ਬਟਾਲਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਡੇਰਾ ਰੋਡ ‘ਤੇ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ’ਤੇ ਅੰਨੇਵਾਹ ਗੋਲੀਆਂ ਚਲਾਈਆਂ ਜਿਸ ਤੋਂ ਬਾਅਦ ਨੌਜਵਾਨ ਦੀ ਮੌਕੇ ‘ਤੇ ਹੀ ਹੋ ਗਈ। ਪਰਿਵਾਰ ਵਾਲੇ ਵੱਡੀ ਗਿਣਤੀ ਵਿਚ ਇਕੱਠੇ ਹੋ ਗਏ ਤੇ ਲਾਸ਼ ਸੜਕ ‘ਤੇ ਰੱਖ ਕੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ।
ਮ੍ਰਿਤਕ ਦੀ ਪਛਾਣ ਜਸਜੀਤ ਉਰਫ ਡਿੰਪੀ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਜਸਜੀਤ ਆਪਣੇ ਯਾਰਾਂ ਦੋਸਤਾਂ ਨਾਲ ਬੈਠ ਕੇ ਕਿਤੇ ਗਿਆ ਸੀ ਤੇ ਜਿਵੇਂ ਹੀ ਉਹ ਗੱਡੀ ਵਿਚੋਂ ਬਾਹਰ ਨਿਕਲਿਆ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਕੁਝ ਅਣਪਛਾਤਿਆਂ ਨੇ ਜਸਜੀਤ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪਰਿਵਾਰ ਧਾਹਾਂ ਮਾਰ ਕੇ ਰੋ ਰਿਹਾ ਹੈ ਕਿਉਂਕਿ ਉਹ ਹੀ ਪਰਿਵਾਰ ਦਾ ਇਕਲੌਤਾ ਸਹਾਰਾ ਸੀ। ਮ੍ਰਿਤਕ ਵਿਅਕਤੀ ਆਪਣੇ ਪਿੱਛੇ ਪਤਨੀ, 2 ਧੀਆਂ ਤੇ ਇਕ ਪੁੱਤਰ ਨੂੰ ਛੱਡ ਗਿਆ ਹੈ। ਪਤਨੀ ਦਾ ਰੋ-ਰੋ ਬੁਰਾ ਹਾਲ ਹੈ। ਉਸ ਦਾ ਕਹਿਣਾ ਹੈ ਕਿ ਹੁਣ ਸਾਡੀ ਸਾਰ ਕੌਣ ਲਵੇਗਾ।
ਇਹ ਵੀ ਪੜ੍ਹੋ : BBMB ‘ਚ ਰਾਜਸਥਾਨ ਤੇ ਹਿਮਾਚਲ ਨੂੰ ਪੱਕੀ ਨੁਮਾਇੰਦਗੀ ਦੇਣ ਦੀ ਤਿਆਰੀ, ਕੇਂਦਰੀ ਤਜਵੀਜ਼ ਖਿਲਾਫ ਅਵਾਜ਼ ਚੁੱਕੇਗਾ ਪੰਜਾਬ
ਪੁਲਿਸ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਡੇਰਾ ਰੋਡ ‘ਤੇ ਕੁਝ ਅਣਪਛਾਤਿਆਂ ਵੱਲੋਂ ਇਕ ਨੌਜਵਾਨ ‘ਤੇ ਗੋਲੀਆਂ ਚਲਾਈਆਂ ਗਈਆਂ ਹਨ। ਮੌਕੇ ‘ਤੇ ਪਹੁੰਚ ਕੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ 4 ਜਣੇ ਬਾਈਕ ‘ਤੇ ਸਵਾਰ ਹੋ ਕੇ ਆਏ ਸਨ ਤੇ ਉਨ੍ਹਾਂ ਵੱਲੋਂ ਫਾਇਰਿੰਗ ਕੀਤੀ ਗਈ ਤੇ ਜਸਜੀਤ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਪੁਲਿਸ ਵੱਲੋਂ ਜਾਂਚ ਟੀਮਾਂ ਬਣਾ ਦਿੱਤੀਆਂ ਗਈਆਂ ਹਨ ਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























