ਬਰਨਾਲਾ : ਘਰ-ਘਰ ਨੌਕਰੀ ਦੇਣ ਦੇ ਵਾਅਦੇ ਨਾਲ ਸੱਤਾ ਵਿਚ ਆਈ ਕੈਪਟਨ ਸਰਕਾਰ ਵਿਰੁੱਧ ਬੇਰੁਜ਼ਗਾਰਾਂ ਨੇ, ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਪਿੰਡਾਂ ਵਿਚ ਕਾਂਗਰਸ ਪਾਰਟੀ ਦੇ ਬਾਈਕਾਟ ਦੇ ਪੋਸਟਰ ਘਰਾਂ ਅੱਗੇ ਲਗਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ। ‘ਦਿਓ ਜਵਾਬ ਕੈਪਟਨ ਸਾਹਿਬ’ ਦੇ ਲੋਗੋ ਵਾਲੇ ਪੋਸਟਰ ਅਧੀਨ ਕੈਪਟਨ ਸਰਕਾਰ ਨੂੰ ਸਵਾਲ ਕੀਤੇ ਜਾ ਰਹੇ ਹਨ। ਪੋਸਟਰ ਲਗਾ ਰਹੇ ਬੇਰੁਜ਼ਗਾਰਾਂ ਨੇ ਕਿਹਾ ਕਿ ਕੈਪਟਨ ਸਰਕਾਰ ਘਰ-ਘਰ ਨੌਕਰੀ ਦੇਣ ਦੇ ਵਾਅਦੇ ਨੂੰ ਪੂਰਾ ਕਰਨ ‘ਚ ਅਸਫਲ ਰਹੀ ਹੈ, ਵੋਟਾਂ ਮੰਗਣ ਆਉਣ ਵਾਲੇ ਕਾਂਗਰਸੀ ਨੇਤਾਵਾਂ ਨੂੰ ਇਸ ਵਾਅਦੇ ਤਹਿਤ ਸਵਾਲ ਪੁੱਛੇ ਜਾਣਗੇ।
ਇਸ ਮੌਕੇ ਗੱਲਬਾਤ ਕਰਦਿਆਂ ਪੋਸਟਰ ਲਾ ਰਹੇ ਬੇਰੁਜ਼ਗਾਰਾਂ ਨੇ ਦੱਸਿਆ ਕਿ ਬੇਰੋਜਗਾਰ ਸਾਂਝਾ ਮੋਰਚੇ ਦੇ ਝੰਡੇ ਹੇਠ ਬੇਰੋਜ਼ਗਾਰਾਂ ਦੀ ਤਰਫੋਂ ਰੁਜ਼ਗਾਰ ਲਈ ਸੰਘਰਸ਼ ਵਿੱਢਿਆ ਜਾ ਰਿਹਾ ਹੈ, ਜਿਨ੍ਹਾਂ ਨੇ ਸਾਰੇ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਪੱਧਰ ਦੀ ਪੜ੍ਹਾਈ ਕੀਤੀ ਹੈ। ਕਿਉਂਕਿ ਕੈਪਟਨ ਸਰਕਾਰ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੀ, ਪਰ ਸਾਢੇ ਚਾਰ ਸਾਲਾਂ ਬਾਅਦ ਵੀ ਕੈਪਟਨ ਸਰਕਾਰ ਨੇ ਕਿਸੇ ਵੀ ਨੌਜਵਾਨ ਨੂੰ ਨੌਕਰੀ ਨਹੀਂ ਦਿੱਤੀ। ਜਿਸ ਕਰ ਕੇ ਉਨ੍ਹਾਂ ਦੇ ਪੱਖ ਤੋਂ ਰੁਜ਼ਗਾਰ ਪ੍ਰਾਪਤ ਕਰਨ ਲਈ ਲਗਾਤਾਰ ਸੰਘਰਸ਼ ਵਿੱਢਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਝੀਲ ‘ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ, ਮ੍ਰਿਤਕ ਔਰਤ ਦਾ ਪਤੀ ਨਾਲ ਚੱਲ ਰਿਹਾ ਸੀ ਅਦਾਲਤ ‘ਚ ਕੇਸ
ਹਾਲ ਹੀ ਵਿੱਚ, ਉਨ੍ਹਾਂ ਦੀ ਤਰਫੋਂ, ਪਟਿਆਲਾ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਘਰ ਦੇ ਅੱਗੇ ਇੱਕ ਪ੍ਰਦਰਸ਼ਨ ਹੋਇਆ, ਜਿੱਥੇ ਬੇਰੁਜ਼ਗਾਰ ਲੜਕੇ ਅਤੇ ਲੜਕੀਆਂ ਨੂੰ ਪੰਜਾਬ ਸਰਕਾਰ ਨੇ ਬੇਰਹਿਮੀ ਨਾਲ ਕੁੱਟਿਆ। ਜਿਸ ਦੇ ਸੰਕੇਤ ਵਜੋਂ ਹੁਣ ਉਨ੍ਹਾਂ ਦੀ ਤਰਫੋਂ ਇੱਕ ਪੋਸਟਰ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਪਿੰਡਾਂ ਵਿਚ ਕਾਂਗਰਸ ਸਰਕਾਰ ਦੇ ਮੁਕੰਮਲ ਬਾਈਕਾਟ ਦੇ ਪੋਸਟਰ ਹਰ ਘਰ ਵਿਚ ਲਗਾਏ ਜਾ ਰਹੇ ਹਨ ਤੇ ਕਾਂਗਰਸ ਪਾਰਟੀ ਨੂੰ ਅੱਗੇ ਤੋਂ ਵੋਟ ਨਾ ਦੇਣ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਪੰਜਾਬ ਵਿਚ ਨੌਕਰੀਆਂ ਸਿਰਫ ਕਾਗਜ਼ ਅੰਕੜਿਆਂ ‘ਚ ਦਿੱਤੀਆਂ ਗਈਆਂ ਹਨ। ਜਦੋਂਕਿ ਅਸਲ ਵਿੱਚ ਇਹ ਨੌਕਰੀ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਨੂੰ ਦਿੱਤੀ ਗਈ ਹੈ। ਕਿਸੇ ਹੋਰ ਘਰ ਦੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਕੋਈ ਨੌਕਰੀ ਨਹੀਂ ਦਿੱਤੀ ਗਈ। ਜਿਸ ਕਰ ਕੇ ਪੰਜਾਬ ਵਿੱਚ ਪੜ੍ਹੇ ਨੌਜਵਾਨ ਅੱਜ ਚੋਣ ਵਾਅਦੇ ਅਨੁਸਾਰ ਕੈਪਟਨ ਸਰਕਾਰ ਤੋਂ ਰੋਜ਼ਗਾਰ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪੋਸਟਰ ਮੁਹਿੰਮ ਪਹਿਲਾਂ ਹੀ ਬਰਨਾਲਾ, ਮਾਨਸਾ, ਸੰਗਰੂਰ ਜ਼ਿਲ੍ਹਿਆਂ ਵਿੱਚ ਸ਼ੁਰੂ ਹੋ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਮੁਹਿੰਮ ਸਾਰੇ ਪੰਜਾਬ ਵਿੱਚ ਫੈਲ ਜਾਵੇਗੀ।
ਇਹ ਵੀ ਪੜ੍ਹੋ : ਪਟਿਆਲਾ : CM ਦੀ ਰਿਹਾਇਸ਼ ਘੇਰਨ ਜਾ ਰਹੇ ਬੇਰੋਜ਼ਗਾਰ ਅਧਿਆਪਕ ਫਿਰ ਹੋਏ ਪੁਲਿਸ ਦੀ ਲਾਠੀਚਾਰਜ ਦਾ ਸ਼ਿਕਾਰ