ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਫਸਲਾਂ ਲਈ MSP ਦੀ ਗਾਰੰਟੀ ਨਾਲ ਕਾਨੂੰਨ ਸਾਰੇ ਹਿੱਤਧਾਰਕਾਂ ਨਾਲ ਸਲਾਹ-ਮਸ਼ਵਰਾ ਕੀਤੇ ਬਗੈਰ ਜਲਦਬਾਜ਼ੀ ਵਿਚ ਨਹੀਂ ਲਿਆਂਦਾ ਜਾ ਸਕਦਾ। ਉਨ੍ਹਾਂ ਨੇ ਪ੍ਰਦਰਸ਼ਨਕਾਰੀ ਕਿਸਾਨ ਸਮੂਹਾਂ ਤੋਂ ਇਸ ਮੁੱਦੇ ‘ਤੇ ਸਰਕਾਰ ਨਾਲ ਚਰਚਾ ਕਰਨ ਦੀ ਅਪੀਲ ਕੀਤੀ ਹੈ।
ਅਰਜੁਨ ਮੁੰਡਾ ਨੇ ਕਿਸਾਨਾਂ ਨੂੰ ਕੁਝ ਸ਼ਰਾਰਤੀ ਤੱਤਾਂ ਤੋਂ ਅਲਰਟ ਰਹਿਣ ਦੀ ਵੀ ਸਲਾਹ ਦਿੱਤੀ ਜੋ ਸਿਆਸੀ ਲਾਭ ਲਈ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਬਦਨਾਮ ਕਰ ਸਕਦੇ ਹਨ। ਦੱਸ ਦੇਈਏ ਕਿ ਅਰਜੁਨ ਮੁੰਡਾ ਮੰਤਰੀ ਪੱਧਰੀ ਵਫਦ ਦਾ ਹਿੱਸਾ ਹਨ ਜਿਸ ਨੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਚੰਡੀਗੜ੍ਹ ਵਿਚ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ), ਕਿਸਾਨ ਮਜ਼ਦੂਰ ਮੋਰਚਾ ਸਣੇ ਵੱਖ-ਵੱਖ ਕਿਸਾਨ ਸਮੂਹਾਂ ਨਾਲ ਦੋ ਦੌਰ ਦੀ ਗੱਲਬਾਤ ਕੀਤੀ। ਹਾਲਾਂਕਿ ਗੱਲਬਾਤ ਬੇਸਿੱਟਾ ਰਹੀ। ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਤੋਂ ਇਲਾਵਾ ਕੇਂਦਰੀ ਮੰਤਰੀ ਪੀਯੂਸ਼ ਗੋਇਲ ਤੇ ਨਿਤਿਆਨੰਦ ਰਾਏ ਕਿਸਾਨਾਂ ਨਾਲ ਗੱਲਬਾਤ ਵਿਚ ਸ਼ਾਮਲ ਹਨ।
ਇਹ ਵੀ ਪੜ੍ਹੋ : ਵਿਜੀਲੈਂਸ ਦਾ ਐਕਸ਼ਨ, ਅਦਾਲਤ ‘ਚ ਚਾਲਾਨ ਪੇਸ਼ ਕਰਨ ਬਦਲੇ ਰਿਸ਼ਵਤ ਲੈਣ ਦੇ ਦੋਸ਼ ‘ਚ ASI ਕਾਬੂ
ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਦੋ ਦੌਰ ਦੀ ਗੱਲਬਾਤ ਵਿਚ ਅਸੀਂ ਉਨ੍ਹਾਂ ਦੀਆਂ ਕਈ ਮੰਗਾਂ ‘ਤੇ ਸਹਿਮਤ ਹੋਏ ਪਰ ਕੁਝ ਮੁੱਦਿਆਂ ‘ਤੇ ਸਹਿਮਤੀ ਨਹੀਂ ਬਣ ਸਕੀ। ਗੱਲਬਾਤ ਅਜੇ ਵੀ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ –