ਪਟਿਆਲਾ ਵਿੱਚ ਰੋਜ਼ਗਾਰ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਘੇਰਨ ਜਾ ਰਹੇ ਈਟੀਟੀ/ਟੀਈਟੀ ਪਾਸ ਅਧਿਆਪਕ ਯੂਨੀਅਨ ਦੇ ਮੈਂਬਰ ਇੱਕ ਵਾਰ ਫਿਰ ਪੁਲਿਸ ਦੇ ਲਾਠੀਚਾਰਜ ਦਾ ਸ਼ਿਕਾਰ ਹੋਏ।
ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਵੀ ਹੋਈ। ਬੇਰੁਜ਼ਗਾਰ ਅਧਿਆਪਕ ਪਿਛਲੇ 85 ਦਿਨਾਂ ਤੋਂ ਰੋਜ਼ਗਾਰ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ : Big Breaking : ਅਕਾਲੀ ਦਲ ਦਾ ਕੈਪਟਨ ਦੀ ਰਿਹਾਇਸ਼ ਦੇ ਬਾਹਰ ਵੱਡਾ ਪ੍ਰਦਰਸ਼ਨ, ਸੁਖਬੀਰ ਬਾਦਲ ਨੂੰ ਲਿਆ ਹਿਰਾਸਤ ‘ਚ
ਉਨ੍ਹਾਂ ਦੀ ਕਾਰਗੁਜ਼ਾਰੀ ਦੇ ਮੱਦੇਨਜ਼ਰ ਪੁਲਿਸ ਨੇ ਮੁੱਖ ਮੰਤਰੀ ਰਿਹਾਇਸ਼ ਅੱਗੇ ਵਾਈਪੀਐਸ ਚੌਕ ਵਿਖੇ ਬੇਰੁਜ਼ਗਾਰਾਂ ਨੂੰ ਰੋਕਣ ਲਈ ਪ੍ਰਬੰਧ ਕੀਤੇ ਹਨ। ਜਦੋਂ ਅਧਿਆਪਕਾਂ ਨੇ ਇਥੇ ਬੈਰੀਕੇਡਿੰਗ ਤੋੜ ਕੇ ਅੱਗੇ ਵੱਧਣਾ ਚਾਹਿਆ ਤਾਂ ਪੁਲਿਸ ਨੇ ਉਨ੍ਹਾਂ ਨੂੰ ਜ਼ਬਰਦਸਤੀ ਰੋਕਿਆ।ਇਸ ਮੌਕੇ ਵੱਡੀ ਗਿਣਤੀ ਵਿਚ ਪੁਲਿਸ ਬਲ ਵੀ ਤਾਇਨਾਤ ਕੀਤੇ ਗਏ ਹਨ। ਦੱਸ ਦੇਈਏ ਕਿ ਬੇਰੋਜ਼ਗਾਰ ਪਿਛਲੇ 85 ਦਿਨਾਂ ਤੋਂ ਰੁਜ਼ਗਾਰ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦਾ ਇਕ ਸਾਥੀ ਵੀ ਮੀਨਾਰ ਉੱਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਿਹਾ ਹੈ।