ਗੁਰਦਾਸਪੁਰ ਵਿਖੇ ਅੱਜ ਵੱਡਾ ਹਾਦਸਾ ਵਾਪਰਿਆ ਹੈ। ਜਿਥੇ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਹਾਦਸਾ ਗੁਰਦਾਸਪੁਰ ਰੋਡ ਨੇੜੇ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਪੰਨੂੰ ਰੈਸਟੋਰੈਂਟ ਕੋਲ ਬੀਤੀ ਰਾਤ ਹਾਦਸਾ ਵਾਪਰਿਆ ਜਿਸ ਤੋਂ ਬਾਅਦ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਜਸਪਾਲ ਸਿੰਘ ਵਜੋਂ ਹੋਈ ਹੈ ਜੋ ਕਿ ਪਿੰਡ ਵਰਸਾਲ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਜਸਪਾਲ ਸਿੰਘ ਬਾਈਕ ਉਤੇ ਸਵਾਰ ਹੋ ਕੇ ਸ੍ਰੀ ਹਰਗੋਬਿੰਦਪੁਰ ਤੋਂ ਆਪਣੇ ਪਿੰਡ ਵੱਲ ਜਾ ਰਿਹਾ ਹੁੰਦਾ ਹੈ ਤੇ ਰੈਸਟੋਰੈਂਟ ਦੇ ਨੇੜੇ ਪਹੁੰਚਿਆ ਤਾਂ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰੀ ਜਿਸ ਨਾਲ ਨੌਜਵਾਨ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਜਿੱਤਿਆ ਚੈਂਪੀਅਨਸ ਟਰਾਫੀ ਦਾ ਖਿਤਾਬ, CM ਮਾਨ ਤੇ PM ਮੋਦੀ ਨੇ ਦਿੱਤੀ ਵਧਾਈ
ਪਰਿਵਾਰ ਮ੍ਰਿਤਕ ਦੇਹ ਸੜਕ ਉਤੇ ਰੱਖ ਕੇ ਇਨਸਾਫ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਦੋਸ਼ੀ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ।ਇਸ ਮਾਮਲੇ ਵਿਚ ਪੁਲਿਸ ਕਾਰਵਾਈ ਕਰ ਰਹੀ ਹੈ। ਹਾਲਾਂਕਿ ਪੁਲਿਸ ਨੇ ਭਰੋਸਾ ਦਿਵਾਇਆ ਹੈ ਕਿ ਜਲਦ ਹੀ ਦੋਸ਼ੀ ਫੜ ਲਏ ਜਾਣਗੇ ਜਿਸ ਤੋਂ ਬਾਅਦ ਪਰਿਵਾਰ ਨੇ ਰੋਡ ਖਾਲੀ ਕਰ ਦਿੱਤੀ ਹੈ ਤੇ ਮ੍ਰਿਤਕ ਦੇਹ ਪੋਸਟਮਾਰਟਮ ਲਈ ਭੇਜ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
