ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਕਾਫੀ ਘੱਟ ਚੁੱਕੇ ਹਨ, ਜਿਸ ਤੋਂ ਬਾਅਦ ਸਰਕਾਰ ਨੇ ਵਧੇਰੇ ਪਾਬੰਦੀਆਂ ਵਿੱਚ ਛੋਟ ਦੇ ਦਿੱਤੀ ਹੈ। ਫਤਹਿਗੜ੍ਹ ਸਾਹਿਬ ਪ੍ਰਸ਼ਾਸਨ ਨੇ ਵੀ ਸਰਕਾਰ ਦੇ ਹਿਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਲਈ ਨਵੇਂ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਫਤਹਿਗੜ੍ਹ ਸਾਹਿਬ ਸੁਰਭੀ ਮਲਿਕ ਨੇ ਨਵੇਂ ਹੁਕਮ ਜਾਰੀ ਕਰਦੇ ਹੋਏ ਯੂਨੀਵਰਸਿਟੀਆਂ ਅਤੇ ਸਕਿੱਲ ਡਿਵੈੱਲਪਮੈਂਟ ਸੈਂਟਰ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਦੌਰਾਨ ਯੂਨੀਵਰਸਿਟੀਆਂ ਅਤੇ ਸਕਿੱਲ ਸੈਂਟਰਾਂ ਦੇ ਸਟਾਫ ਅਤੇ ਵਿਦਿਆਰਥੀਆਂ ਲਈ ਵੈਕਸੀਨ ਦੀ ਇੱਕ ਖੁਰਾਕ ਲੈਣੀ ਜ਼ਰੂਰੀ ਹੋਵੇਗੀ।
ਇਸ ਤੋਂ ਇਲਾਵਾ ਬਾਰ ਪੱਬਜ ਅਤੇ ਅਹਾਤੇ ਵੀ 50 ਫੀਸਦੀ ਸਮਰੱਥਾ ਨਾਲ ਖੁਲ੍ਹ ਸਕਣਗੇ, ਹਾਲਾਂਕਿ ਕੋਵਿਡ-19 ਦੀਆਂ ਸਰਕਾਰ ਵੱਲੋਂ ਜਾਰੀ ਸ਼ਰਤਾਂ ਦੀ ਪਾਲਣਾ ਕਰਨੀ ਜ਼ਰੂਰੀ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ‘ਚ ਇਸ ਦਿਨ ਤੋਂ ਖੁੱਲ੍ਹਣਗੇ ਬਾਰ, ਪੱਬ ਤੇ ਯੂਨੀਵਰਸਿਟੀਆਂ, CM ਨੇ 10 ਜੁਲਾਈ ਤੱਕ ਵਧਾਈਆਂ ਪਾਬੰਦੀਆਂ
ਦੱਸਣਯੋਗ ਹੈ ਕਿ ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਬਾਰ, ਪੱਬਾਂ ਅਤੇ ਅਹਾਤਿਆਂ ਨੂੰ ਸਖਤੀ ਨਾਲ ਸਮਾਜਿਕ ਦੂਰੀਆਂ ਵਾਲੇ ਪ੍ਰੋਟੋਕਾਲਾਂ ਦੀ ਪਾਲਣਾ ਕਰਨੀ ਹੋਵੇਗੀ ਅਤੇ ਵੇਟਰਾਂ / ਸਰਵਰਾਂ / ਹੋਰ ਕਰਮਚਾਰੀਆਂ ਨੂੰ ਟੀਕੇ ਦ ਘੱਟੋ-ਘੱਟ ਇਕ ਖੁਰਾਕ ਲੈਣੀ ਜ਼ਰੂਰ ਹੋਵੇਗੀ। ਇਹ ਮਾਲਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸ਼ਰਤਾਂ ਪੂਰੀਆਂ ਕਰਨ ਨੂੰ ਯਕੀਨੀ ਬਣਾਉਣ।