼ ਦੀ ਪੂਰਤੀ ਲਈ ਅਜੇ ਤੱਕ ਕਿਸੇ ਨੋਡਲ ਅਧਿਕਾਰੀ ਨੂੰ ਨਿਯੁਕਤ ਨਹੀਂ ਕੀਤਾ ਗਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਮਾਪਿਆਂ ਦੀ ਚਿੰਤਾ ਤੇ ਪ੍ਰਸ਼ਾਨੀਆਂ ਨੂੰ ਸਾਂਝਾ ਕੀਤਾ ਤੇ ਕਿਹਾ ਕਿ ਉਹ ਯੂਕਰੇਨ ਤੋਂ ਆ ਰਹੀਆਂ ਖ਼ਬਰਾਂ ਤੇ ਉਥੇ ਦੇ ਮੌਸਮ ਦੀ ਗੰਭੀਰ ਪ੍ਰੇਸ਼ਾਨੀ ਤੇ ਬਗੈਰ ਖਾਣੇ ਦੇ ਬੰਕਰਾਂ ਤੇ ਮੈਟਰੋ ਸਟੇਸ਼ਨਾਂ ਦੇ ਬੇਸਮੈਂਟ ਵਿੱਚ ਫਸੇ ਵਿਦਿਆਰਥੀਆਂ ਦੀ ਹਾਲਤ ਵੇਖ ਕੇ ਘਬਰਾਏ ਹੋਏ ਹਨ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਹਾਲਾਂਕਿ ਉਨ੍ਹਾਂ ਭਾਰਤ ਸਰਕਾਰ ਵੱਲੋਂ ਲੋਕਾਂ ਨੂੰ ਵਾਪਿਸ ਲਿਆਉਣ ਸੰਬੰਧੀ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਤੇ ਉਮੀਦ ਜ਼ਾਹਿਰ ਕੀਤੀ ਕਿ ਇਨ੍ਹਾਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਯੂਕਰੇਨ ਵਿੱਚ ਬਣੇ ਹਾਲਾਤ ਦੀ ਗੰਭੀਰਤਾ ਨੂੰ ਸਮਝ ਸਕਦੇ ਹਨ ਪਰ ਉਨ੍ਹਾਂ ਨੂੰ ਭਰੋਸਾ ਹੈ ਕਿ ਸਾਡੀ ਸਰਕਾਰ ਹਰ ਵਿਦਿਆਰਥੀ ਤੇ ਵਿਅਕਤੀ ਨੂੰ ਸੁਰੱਖਿਅਤ ਵਾਪਸ ਲਿਆਏਗੀ।