Union Minister Hardeep Puri : ਚੰਡੀਗੜ੍ਹ : ਕੇਂਦਰ ਵੱਲੋਂ ਲਾਗੂ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨਾਂ ਅੰਦੋਲਨ ਦੌਰਾਨ ਕੇਂਦਰ ਅਤੇ ਕਿਸਾਨਾਂ ਦਰਮਿਆਨ ਹਰ ਗੱਲਬਾਤ ਬੇਸਿੱਟਾ ਰਿਹਾ। ਹੁਣ ਕੇਂਦਰ ਨੇ ਆਪਣੇ ਮੰਤਰੀਆਂ ਨੂੰ ਕਿਸਾਨਾਂ ਨੂੰ ਯਕੀਨ ਦਿਵਾਉਣ ਲਈ ਅੱਗੇ ਰੱਖਿਆ ਹੈ। ਇਸ ਲੜੀ ਵਿਚ ਬੁੱਧਵਾਰ ਨੂੰ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਪੁਰੀ ਨੇ ਵਰਚੁਅਲ ਫਾਰਮਰਜ਼ ਕਾਨਫਰੰਸ ਵਿਚ ਕਿਹਾ ਕਿ ਕੇਂਦਰ ਨੇ ਕਿਸਾਨਾਂ ਨਾਲ ਗੱਲ ਕਰਨ ਤੋਂ ਬਾਅਦ ਕਾਨੂੰਨਾਂ ਵਿਚ ਸੋਧ ਦੇ ਪ੍ਰਸਤਾਵ ਸੌਂਪ ਦਿੱਤੇ ਹਨ। ਹੁਣ ਕਿਸਾਨ ਆਪਣੀ ਜ਼ਿੱਦ ਛੱਡ ਦੇਣ।
ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਵਰਚੁਅਲ ਫਾਰਮਰਜ਼ ਕਾਨਫਰੰਸ ਵਿੱਚ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਕਿਸਾਨਾਂ ਨਾਲ ਤਕਰੀਬਨ ਸੱਤ ਦੌਰ ਦੀ ਗੱਲਬਾਤ ਤੋਂ ਬਾਅਦ ਕੇਂਦਰੀ ਪੱਧਰ ‘ਤੇ ਕਿਸਾਨਾਂ ਨੂੰ ਸਮਝਾਉਣ ਦੀ ਪਹਿਲ ਸ਼ੁਰੂ ਹੋ ਗਈ ਹੈ। ਇਸ ਪਹਿਲ ਤਹਿਤ ਕੇਂਦਰੀ ਮੰਤਰੀ ਨੇ ਬੁੱਧਵਾਰ ਨੂੰ ਹੋਈ ਕਿਸਾਨ ਕਾਨਫ਼ਰੰਸ ਵਿੱਚ ਕਿਸਾਨਾਂ ਨਾਲ ਰੂਬਰੂ ਕੀਤੀ। ਹਰਦੀਪ ਪੁਰੀ ਨੇ ਕਿਹਾ ਕਿ ਸਰਕਾਰ ਦੇ ਬੂਹੇ ਹਮੇਸ਼ਾ ਕਿਸਾਨਾਂ ਲਈ ਖੁੱਲ੍ਹੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਖੇਤੀਬਾੜੀ ਸੁਧਾਰਾਂ ਬਾਰੇ ਸੁਧਾਰ ਕਮੇਟੀਆਂ ਬਣੀਆਂ ਹਨ। ਇਸ ਵਿੱਚ ਪ੍ਰਕਾਸ਼ ਸਿੰਘ ਬਾਦਲ, ਭੁਪਿੰਦਰ ਹੁੱਡਾ ਸ਼ਾਮਲ ਹੋਏ ਹਨ। ਉਨ੍ਹਾਂ ਸਾਰਿਆਂ ਨੇ ਆਪਣੀਆਂ ਸਿਫਾਰਸ਼ਾਂ ਵਿੱਚ ਕਿਸਾਨਾਂ ਨੂੰ ਕਿਤੇ ਵੀ ਆਪਣੀ ਫਸਲ ਵੇਚਣ ’ਤੇ ਪਾਬੰਦੀ ਹਟਾਉਣ ਦੀਆਂ ਸਿਫ਼ਾਰਸ਼ਾਂ ਦਿੱਤੀਾਂ ਹੋਈਆਂ ਹਨ। ਪੁਰੀ ਨੇ ਕਿਹਾ ਕਿ ਇਹ ਕਮੇਟੀਆਂ ਯੂਪੀਏ ਸਰਕਾਰ ਦੇ ਸਮੇਂ ਬਣੀਆਂ ਸਨ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਆਦਿ ਨਾਲ ਕਿਸਾਨਾਂ ਦੀਆਂ ਕਈ ਦੌਰਾਂ ਦੀਆਂ ਮੀਟਿੰਗਾਂ ਵਿਚ ਅਸੀਂ ਇਨ੍ਹਾਂ ਸਾਰੇ ਖਦਸ਼ਿਆਂ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ ਹੈ। ਮੀਟਿੰਗਾਂ ਵਿਚ ਕਿਹਾ ਗਿਆ ਸੀ ਕਿ ਮੰਡੀਆਂ ਖ਼ਤਮ ਨਹੀਂ ਹੋਣਗੀਆਂ। ਐਮਐਸਪੀ ਕਿਸੇ ਵੀ ਕੇਸ ਵਿਚ ਜਾਰੀ ਰਹੇਗਾ ਅਤੇ ਕਾਂਟ੍ਰੈਕਚ ਖੇਤੀ ਕਾਨੂੰਨ ਵਿਚ ਵਿਵਾਦ ਹੋਣ ਦੀ ਸਥਿਤੀ ਵਿਚ, ਕਿਸਾਨ ਅਦਾਲਤ ਵਿਚ ਜਾ ਸਕਦੇ ਹਨ। ਇਸ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਹਾਜ਼ਰ ਸਨ।