Unidentified assailant breaks : ਗੁਰੂ ਹਰਸਹਾਏ ਦੇ ਨਾਲ ਲੱਗਦੇ ਪਿੰਡ ਮਹੰਤਾਂ ਵਾਲਾ ਵਿਖੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਬੀਤੀ ਰਾਤ ਦਿਨ ਸ਼ੁੱਕਰਵਾਰ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ 50 ਸਾਲਾ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੁਲੱਖਣ ਸਿੰਘ ਉਰਫ ਭੋਲਾ ਪੁੱਤਰ ਜਗਸੀਰ ਸਿੰਘ ਪਿੰਡ ਮਹੰਤਾਂ ਵਾਲਾ ਦਾ ਰਹਿਣ ਵਾਲਾ ਸੀ ਜੋ ਕਿ ਬੀਤੀ ਰਾਤ ਆਪਣੇ ਘਰ ਵਿੱਚ ਹੀ ਮੌਜੂਦ ਸੀ। ਇਸ ਦੌਰਾਨ ਉਸ ਦੇ ਘਰ ਵਿਚ ਕੁਝ ਅਣਪਛਾਤੇ ਵਿਅਕਤੀ ਅਚਾਨਕ ਦਾਖਲ ਹੋ ਗਏ ਅਤੇ ਉਸ ’ਤੇ ਹਮਲਾ ਕਰਦੇ ਹੋਏ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।
ਇਸ ਦਾ ਪਤਾ ਲੱਗਦੇ ਹੀ ਮ੍ਰਿਤਕ ਸੁਲੱਖਣ ਸਿੰਘ ਦੇ ਪਰਿਵਾਰਕ ਮੈਂਬਰਾਂ ਵਲੋਂ ਗੁਰੂ ਹਰਸਹਾਏ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਫਿਰੋਜ਼ਪੁਰ ਭੇਜ ਦਿੱਤਾ ਗਿਆ। ਕਤਲ ਦੇ ਕਾਰਨਾਂ ਦਾ ਅਜੇ ਤੱਕ ਕੁਝ ਪਤਾ ਨਹੀਂ ਲੱਗਾ ਸਕਿਆ ਅਤੇ ਨਾ ਹੀ ਕਾਤਲਾਂ ਬਾਰੇ ਕੋਈ ਜਾਣਕਾਰੀ ਮਿਲੀ ਹੈ। ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਪੁਲਸ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।